ਬਜ਼ੁਰਗ ਜੋੜਾ ਹੋਇਆ ਆਨਲਾਈਨ ਠੱਗੀ ਦਾ ਸ਼ਿਕਾਰ, ਮਾਮਲਾ ਦਰਜ

11/10/2023 5:10:42 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਗੁਪਤਾ, ਜਸਵਿੰਦਰ)- ਟਾਂਡਾ ਦੇ ਪਿੰਡ ਬੈਂਸ ਅਵਾਨ ਵਾਸੀ ਇਕ ਬਜ਼ੁਰਗ ਜੋੜਾ ਕਿਸੇ ਅਣਪਛਾਤੇ ਵਿਅਕਤੀ ਕੋਲੋਂ ਆਨਲਾਈਨ ਠੱਗੀ ਦਾ ਸ਼ਿਕਾਰ ਹੁੰਦੇ ਹੋਏ 2 ਲੱਖ ਰੁਪਏ ਲੁਟਾ ਬੈਠਾ। ਜਿਸ ਤੋਂ ਬਾਅਦ ਹੁਣ ਟਾਂਡਾ ਪੁਲਸ ਨੇ ਉਨ੍ਹਾਂ ਦੇ ਰਿਸਤੇਦਾਰ ਦੇ ਬਿਆਨ ਦੇ ਆਧਾਰ 'ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਹੈ। 

ਥਾਣਾ ਮੁਖੀ ਟਾਂਡਾ ਇੰਸਪੈਕਟਰ ਉਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਅਜੇ ਕੁਮਾਰ ਪੁੱਤਰ ਪਵਨ ਕੁਮਾਰ ਵਰਮਾ ਵਾਸੀ ਸੰਤ ਪ੍ਰੇਮ ਸਿੰਘ ਨਗਰ ਟਾਂਡਾ ਦੇ ਬਿਆਨ ਦੇ ਆਧਾਰ 'ਤੇ ਦਰਜ ਕੀਤਾ ਹੈ। ਆਪਣੇ ਬਿਆਨ ਵਿਚ ਅਜੇ ਨੇ ਦੱਸਿਆ ਕਿ 7 ਨਵੰਬਰ ਨੂੰ ਉਸਦੀ ਭੈਣ ਦੇ ਸੱਸ ਸਹੁਰਾ ਜਸਵੀਰ ਕੌਰ ਅਤੇ ਮੱਖਣ ਸਿੰਘ ਵਾਸੀ ਬੈਂਸ ਅਵਾਨ ਉਸਦੀ ਟਾਂਡਾ ਸਥਿਤ ਦੁਕਾਨ 'ਤੇ ਘਬਰਾਏ ਹੋਏ ਆਏ ਅਤੇ ਕਹਿਣ ਲੱਗੇ ਇਕ ਅਕਾਊਂਟ ਨੰਬਰ 'ਤੇ 2 ਲੱਖ ਰੁਪਏ ਟਰਾਂਸਫਰ ਕਰਦੇ। ਉਸਨੇ ਉਨ੍ਹਾਂ ਦੇ ਕਹਿਣ 'ਤੇ ਅਜਿਹਾ ਕਰ ਦਿੱਤਾ। 

ਇਹ ਵੀ ਪੜ੍ਹੋ: ਜਲੰਧਰ ਤੋਂ ਵੱਡੀ ਖ਼ਬਰ, ਨਵੀਂ ਦਾਣਾ ਮੰਡੀ ਨੇੜੇ ਹੋਇਆ ਧਮਾਕਾ, ਪਿਓ-ਪੁੱਤ ਦੀ ਦਰਦਨਾਕ ਮੌਤ

ਬਾਅਦ ਵਿਚ ਪਤਾ ਲੱਗਾ ਕਿ ਕਿਸੇ ਠੱਗ ਨੇ ਉਨ੍ਹਾਂ ਨੂੰ ਵ੍ਹਟਸਐਪ ਕਾਲ ਕਰਕੇ ਇਹ ਕਹਿ ਕੇ ਝਾਂਸੇ ਵਿਚ ਲਿਆ ਕਿ ਉਨ੍ਹਾਂ ਦਾ ਲੜਕਾ ਪੁਰਤਗਾਲ ਵਿਚ ਇਮੀਗ੍ਰੇਸ਼ਨ ਵਿਚ ਫਸਿਆ ਹੈ। ਉਸ ਨੂੰ ਛਡਾਉਣ ਲਈ ਰਕਮ ਚਾਹੀਦੀ ਹੈ। ਫੋਨ ਕਰਨ ਵਾਲੇ ਅਣਪਛਾਤੇ ਨੌਸਰਬਾਜ਼ ਦੀਆਂ ਗੱਲਾਂ ਵਿਚ ਆ ਕੇ ਉਨ੍ਹਾਂ ਅਜਿਹਾ ਕੀਤਾ ਹੈ। ਪੁਲਸ ਨੇ ਸ਼ਿਕਾਇਤ ਮਿਲਣ ਉਪਰੰਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ: ਮੌਸਮ ਨੇ ਬਦਲਿਆ ਮਿਜਾਜ਼, ਕੁਦਰਤ ਨੇ ਵਿਖਾਇਆ ਅਨੋਖਾ ਰੰਗ, ਦਿਨ ਚੜ੍ਹਦਿਆਂ ਹੀ ਫਿਰ ਤੋਂ ਛਾਇਆ ਹਨੇਰਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711


Anuradha

Content Editor

Related News