ਗਲਤ ਦਵਾਈ ਨਿਗਲਣ ਨਾਲ ਬਜ਼ੁਰਗ ਦੀ ਮੌਤ

Sunday, Jan 19, 2020 - 08:12 PM (IST)

ਗਲਤ ਦਵਾਈ ਨਿਗਲਣ ਨਾਲ ਬਜ਼ੁਰਗ ਦੀ ਮੌਤ

ਹੁਸ਼ਿਆਰਪੁਰ, (ਅਮਰਿੰਦਰ)- ਥਾਣਾ ਚੱਬੇਵਾਲ ਅਧੀਨ ਪਿੰਡ ਬਾਡ਼ੀਆਂ ਖੁਰਦ ’ਚ ਸ਼ਨੀਵਾਰ ਨੂੰ ਮਾਨਸਕ ਪ੍ਰੇਸ਼ਾਨੀ ’ਚ ਕੋਈ ਗਲਤ ਦਵਾਈ ਨਿਗਲਣ ਨਾਲ 60 ਸਾਲਾ ਬਜ਼ੁਰਗ ਸੁਖਦੇਵ ਸਿੰਘ ਦੀ ਹਾਲਤ ਖ਼ਰਾਬ ਹੋ ਗਈ। ਉਸ ਦੇ ਪਰਿਵਾਰ ਨੇ ਉਸ ਨੂੰ ਤੁਰੰਤ ਇਲਾਜ ਲਈ ਮਾਹਿਲਪੁਰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਬਿਹਤਰ ਇਲਾਜ ਲਈ ਸਿਵਲ ਹਸਪਤਾਲ ਹੁਸ਼ਿਆਰਪੁਰ ਰੈਫਰ ਕਰ ਦਿੱਤਾ। ਦੇਰ ਰਾਤ ਇਲਾਜ ਦੌਰਾਨ ਬਜ਼ੁਰਗ ਸੁਖਦੇਵ ਸਿੰਘ ਦੀ ਮੌਤ ਹੋ ਗਈ। ਥਾਣਾ ਚੱਬੇਵਾਲ ਵਿਚ ਤਾਇਨਾਤ ਅਤੇ ਇਸ ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਸੁਰਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਸੁਖਦੇਵ ਸਿੰਘ ਦੇ ਪੁੱਤਰ ਸੁਰਿੰਦਰ ਸਿੰਘ ਦੇ ਬਿਆਨ ’ਤੇ ਪੁਲਸ ਨੇ ਧਾਰਾ 174 ਅਧੀਨ ਕਾਰਵਾਈ ਕਰ ਕੇ ਪੋਸਟਮਾਰਟਮ ਤੋਂ ਬਾਅਦ ਲਾਸ਼ ਨੂੰ ਪਰਿਵਾਰ ਨੂੰ ਸੌਂਪ ਦਿੱਤਾ ਹੈ।


author

Bharat Thapa

Content Editor

Related News