ਮਾਲ ਗੱਡੀ ਦੀ ਲਪੇਟ ’ਚ ਆਉਣ ਨਾਲ ਬਜ਼ੁਰਗ ਦੀ ਮੌਤ

Sunday, Nov 17, 2024 - 06:46 PM (IST)

ਮਾਲ ਗੱਡੀ ਦੀ ਲਪੇਟ ’ਚ ਆਉਣ ਨਾਲ ਬਜ਼ੁਰਗ ਦੀ ਮੌਤ

ਮੋਰਿੰਡਾ (ਧੀਮਾਨ)- ਮੋਰਿੰਡਾ ਦੇ ਪਿੰਡ ਚਲਾਕੀ ਨੇੜੇ ਮਾਲ ਗੱਡੀ ਦੀ ਚਪੇਟ ’ਚ ਆਉਣ ਨਾਲ ਇਕ ਬਜ਼ੁਰਗ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਹਾਦਰ ਸਿੰਘ (56) ਪੁੱਤਰ ਭਗਤ ਸਿੰਘ ਵਾਸੀ ਪਿੰਡ ਚਲਾਕੀ ਵਜੋਂ ਹੋਈ ਹੈ। ਰੇਲਵੇ ਪੁਲਸ ਚੌਕੀ ਰੂਪਨਗਰ ਦੇ ਇੰਚਾਰਜ ਐੱਸ. ਆਈ. ਸੁਖ ਗਰੀਬ ਚੰਦ ਅਤੇ ਏ. ਐੱਸ. ਆਈ. ਰਘਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਨਿਊ ਰੇਲਵੇ ਸਟੇਸ਼ਨ ਮਰਿੰਡਾ ਤੋਂ ਲੁਧਿਆਣਾ ਜਾ ਰਹੀ ਮਾਰ ਗੱਡੀ ਦੀ ਲਪੇਟ ’ਚ ਆ ਗਿਆ। ਉਕਤ ਬਜ਼ੁਰਗ ਕਿਸੇ ਬੀਮਾਰੀ ਤੋਂ ਪ੍ਰੇਸ਼ਾਨ ਸੀ। ਮ੍ਰਿਤਕ ਦੇ ਵਾਰਸਾਂ ਦੀ ਮੰਗ ’ਤੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਰੇਲਵੇ ਪੁਲਸ ਵੱਲੋਂ ਧਾਰਾ 194 ਬੀ. ਐੱਨ. ਐੱਸ. ਤਹਿਤ ਕਾਰਵਾਈ ਕਰਦਿਆਂ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ-  ਗਰਮ ਪਾਣੀ ਪਿੱਛੇ ਲੜ ਪਏ ਦੋ ਭਰਾ, ਵੱਡੇ ਨੇ ਛੋਟੇ ਭਰਾ ਦਾ ਕਰ 'ਤਾ ਕਤਲ (ਵੀਡੀਓ)
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

shivani attri

Content Editor

Related News