ਬਜ਼ੁਰਗ ਕਿਸਾਨ ਨਾਲ ਕੁੱਟਮਾਰ ਕਰਨ ਦੇ ਦੋਸ਼ ''ਚ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

05/05/2022 4:55:28 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਪਿੰਡ ਸਹਿਬਾਜ਼ਪੁਰ ਵਿਚ ਮਾਮੂਲੀ ਰੰਜਿਸ਼ ਦੇ ਚਲਦਿਆਂ ਖੇਤਾਂ ਵਿਚ ਪਾਣੀ ਲਗਾ ਰਹੇ ਬਜ਼ੁਰਗ ਕਿਸਾਨ ਨਾਲ ਕੁੱਟਮਾਰ ਕਰਨ ਦੇ ਦੋਸ਼ ਵਿਚ ਟਾਂਡਾ ਪੁਲਸ ਨੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਟਾਂਡਾ ਐੱਸ. ਆਈ. ਜਬਰਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਕੁੱਟਮਾਰ ਦਾ ਸ਼ਿਕਾਰ ਹੋਏ ਕਸ਼ਮੀਰ ਸਿੰਘ ਪੁੱਤਰ ਗੰਢਾ ਸਿੰਘ ਦੇ ਬਿਆਨ ਦੇ ਆਧਾਰ 'ਤੇ ਅੰਮ੍ਰਿਤਪਾਲ ਸਿੰਘ ਪੁੱਤਰ ਕੁਲਵਿੰਦਰ ਸਿੰਘ, ਕੁਲਵਿੰਦਰ ਸਿੰਘ ਪੁੱਤਰ ਕਰਤਾਰ ਸਿੰਘ, ਕਰਤਾਰ ਸਿੰਘ ਪੁੱਤਰ ਰਾਜ ਮੱਲ ਅਤੇ ਦੋ ਹੋਰ ਅਣਪਛਾਤੇ ਵਿਆਕਤੀਆਂ ਖ਼ਿਲਾਫ਼ ਦਰਜ ਕੀਤਾ ਹੈ। 

ਇਹ ਵੀ ਪੜ੍ਹੋ: ਜਲੰਧਰ ਦੇ ਚਿੱਕ-ਚਿੱਕ ਹਾਊਸ ਨੇੜੇ ਵਾਪਰਿਆ ਭਿਆਨਕ ਹਾਦਸਾ, ਔਰਤ ਦੀ ਹੋਈ ਦਰਦਨਾਕ ਮੌਤ
ਆਪਣੇ ਬਿਆਨ ਵਿਚ ਕਸ਼ਮੀਰ ਸਿੰਘ ਨੇ ਦੱਸਿਆ ਕਿ ਉਹ ਉਸ ਨੇ ਖੇਤਾਂ ਨੂੰ ਪਾਣੀ ਲਾਉਣ ਲਈ ਸੜਕ 'ਤੇ ਪਾਈਪ ਵਿਛਾਇਆ ਸੀ। ਇੰਨੇ ਨੂੰ ਅੰਮ੍ਰਿਤਪਾਲ ਅਤੇ ਕੁਲਵਿੰਦਰ ਸਿੰਘ ਨੇ ਬਿਨਾਂ ਰੋਕੇ ਆਪਣਾ ਮੋਟਰਸਾਈਕਲ ਪਾਈਪ ਉੱਪਰੋਂ ਲੰਘਾ ਦਿੱਤਾ। ਪਾਈਪ ਫਟਣ 'ਤੇ ਜਦੋਂ ਉਸ ਨੇ ਕਿਹਾ ਇਸ ਦਾ ਹਰਜਾਨਾ ਕੌਣ ਭਰੇਗਾ ਤਾਂ ਉਕਤ ਮੁਲਜ਼ਮਾਂ ਨੇ ਆਪਣੇ ਸਾਥੀਆਂ ਸਮੇਤ ਉਸ ਦੀ ਕੁੱਟਮਾਰ ਕਰ ਦਿੱਤੀ। ਬਾਅਦ ਵਿਚ ਉਸ ਨੂੰ ਉਸ ਦੇ ਪੁੱਤਰ ਤਜਿੰਦਰ ਸਿੰਘ ਨੇ ਜ਼ਖ਼ਮੀ ਹਾਲਾਤ ਵਿਚ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ। ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣੇਦਾਰ ਸਤਨਾਮ ਸਿੰਘ ਮਾਮਲੇ ਦੀ ਜਾਂਚ ਕਰ ਰਹੇ ਹਨ।

ਇਹ ਵੀ ਪੜ੍ਹੋ: ਪੰਜਾਬ ਭਰ ’ਚ ਸ਼ੁਰੂ ਹੋਵੇਗੀ ਟਰੈਫਿਕ ਮਾਰਸ਼ਲ ਸਕੀਮ, ਜਾਰੀ ਹੋਈਆਂ ਗਾਈਡਲਾਈਨਜ਼

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News