ਬਜ਼ੁਰਗ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਕੀਤੀ ਪੈਸਿਆਂ ਦੀ ਲੁੱਟ
Friday, May 09, 2025 - 02:27 PM (IST)

ਰੂਪਨਗਰ (ਵਿਜੇ ਸ਼ਰਮਾ)-ਪਿੰਡ ਫੂਲਪੁਰ ਗਰੇਵਾਲ ਵਾਸੀ ਬਜ਼ੁਰਗ ਗੁਰਮੁੱਖ ਸਿੰਘ ’ਤੇ ਇਕ ਪ੍ਰਵਾਸੀ ਨੌਜਵਾਨ ਵੱਲੋਂ ਮਾਜਰੀ ਜੱਟਾਂ ਵਿਖੇ ਰਾਤ ਦੇ ਹਨ੍ਹੇਰੇ ਵਿਚ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਨਕਦੀ ਲੁੱਟ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲੇ ਵਿਚ ਬੁਰੀ ਤਰ੍ਹਾਂ ਜ਼ਖ਼ਮੀ ਗੁਰਮੁੱਖ ਸਿੰਘ ਨੂੰ ਸਰਕਾਰੀ ਹਸਪਤਾਲ ਰੂਪਨਗਰ ਵਿਖੇ ਦਾਖ਼ਲ ਕਰਵਾਇਆ ਗਿਆ ਸੀ, ਜਿਸ ਦੇ ਸਰੀਰ ਉਤੇ ਅਤੇ ਸਿਰ ਵਿਚ ਗੰਭੀਰ ਸੱਟਾਂ ਕਾਰਨ ਚੰਡੀਗੜ੍ਹ ਦੇ 32 ਸੈਕਟਰ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ, ਸਹਿਮੇ ਲੋਕ
ਜਾਣਕਾਰੀ ਅਨੁਸਾਰ ਗੁਰਮੁੱਖ ਸਿੰਘ ਜੋ ਕਿ ਸਬਜ਼ੀ ਵੇਚਣ ਦਾ ਕੰਮ ਕਰਦਾ ਹੈ ਜਦੋਂ ਸਾਮੀ ਘਰ ਵਾਪਸ ਆ ਰਿਹਾ ਸੀ ਤਾਂ ਪਿੰਡ ਮਾਜਰੀ ਜੱਟਾਂ ਨੇੜੇ ਉਕਤ ਪ੍ਰਵਾਸੀ ਨੌਜਵਾਨ ਨੇ ਉਸ ਨੂੰ ਰੋਕ ਕੇ ਲੁੱਟਮਾਰ ਦੀ ਘਟਨਾ ਨੂੰ ਅੰਜਾਮ ਦਿੱਤਾ ਅਤੇ ਮੌਕੇ ’ਤੇ ਰਾਹਗੀਰਾਂ ਵੱਲੋਂ ਉਸ ਨੂੰ ਪੁਲਸ ਹਵਾਲੇ ਕਰ ਦਿੱਤਾ ਗਿਆ ਅਤੇ ਉਸ ਨਾਲ ਵਾਰਦਾਤ ਵਿਚ ਇਕ ਹੋਰ ਨੌਜਵਾਨ ਜੋਕਿ ਮੌਕੇ ਤੋਂ ਫਰਾਰ ਦੱਸਿਆ ਜਾਂਦਾ ਹੈ। ਪੁਲਸ ਵੱਲੋਂ ਘਟਨਾ ਦੀ ਜਾਂਚ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚੋਂ ਮਿਲੇ ਮਿਜ਼ਾਈਲ ਦੇ ਟੁਕੜੇ, ਦਹਿਸ਼ਤ 'ਚ ਲੋਕ
ਵਰਨਣਯੋਗ ਹੈ ਕਿ ਇਲਾਕੇ ਵਿਚ ਲਗਾਤਾਰ ਲੁੱਟਖੋਹ ਦੀਆਂ ਘਟਨਾਵਾਂ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਇਲਾਕੇ ਦੇ ਲੋਕਾਂ ਨੇ ਪੁਲਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ ਕਿ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਗ੍ਰਿਫ਼ਤਾਰ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇ। ਦੂਜੇ ਪਾਸੇ ਲੋਕਾਂ ਨੇ ਇਹ ਵੀ ਰੋਸ ਜ਼ਾਹਰ ਕੀਤਾ ਹੈ ਕਿ ਪ੍ਰਵਾਸੀ ਲੋਕਾਂ ਦੀ ਸ਼ਨਾਖਤ ਬਾਰੇ ਕੋਈ ਢੁੱਕਵੀਂ ਕਾਰਵਾਈ ਅਮਲ ’ਚ ਨਹੀ ਸ਼ੁਰੂ ਕੀਤੀ ਜਾ ਰਹੀ ਜਿਸ ਕਾਰਨ ਅਜਿਹੀਆਂ ਘਟਨਾਵਾਂ ’ਚ ਵਾਧਾ ਹੋ ਰਿਹਾ ਹੈ।
ਇਹ ਵੀ ਪੜ੍ਹੋ: ਸ਼ਰਮਸਾਰ ਪੰਜਾਬ! ਮੁੰਡੇ ਨੇ ਟੱਪੀਆਂ ਕੁੜੀ ਨਾਲ ਹੱਦਾਂ, ਡਾਕਟਰ ਦੀ ਗੱਲ ਸੁਣ ਹੈਰਾਨ ਰਹਿ ਗਈ ਮਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e