ਪੰਚਾਇਤ ਤੇ ਸਰਪੰਚ ਖ਼ਿਲਾਫ਼ RTA ਦਾਇਰ ਕਰਨੀ ਬਜ਼ੁਰਗ ਨੂੰ ਪਈ ਮਹਿੰਗੀ, ਚੜ੍ਹਿਆ ਕੁਟਾਪਾ

Monday, Jan 08, 2024 - 02:58 PM (IST)

ਪੰਚਾਇਤ ਤੇ ਸਰਪੰਚ ਖ਼ਿਲਾਫ਼ RTA ਦਾਇਰ ਕਰਨੀ ਬਜ਼ੁਰਗ ਨੂੰ ਪਈ ਮਹਿੰਗੀ, ਚੜ੍ਹਿਆ ਕੁਟਾਪਾ

ਹੁਸ਼ਿਆਰਪੁਰ (ਅਮਰੀਕ)- ਹੁਸ਼ਿਆਰਪੁਰ ਵਿਚ ਪੰਚਾਇਤ ਅਤੇ ਸਰਪੰਚ ਖ਼ਿਲਾਫ਼ ਆਰ. ਟੀ. ਆਈ. ਦਾਇਰ ਕਰਨਾ ਬਜ਼ੁਰਗ ਨੂੰ ਮਹਿੰਗਾ ਪੈ ਗਿਆ। ਸਰਪੰਚ ਨੇ ਬਜ਼ੁਰਗ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਪਸਲੀਆਂ ਟੁੱਟਣ ਕਾਰਨ ਅੰਮ੍ਰਿਤਸਰ ਰੈਫਰ ਕੀਤਾ ਗਿਆ। ਹੁਸ਼ਿਆਰਪੁਰ ਦੇ ਮੁਕੇਰੀਆਂ ਦੇ ਪਿੰਡ ਮਹਿਦਪੁਰ ਵਿੱਚ ਇਕ ਬਜ਼ੁਰਗ ਨੂੰ ਆਪਣੇ ਪਿੰਡ ਦੀ ਪੰਚਾਇਤ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਸਰਕਾਰ ਵੱਲੋਂ ਦਿੱਤੀਆਂ ਗਰਾਂਟਾਂ ਦੀ ਜਾਣਕਾਰੀ ਲੈਣ ਲਈ ਆਰ. ਟੀ. ਆਈ. ਦਾਇਰ ਕਰਨਾ ਮਹਿੰਗਾ ਪਿਆ, ਜਿਸ ਕਾਰਨ ਗੁੱਸੇ ਵਿੱਚ ਆਏ ਸਰਪੰਚ ਨੇ ਬਜ਼ੁਰਗ ਦੀ ਬੇਰਹਿਮੀ ਨਾਲ ਕੁੱਟਮਾਰ ਕਰ ਦਿੱਤੀ। 

ਇਹ ਵੀ ਪੜ੍ਹੋ : ਜ਼ਮੀਨ-ਜਾਇਦਾਦਾਂ ਦੀਆਂ ਰਜਿਸਟਰੀਆਂ ਤੋਂ ਹੋਣ ਵਾਲੀ ਆਮਦਨ ਨੂੰ ਲੈ ਕੇ ਮੰਤਰੀ ਜਿੰਪਾ ਦਾ ਅਹਿਮ ਬਿਆਨ

ਜਾਣਕਾਰੀ ਦਿੰਦੇ ਹੋਏ ਜ਼ਖ਼ਮੀ ਰਘੁਵੀਰ ਸਿੰਘ ਨੇ ਦੱਸਿਆ ਕਿ ਪਿੰਡ ਮਹਿਦਪੁਰ ਦੀ ਪੰਚਾਇਤ ਵੱਲੋਂ ਕਰਵਾਏ ਗਏ ਵਿਕਾਸ ਕਾਰਜਾਂ 'ਚ ਕਈ ਪੈਸੇ ਦੇ ਘਪਲੇ ਹੋਏ ਹਨ, ਜਿਸ ਦੀ ਜਾਣਕਾਰੀ ਲਈ ਮੈਂ ਆਰ. ਟੀ. ਆਈ. ਦਾਇਰ ਕਰਕੇ ਜਾਣਕਾਰੀ ਲੈਣ ਦੀ ਕੋਸ਼ਿਸ਼ ਕੀਤੀ ਪਰ ਆਰ. ਟੀ. ਆਈ. ਦਾਇਰ ਕਰਨ ਤੋਂ ਬਾਅਦ ਸਰਪੰਚ ਨੂੰ ਗੁੱਸਾ ਆ ਗਿਆ, ਜਿਸ ਕਾਰਨ ਸਰਪੰਚ ਨੇ ਮੇਰੇ 'ਤੇ ਜਾਨਲੇਵਾ ਹਮਲਾ ਕਰ ਦਿੱਤਾ।

ਜ਼ਖ਼ਮੀ ਬਜ਼ੁਰਗ ਦਾ ਕਹਿਣਾ ਹੈ ਕਿ ਸਰਪੰਚ ਨੂੰ ਡਰ ਹੈ ਕਿ ਕਿਤੇ ਉਸ ਦੇ ਸਾਰੇ ਘਪਲੇ ਸਾਹਮਣੇ ਨਾ ਆ ਜਾਣ, ਜਿਸ ਕਾਰਨ ਮੇਰੀ ਕੁੱਟਮਾਰ ਕੀਤੀ ਗਈ। ਰਘੁਵੀਰ ਸਿੰਘ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਸ ਨੂੰ ਇਨਸਾਫ਼ ਦਿਵਾਇਆ ਜਾਵੇ ਅਤੇ ਦੋਸ਼ੀ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਉਥੇ ਹੀ ਮੁਕੇਰੀਆਂ ਥਾਣੇ ਦੇ ਤਫ਼ਤੀਸ਼ੀ ਅਫ਼ਸਰ ਜਸਵੀਰ ਸਿੰਘ ਦਾ ਕਹਿਣਾ ਹੈ ਕਿ ਰਘੁਵੀਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।  ਜਾਂਚ 'ਚ ਜੋ ਵੀ ਸਾਹਮਣੇ ਆਵੇਗਾ, ਉਸ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ |

ਇਹ ਵੀ ਪੜ੍ਹੋ : ਜਲੰਧਰ 'ਚ ਤੜਕਸਾਰ ਵੱਡੀ ਵਾਰਦਾਤ, ਜਿਊਲਰ ਦੇ ਸ਼ੋਅਰੂਮ 'ਚ ਚੋਰਾਂ ਨੇ ਮਾਰਿਆ ਡਾਕਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News