ਨੰਗਲ ਡੈਮ ਐਕਸਪ੍ਰੈੱਸ ਟ੍ਰੇਨ ਦੀ ਲਪੇਟ ’ਚ ਆਉਣ ਨਾਲ ਬਜ਼ੁਰਗ ਦੀ ਮੌਤ
Friday, Mar 07, 2025 - 11:16 AM (IST)

ਜਲੰਧਰ (ਗੁਲਸ਼ਨ)–ਜਲੰਧਰ-ਸੂਰਾਨੁੱਸੀ ਰੇਲਵੇ ਸਟੇਸ਼ਨ ਦੇ ਵਿਚਕਾਰ ਜਿੰਦਾ ਫਾਟਕ ਨੇੜੇ ਨੰਗਲ ਡੈਮ ਐਕਸਪ੍ਰੈੱਸ ਟ੍ਰੇਨ ਦੀ ਲਪੇਟ ਵਿਚ ਆਉਣ ਨਾਲ ਇਕ ਬਜ਼ੁਰਗ ਦੀ ਮੌਤ ਹੋ ਗਈ। ਜਾਣਕਾਰੀ ਦਿੰਦੇ ਜੀ. ਆਰ. ਪੀ. ਦੇ ਏ. ਐੱਸ. ਆਈ. ਨਰਿੰਦਰਪਾਲ ਨੇ ਦੱਸਿਆ ਕਿ ਉਕਤ ਬਜ਼ੁਰਗ ਦੀ ਉਮਰ ਲਗਭਗ 60 ਸਾਲ ਲੱਗਦੀ ਹੈ। ਉਸ ਨੇ ਨੀਲੇ ਰੰਗ ਦੀ ਜੈਕੇਟ ਅਤੇ ਹਰੇ ਰੰਗ ਦਾ ਪਜ਼ਾਮਾ ਪਹਿਨਿਆ ਹੋਇਆ ਸੀ। ਉਸ ਕੋਲੋਂ ਕੋਈ ਵੀ ਆਈ. ਡੀ. ਪਰੂਫ ਨਹੀਂ ਮਿਲਿਆ, ਜਿਸ ਤੋਂ ਉਸ ਦੀ ਪਛਾਣ ਹੋ ਸਕੇ। ਫਿਲਹਾਲ ਇਸ ਸਬੰਧ ਵਿਚ ਧਾਰਾ 194 ਬੀ. ਐੱਨ. ਐੱਸ. ਤਹਿਤ ਕਾਰਵਾਈ ਕੀਤੀ ਗਈ ਹੈ। ਪਛਾਣ ਨਾ ਹੋਣ ਕਾਰਨ ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : 'ਯੁੱਧ ਨਸ਼ਿਆਂ ਵਿਰੁੱਧ': 6ਵੇਂ ਦਿਨ 501 ਥਾਵਾਂ ’ਤੇ ਛਾਪੇਮਾਰੀ, 75 ਨਸ਼ਾ ਸਮੱਗਲਰਾਂ 'ਤੇ ਹੋਈ ਵੱਡੀ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e