ਸੜਕ ਹਾਦਸੇ ''ਚ ਸਾਈਕਲ ਸਵਾਰ ਬਜ਼ੁਰਗ ਦੀ ਹੋਈ ਮੌਤ

Thursday, Mar 05, 2026 - 02:53 PM (IST)

ਸੜਕ ਹਾਦਸੇ ''ਚ ਸਾਈਕਲ ਸਵਾਰ ਬਜ਼ੁਰਗ ਦੀ ਹੋਈ ਮੌਤ

ਟਾਂਡਾ ਉੜਮੁੜ (ਵਰਿੰਦਰ ਪੰਡਿਤ,ਜਸਵਿੰਦਰ)- ਬੀਤੇ ਦਿਨ ਹਾਈਵੇਅ 'ਤੇ ਅਨਾਜ ਮੰਡੀ ਸਰਵਿਸ ਰੋਡ 'ਤੇ ਟਿੱਪਰ ਦੀ ਲਪੇਟ ਵਿਚ ਆਉਣ ਕਾਰਨ ਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਗਈ। ਸਵੇਰੇ ਟਿੱਪਰ ਦੀ ਲਪੇਟ ਵਿਚ ਆਉਣ ਤੋਂ ਬਾਅਦ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਸਾਈਕਲ ਸਵਾਰ ਸੁਖਦੇਵ ਸਿੰਘ ਪੁੱਤਰ ਈਸ਼ਰ ਸਿੰਘ ਵਾਸੀ ਪਿੰਡ ਢਡਿਆਲਾ ਨੂੰ ਸੜਕ ਸੁਰੱਖਿਆ ਫੋਰਸ ਦੇ ਥਾਣੇਦਾਰ ਤਜਿੰਦਰ ਸਿੰਘ, ਵਿਕਾਸ ਮਹਿਰਾ ਅਤੇ ਜਸਪਿੰਦਰ ਕੌਰ ਦੀ ਟੀਮ ਨੇ ਮਦਦ ਕਰਕੇ ਟਾਂਡਾ ਦੇ ਸਰਕਾਰੀ ਹਸਪਤਾਲ ਵਿਚ ਲਿਆਂਦਾ, ਜਿਸ ਨੂੰ ਮੁੱਢਲੀ ਮੈਡੀਕਲ ਮਦਦ ਦੇਣ ਤੋਂ ਬਾਅਦ ਉਸ ਨੂੰ ਹੁਸ਼ਿਆਰਪੁਰ ਰੈਫਰ ਕੀਤਾ ਗਿਆ ਹੈ। ਜਿੱਥੇ ਦੇਰ ਰਾਤ ਉਸ ਦੀ ਮੌਤ ਹੋ ਗਈ। ਏ. ਐੱਸ. ਆਈ. ਮਨਿੰਦਰ ਸਿੰਘ ਹਾਦਸੇ ਦੀ ਜਾਂਚ ਕਰ ਰਹੀ ਹੈ। ਪਤਾ ਲਾਇਆ ਜਾ ਰਿਹਾ ਹੈ ਕਿ ਹਾਦਸਾ ਕਿਹੜੇ ਹਾਲਾਤ ਵਿਚ ਹੋਇਆ। 

ਇਹ ਵੀ ਪੜ੍ਹੋ: ਜਲੰਧਰ ਦੀ ਰਹਿਣ ਵਾਲੀ ਸੀ ਯੂ-ਟਿਊਬਰ ਨੈਂਸੀ ਗਰੇਵਾਲ! ਮਾਂ ਨੇ ਕੈਨੇਡਾ 'ਚ ਹੋਏ ਧੀ ਦੇ ਕਤਲ ਬਾਰੇ ਕੀਤੇ ਵੱਡੇ ਖ਼ੁਲਾਸੇ

ਇਸੇ ਤਰਾਂ ਟਾਂਡਾ ਹੁਸ਼ਿਆਰਪੁਰ ਰੋਡ 'ਤੇ ਬੀਤੀ ਰਾਤ ਕਾਰ ਦੀ ਲਪੇਟ ਵਿਚ ਆਉਣ ਕਾਰਨ ਮੋਟਰਸਾਈਕਲ ਸਵਾਰ ਹੁਸ਼ਿਆਰਪੁਰ ਵਾਸੀ ਜ਼ਖ਼ਮੀ ਹੋ ਗਈ, ਉਸ ਨੂੰ ਗੁਰੂ ਨਾਨਕ ਦੇਵ ਵੈੱਲਫੇਅਰ ਸੋਸਾਇਟੀ ਦੇ ਸੰਸਥਾਪਕ ਸਰਪੰਚ ਜੋਗਾ ਸਿੰਘ ਸਰੋਆ ਨੇ ਮਦਦ ਕਰਕੇ ਹੁਸ਼ਿਆਰਪੁਰ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਹੈ। ਪੁਲਸ ਹਾਦਸੇ ਦੀ ਜਾਂਚ ਕਰ ਰਹੀ ਹੈ। 

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਨਵੀਂ ਅਪਡੇਟ ਜਾਰੀ! IMD ਵੱਲੋਂ 8 ਮਾਰਚ ਤੱਕ ਵੱਡੀ ਭਵਿੱਖਬਾਣੀ, ਜਾਣੋ ਅਗਲੇ ਦਿਨਾਂ ਦਾ ਹਾਲ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News