ਸੈਰ ਕਰ ਰਿਹਾ ਬਜ਼ੁਰਗ ਹੋਇਆ ਲੁਟੇਰਿਆਂ ਦਾ ਸ਼ਿਕਾਰ
Monday, Apr 06, 2026 - 11:16 AM (IST)
ਜਲੰਧਰ (ਮਹੇਸ਼)- ਗੁਰੂ ਨਾਨਕਪੁਰਾ ਰੇਲਵੇ ਫਾਟਕ ਨੇੜੇ ਮੇਨ ਮਾਰਕੀਟ ਵਿਚ ਬੀਤੇ ਦਿਨ ਤੜਕਸਾਰ ਸਾਢੇ ਚਾਰ ਵਜੇ ਸੈਰ ਕਰ ਰਿਹਾ ਇਕ ਬਜ਼ੁਰਗ ਲੁਟੇਰਿਆਂ ਦਾ ਸ਼ਿਕਾਰ ਹੋ ਗਿਆ। ਉਕਤ ਇਲਾਕਾ ਕਮਿਸ਼ਨਰੇਟ ਪੁਲਸ ਜਲੰਧਰ ਦੇ ਥਾਣਾ ਰਾਮਾ ਮੰਡੀ (ਸੂਰਿਆ ਐਨਕਲੇਵ) ਵਿਚ ਪੈਂਦਾ ਹੈ। ਵਾਰਦਾਤ ਨੂੰ ਅੰਜਾਮ ਦੇਣ ਵਾਲੇ 3 ਲੁਟੇਰੇ ਸਨ, ਜੋਕਿ ਇਕ ਹੀ ਮੋਟਰਸਾਈਕਲ ’ਤੇ ਸਵਾਰ ਸਨ। ਲੁਟੇਰੇ 88 ਸਾਲਾ ਬਜ਼ੁਰਗ ਸੂਰਿਤ ਸਿੰਘ ਪੁੱਤਰ ਸ਼ਾਮ ਸੁੰਦਰ ਨਿਵਾਸੀ 45/7 ਗੁਰੂ ਨਾਨਕਪੁਰਾ ਵੈਸਟ ’ਤੇ ਰਾਡ ਨਾਲ ਹਮਲਾ ਕਰਦੇ ਹੋਏ ਉਸ ਨੂੰ ਡਰਾ-ਧਮਕਾ ਕੇ ਉਸ ਕੋਲੋਂ 300 ਰੁਪਏ ਦੀ ਨਕਦੀ ਖੋਹ ਕੇ ਫ਼ਰਾਰ ਹੋ ਗਏ।
ਇਹ ਵੀ ਪੜ੍ਹੋ: 6, 7 ਤੇ 8 ਤਾਰੀਖ਼ ਅਹਿਮ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ Alert, ਮੌਸਮ ਦੀ 9 ਤਾਰੀਖ਼ ਤੱਕ ਹੋਈ ਵੱਡੀ ਭਵਿੱਖਬਾਣੀ
ਲੁਟੇਰਿਆਂ ਨੇ ਆਪਣੇ ਚਿਹਰੇ ਢਕੇ ਹੋਏ ਸਨ। ਲੁਟੇਰਿਆਂ ਵੱਲੋਂ ਬਜ਼ੁਰਗ ’ਤੇ ਕੀਤੇ ਗਏ ਹਮਲੇ ਕਾਰਨ ਉਹ ਜ਼ਖ਼ਮੀ ਹੋ ਗਿਆ। ਉਸ ਨੇ ਦੱਸਿਆ ਕਿ ਇਸ ਵਾਰਦਾਤ ਸਬੰਧੀ ਉਸ ਨੇ ਥਾਣਾ ਰਾਮਾ ਮੰਡੀ ਦੀ ਪੁਲਸ ਕੋਲ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ। ਬਜ਼ੁਰਗ ਨੇ ਕਿਹਾ ਕਿ ਸਵੇਰੇ ਸੈਰ ਕਰਨ ਵਾਲੇ ਲੋਕ ਵੀ ਹੁਣ ਸੁਰੱਖਿਅਤ ਨਹੀਂ ਰਹੇ ਕਿਉਂਕਿ ਉਹ ਕਿਸੇ ਵੀ ਸਮੇਂ ਲੁਟੇਰਿਆਂ ਦਾ ਸ਼ਿਕਾਰ ਹੋ ਸਕਦੇ ਹਨ। ਚੋਰ-ਲੁਟੇਰੇ ਪੁਲਸ ਤੋਂ ਬੇਖੌਫ਼ ਹੋ ਕੇ ਘੁੰਮ ਰਹੇ ਹਨ। ਪੁਲਸ ਵੱਲੋਂ ਇਸ ਸਬੰਧ ਵਿਚ ਅਜੇ ਕੇਸ ਦਰਜ ਨਹੀਂ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 3 ਦਿਨਾਂ ਲਈ ਇਹ ਰਸਤੇ ਰਹਿਣਗੇ ਬੰਦ! ਬਦਲਿਆ ਗਿਆ ਰੂਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
