ਟਰੇਨ ਅੱਗੇ ਛਾਲ ਮਾਰ ਕੇ ਬਜ਼ੁਰਗ ਨੇ ਕੀਤੀ ਖੁਦਕੁਸ਼ੀ

Monday, Oct 21, 2019 - 12:59 AM (IST)

ਟਰੇਨ ਅੱਗੇ ਛਾਲ ਮਾਰ ਕੇ ਬਜ਼ੁਰਗ ਨੇ ਕੀਤੀ ਖੁਦਕੁਸ਼ੀ

ਜਲੰਧਰ, (ਗੁਲਸ਼ਨ)— ਐਤਵਾਰ ਸ਼ਾਮ ਕਰੀਬ 3.45 ਵਜੇ ਟਾਂਡਾ ਫਾਟਕ ਤੇ ਸੋਢਲ ਰੇਲਵੇ ਫਾਟਕ 'ਤੇ ਅੰਮ੍ਰਿਤਸਰ ਜਾ ਰਹੀ ਪੈਸੰਜਰ ਟਰੇਨ ਅੱਗੇ ਛਾਲ ਮਾਰ ਕੇ ਇਕ ਬਜ਼ੁਰਗ ਵਲੋਂ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਜੀ. ਆਰ. ਪੀ. ਦੇ ਏ. ਐੱਸ. ਆਈ. ਦਲੀਪ ਚੰਦ ਮੌਕੇ 'ਤੇ ਪੁੱਜੇ ਤੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲਿਆ।
ਮ੍ਰਿਤਕ ਦੀ ਪਛਾਣ ਅਮਰੀਕ ਸਿੰਘ (60) ਪੂਰਨ ਸਿੰਘ ਵਾਸੀ ਕੋਟ ਬਾਬਾ ਦੀਪ ਸਿੰਘ ਨਗਰ ਦੇ ਰੂਪ ਵਜੋਂ ਹੋਈ ਹੈ। ਮ੍ਰਿਤਕ ਵੈਲਡਿੰਗ ਦਾ ਕੰਮ ਕਰਦਾ ਸੀ। ਦਲੀਪ ਚੰਦ ਨੇ ਦੱਸਿਆ ਕਿ ਉਸ ਦੇ ਬੇਟੇ ਸਤਨਾਮ ਸਿੰਘ ਅਤੇ ਸੁਰਜੀਤ ਸਿੰਘ ਨੇ ਆ ਕੇ ਲਾਸ਼ ਦੀ ਪਛਾਣ ਕੀਤੀ ਪਰ ਉਹ ਘਟਨਾ ਦੇ ਕਾਰਨਾਂ ਬਾਰੇ ਕੁੱਝ ਦੱਸ ਨਹੀਂ ਸਕੇ। ਪੁਲਸ ਨੇ ਫਿਲਹਾਲ ਲਾਸ਼ ਨੂੰ ਸਿਵਲ ਹਸਪਤਾਲ ਦੀ ਮੌਰਚਰੀ 'ਚ ਰਖਵਾ ਦਿੱਤਾ ਹੈ।


author

KamalJeet Singh

Content Editor

Related News