ਬਜ਼ੁਰਗ ਔਰਤ ਨਾਲ ਕੁੱਟਮਾਰ ''ਤੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

05/08/2021 12:36:45 PM

ਟਾਂਡਾ ਉੜਮੜ (ਪੰਡਿਤ, ਕੁਲਦੀਸ਼, ਮੋਮੀ)- ਟਾਂਡਾ ਪੁਲਸ ਦੀ ਟੀਮ ਨੇ ਪਿੰਡ ਮਿਆਣੀ ਵਿੱਚ ਇਕ ਬਜ਼ੁਰਗ ਔਰਤ ਨਾਲ ਕੁੱਟਮਾਰ ਕਰਨ ਦੇ ਦੋਸ਼ ਵਿੱਚ ਦੋ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਬਿਕਰਮ ਸਿੰਘ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਕੁੱਟਮਾਰ ਦਾ ਸ਼ਿਕਾਰ ਹੋਈ ਔਰਤ ਸੁਰਜੀਤ ਕੌਰ ਪਤਨੀ ਦਾਰਾ ਸਿੰਘ ਵਾਸੀ ਵਾਰਡ ਨੰਬਰ 5 ਮਿਆਣੀ ਦੇ ਬਿਆਨਾਂ ਦੇ ਆਧਾਰ ਉਤੇ ਮਾਨ ਸਿੰਘ ਮਾਸਟਰ ਅਤੇ ਸਤਪਾਲ ਸਿੰਘ ਸੱਤਾ ਵਾਸੀ ਮਿਆਣੀ ਦੇ ਖ਼ਿਲਾਫ਼ ਦਰਜ ਕੀਤਾ ਹੈ। 

ਇਹ ਵੀ ਪੜ੍ਹੋ :  ਕਪੂਰਥਲਾ ਤੋਂ ਜਲੰਧਰ ਆਉਣ ਵਾਲੇ ਹੋ ਜਾਣ ਸਾਵਧਾਨ, ਕਿਤੇ ਤੁਹਾਡੇ ਨਾਲ ਵੀ ਨਾ ਹੋ ਜਾਵੇ ਕੁਝ ਅਜਿਹਾ

ਆਪਣੇ ਬਿਆਨ ਵਿਚ ਸੁਰਜੀਤ ਕੌਰ ਨੇ ਦੱਸਿਆ ਕਿ 6 ਮਈ ਦੀ ਸ਼ਾਮ ਨੂੰ ਉਸ ਨੇ  ਉਕਤ ਮੁਲਜ਼ਮਾਂ ਨੂੰ ਉਸ ਦੀ ਗਲੀ ਵਿੱਚ ਬਰਸਾਤ ਦੇ ਚਲਦਿਆਂ ਮਿੱਟੀ ਸੁਟਾਉਣ ਤੋਂ ਰੋਕਿਆ ਸੀ, ਜੋ ਉੁਨ੍ਹਾਂ ਪੀਰ ਦੀ ਜਗ੍ਹਾ ਉਤੇ ਪਾਉਣੀ ਸੀ। ਇਸੇ ਰੰਜਿਸ਼ ਨੂੰ ਲੈ ਕੇ ਮਾਨ ਸਿੰਘ ਦੀ ਸ਼ਹਿ ਉਤੇ ਸਤਪਾਲ ਸਿੰਘ ਸੱਤਾ ਨੇ ਉਸ ਨਾਲ ਕੁੱਟਮਾਰ ਕੀਤੀ ਹੈ। ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਦੁਕਾਨਾਂ ਖੋਲ੍ਹਣ ਸਬੰਧੀ ਜਲੰਧਰ ਦੇ ਡੀ. ਸੀ. ਵੱਲੋਂ ਹੁਕਮ ਜਾਰੀ, ਜਾਣੋ ਕਿਹੜੀਆਂ ਦੁਕਾਨਾਂ ਕਦੋਂ-ਕਦੋਂ ਖੁੱਲ੍ਹਣਗੀਆਂ

shivani attri

This news is Content Editor shivani attri