ਜਲੰਧਰ ਜ਼ਿਮਨੀ ਚੋਣ, ਚੋਣ ਆਬਜ਼ਰਵਰਾਂ ਵੱਲੋਂ ਪੋਲਿੰਗ ਬੂਥਾਂ ਦਾ ਦੌਰਾ, ਪ੍ਰਬੰਧਾਂ ਦਾ ਲਿਆ ਜਾਇਜ਼ਾ
Monday, Jul 01, 2024 - 05:37 PM (IST)
ਜਲੰਧਰ (ਬਿਊਰੋ)- ਭਾਰਤ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ (ਅ.ਜ.) ਲਈ ਨਿਯੁਕਤ ਜਨਰਲ ਆਬਜ਼ਰਵਰ ਉੱਤਮ ਕੁਮਾਰ ਪਾਤਰਾ ਅਤੇ ਪੁਲਸ ਆਬਜ਼ਰਵਰ ਦਾਲੂਰਾਮ ਤੇਨੀਵਾਰ ਨੇ ਜ਼ਿਮਨੀ ਚੋਣ ਲਈ ਹਲਕੇ ਵਿੱਚ ਸਥਾਪਤ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਚੋਣ ਆਬਜ਼ਰਵਰਾਂ ਨੇ ਰਿਟਰਨਿੰਗ ਅਫ਼ਸਰ ਵਿਧਾਨ ਸਭਾ ਹਲਕਾ ਪੱਛਮੀ ਅਲਕਾ ਕਾਲੀਆ ਸਮੇਤ ਪੋਲਿੰਗ ਬੂਥਾਂ ਦਾ ਦੌਰਾ ਕਰਦਿਆਂ 10 ਜੁਲਾਈ ਨੂੰ ਪੈਣ ਵਾਲੀਆਂ ਵੋਟਾਂ ਦੇ ਮੱਦੇਨਜ਼ਰ ਪੋਲਿੰਗ ਬੂਥਾਂ ’ਤੇ ਕੀਤੇ ਸਮੁੱਚੇ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਾਰੇ ਇੰਤਜ਼ਾਮ ਸਮੇਂ ਸਿਰ ਮੁਕੰਮਲ ਕਰ ਲਏ ਜਾਣ।
ਇਹ ਵੀ ਪੜ੍ਹੋ- ਬਿਆਸ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰੀ ਅਣਹੋਣੀ, ਦੋ ਕਾਰਾਂ ਦੀ ਟੱਕਰ 'ਚ ਉੱਡੇ ਪਰਖੱਚੇ, ਇਕ ਦੀ ਦਰਦਨਾਕ ਮੌਤ
ਰਿਟਰਨਿੰਗ ਅਫ਼ਸਰ ਨੇ ਚੋਣ ਆਬਜ਼ਰਵਰਾਂ ਨੂੰ ਸੁਰੱਖਿਆ ਵਿਵਸਥਾ ਅਤੇ ਹੋਰ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਉਪ ਚੋਣ ਨੂੰ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਹਲਕੇ ਦੇ ਸਮੁੱਚੇ 181 ਪੋਲਿੰਗ ਬੂਥਾਂ ’ਤੇ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ।
ਇਹ ਵੀ ਪੜ੍ਹੋ- ਦੋਸਤਾਂ ਨਾਲ ਕਾਲੀ ਵੇਈਂ 'ਚ ਨਹਾਉਣ ਗਿਆ ਮੁੰਡਾ ਪਾਣੀ 'ਚ ਰੁੜਿਆ, ਨਹੀਂ ਸੁਣ ਹੁੰਦੀਆਂ ਮਾਂ ਦੀਆਂ ਚੀਕਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।