ਨਗਰ ਕੌਂਸਲ ਟਾਂਡਾ ਦੇ 15 ਵਾਰਡਾਂ ਲਈ ਚੋਣ ਪ੍ਰਕਿਰਿਆ ਹੋਈ ਸ਼ੁਰੂ

Wednesday, May 13, 2026 - 08:45 PM (IST)

ਨਗਰ ਕੌਂਸਲ ਟਾਂਡਾ ਦੇ 15 ਵਾਰਡਾਂ ਲਈ ਚੋਣ ਪ੍ਰਕਿਰਿਆ ਹੋਈ ਸ਼ੁਰੂ

ਟਾਂਡਾ ਉੜਮੁੜ (ਪਰਮਜੀਤ ਮੋਮੀ) : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਨ ਕੀਤੇ ਗਏ ਮਿਊਸੀਪਲ ਕਾਰਪੋਰੇਸ਼ਨ/ਮਿਊਸੀਪਲ ਕੌਂਸਲ ਤੇ ਨਗਰ ਪੰਚਾਇਤ ਦੀਆਂ ਚੋਣਾਂ ਦੇ ਦੌਰਾਨ ਅੱਜ 13 ਮਈ ਤੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ।

ਐਲਾਨ ਕੀਤੇ ਗਏ ਚੋਣ ਪ੍ਰੋਗਰਾਮ ਅਨੁਸਾਰ ਨਗਰ ਕੌਂਸਲ ਟਾਂਡਾ ਦੇ 15 ਵਾਰਡਾਂ ਵਿੱਚ ਚੋਣ ਨੋਟੀਫਿਕੇਸ਼ਨ ਜਾਰੀ ਹੁੰਦਿਆਂ ਹੀ ਚੋਣ ਜਾਬਤਾ ਵੀ ਲਾਗੂ ਹੋ ਗਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਉਪ ਮੰਡਲ ਮੈਜਿਸਟਰੇਟ ਅਫਸਰ ਟਾਂਡਾ ਲਵਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਅੱਜ 13 ਮਈ ਤੋਂ ਨਾਮਜ਼ਦਗੀ ਪੱਤਰ ਭਰਨ ਦੀ ਸ਼ੁਰੂਆਤ ਹੋ ਗਈ ਹੈ ਅਤੇ 16 ਮਈ ਨਾਮਜਦਗੀ ਪੱਤਰ ਭਰਨ ਦੀ ਆਖਰੀ ਤਾਰੀਖ ਹੈ। ਉਨ੍ਹਾਂ ਹੋਰ ਦੱਸਿਆ ਕਿ 18 ਮਈ ਨੂੰ ਵੱਖ ਵੱਖ ਸਿਆਸੀ ਪਾਰਟੀ ਦੇ ਨੁਮਾਇੰਦਿਆਂ ਵੱਲੋਂ ਦਾਖਲ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਤੇ 19 ਮਈ ਨੂੰ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ ਹੋਵੇਗੀ। ਉਨ੍ਹਾਂ ਦੱਸਿਆ ਕਿ 26 ਮਈ ਨੂੰ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਵੋਟਾਂ ਪਾਈਆਂ ਜਾਣਗੀਆਂ ਤੇ 29 ਮਈ ਨੂੰ ਵੋਟਿੰਗ ਵਾਲੇ ਸਥਾਨ ਤੇ ਹੀ ਨਤੀਜਿਆਂ ਦਾ ਐਲਾਨ ਕਰ ਦਿੱਤਾ। ਉਧਰ ਨੋਮੀਨੇਸ਼ਨ ਦੇ ਪਹਿਲੇ ਦਿਨ ਕਿਸੇ ਵੀ ਸਿਆਸੀ ਪਾਰਟੀ ਦੇ ਉਮੀਦਵਾਰ ਵੱਲੋਂ ਨਗਰ ਕੌਂਸਲ ਟਾਂਡਾ ਲਈ ਅਜੇ ਤੱਕ ਨਾਮਜਦਗੀ ਪੱਤਰ ਦਾਖਲ ਨਹੀਂ ਕਰਵਾਏ ਗਏ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Baljit Singh

Content Editor

Related News