ਨਗਰ ਕੌਂਸਲ ਸ਼ਾਮਚੁਰਾਸੀ ਦੀਆਂ ਚੋਣਾਂ ਸਬੰਧੀ ਚੋਣ ਅਮਲੇ ਦੀ ਹੋਈ ਰਿਹਰਸਲ

Wednesday, Jun 10, 2026 - 07:10 PM (IST)

ਨਗਰ ਕੌਂਸਲ ਸ਼ਾਮਚੁਰਾਸੀ ਦੀਆਂ ਚੋਣਾਂ ਸਬੰਧੀ ਚੋਣ ਅਮਲੇ ਦੀ ਹੋਈ ਰਿਹਰਸਲ

ਸ਼ਾਮਚੁਰਾਸੀ (ਝਾਵਰ)-ਨਗਰ ਕੌਂਸਲ ਸ਼ਾਮਚੁਰਾਸੀ ਦੀਆਂ ਚੋਣਾਂ ਨੂੰ ਨਿਰਪੱਖ ਅਤੇ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਵੱਲੋਂ ਤਿਆਰੀਆਂ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਇਸੇ ਲੜੀ ਤਹਿਤ ਚੋਣ ਅਮਲੇ ਨੂੰ ਚੋਣ ਪ੍ਰਕਿਰਿਆ ਤੋਂ ਜਾਣੂ ਕਰਵਾਉਣ ਲਈ ਲਾਇਲਪੁਰ ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਸ਼ਾਮਚੁਰਾਸੀ ਵਿਖੇ ਇਕ ਵਿਸ਼ੇਸ਼ ਰਿਹਰਸਲ ਕਰਵਾਈ ਗਈ।

ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਭਾਖੜਾ ਡੈਮ ਦੇ ਪਾਣੀ ਦਾ ਪੱਧਰ ਵਧਿਆ,  BBMB ਨੇ ਜਾਰੀ ਕੀਤੀਆਂ ਹਦਾਇਤਾਂ

ਇਸ ਰਿਹਰਸਲ ਦੌਰਾਨ ਚੋਣ ਡਿਊਟੀ ’ਤੇ ਤਾਇਨਾਤ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਚੋਣਾਂ ਨਾਲ ਸਬੰਧਤ ਮਹੱਤਵਪੂਰਨ ਦਿਸ਼ਾ-ਨਿਰਦੇਸ਼ ਦਿੱਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ ਤਜਿੰਦਰ ਸਿੰਘ, ਸਹਾਇਕ ਰਿਟਰਨਿੰਗ ਅਫ਼ਸਰ ਹਰਦੀਪ ਸਿੰਘ ਅਤੇ ਇਲੈਕਸ਼ਨ ਸੈੱਲ ਇੰਚਾਰਜ ਸੁਖਦੇਵ ਸਿੰਘ ਕਾਜਲ ਨੇ ਦੱਸਿਆ ਕਿ ਸ਼ਾਮਚੁਰਾਸੀ ਦੇ 9 ਵਾਰਡਾਂ ਦੀਆਂ ਹੋ ਰਹੀਆਂ ਚੋਣਾਂ ਨੂੰ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ।

ਉਨ੍ਹਾਂ ਦੱਸਿਆ ਕਿ 13 ਜੂਨ ਨੂੰ ਸ਼ਾਮਚੁਰਾਸੀ ਵਿਖੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋ ਰਹੀਆਂ ਚੋਣਾਂ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਚੋਣ ਅਮਲੇ ਦੀਆਂ ਰਿਹਰਸਲਾਂ ਕਰਵਾਈਆਂ ਗਈਆਂ, ਤਾਂ ਜੋ ਡਿਊਟੀ ਦੌਰਾਨ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਚੋਣ ਡਿਊਟੀ ਵਿਚ ਕੁੱਲ 135 ਚੋਣ ਅਮਲੇ ਦੇ ਅਧਿਕਾਰੀ ਅਤੇ ਮੁਲਾਜ਼ਮ ਹਿੱਸਾ ਲੈ ਰਹੇ ਹਨ।

ਇਹ ਵੀ ਪੜ੍ਹੋ: ਖ਼ਤਰੇ ਦੀ ਘੰਟੀ! ਸ੍ਰੀ ਅਨੰਦਪੁਰ ਸਾਹਿਬ ਹਾਈਡਲ ਨਹਿਰ ਦਾ ਪਾਣੀ ਓਵਰਫਲੋ, ਨੇੜਲੇ ਪਿੰਡਾਂ 'ਚ ਵਧੀ ਚਿੰਤਾ

ਰਿਹਰਸਲ ਦੌਰਾਨ ਇਨ੍ਹਾਂ ਸਾਰੇ ਮੁਲਾਜ਼ਮਾਂ ਨੂੰ ਈ. ਵੀ. ਐੱਮ. ਮਸ਼ੀਨਾਂ ਚਲਾਉਣ ਦੀ ਸਿਖਲਾਈ ਦਿੱਤੀ ਗਈ। ਇਸ ਦੇ ਨਾਲ ਹੀ ਚੋਣਾਂ ਨਾਲ ਸਬੰਧਤ ਹੋਰ ਦਸਤਾਵੇਜ਼ੀ ਅਤੇ ਜ਼ਰੂਰੀ ਸਮੱਗਰੀ ਦੇ ਰੱਖ-ਰਖਾਅ ਅਤੇ ਵਰਤੋਂ ਬਾਰੇ ਵੀ ਬਾਰੀਕੀ ਨਾਲ ਜਾਣਕਾਰੀ ਵੀ ਸਾਂਝੀ ਕੀਤੀ ਗਈ। ਇਸ ਮੌਕੇ ਇਲਾਵਾ ਜਸਵੀਰ ਸਿੰਘ, ਸੰਦੀਪ ਸਿੰਘ, ਬਲਕਾਰ ਸਿੰਘ, ਅਵਤਾਰ ਸਿੰਘ, ਜਗਤਜੀਤ ਸਿੰਘ ਅਤੇ ਪ੍ਰਿਤਪਾਲ ਸਿੰਘ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ: ਬਠਿੰਡਾ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 9 ਅਗਸਤ ਤੱਕ ਸਖ਼ਤ ਹੁਕਮ ਜਾਰੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News