ਸਕੂਲ ਦੇ ਬਾਹਰ ਲਟਕਿਆ ਬਿਜਲੀ ਦਾ ਖੰਭਾ, ਕਿਸੇ ਵੀ ਸਮੇਂ ਵਾਪਰ ਸਕਦੈ ਹਾਦਸਾ
Saturday, Mar 01, 2025 - 03:02 PM (IST)

ਜਲੰਧਰ (ਕੁੰਦਨ, ਪੰਕਜ)- ਜਲੰਧਰ ਦੇ ਜੇ. ਪੀ. ਨਗਰ ਇਲਾਕੇ ਵਿੱਚ ਇਕ ਸਕੂਲ ਦੇ ਬਾਹਰ ਬਿਜਲੀ ਦੀਆਂ ਤਾਰਾਂ ਦੀ ਮਦਦ ਨਾਲ ਇਕ ਬਿਜਲੀ ਦਾ ਖੰਭਾ ਲਟਕਿਆ ਹੋਇਆ ਹੈ। ਖੰਭੇ ਨੇੜੇ ਇਕ ਸਕੂਲ ਹੈ, ਜਿੱਥੇ ਹਰ ਰੋਜ਼ ਬਹੁਤ ਸਾਰੇ ਬੱਚੇ ਪੜ੍ਹਨ ਲਈ ਆਉਂਦੇ ਹਨ। ਜੇਕਰ ਇਨ੍ਹਾਂ ਬਿਜਲੀ ਦੀਆਂ ਤਾਰਾਂ ਦੀ ਮਦਦ ਨਾਲ ਲਟਕਦੇ ਖੰਭੇ ਵਿੱਚ ਬਿਜਲੀ ਦਾ ਕਰੰਟ ਲੱਗ ਜਾਂਦਾ ਹੈ ਤਾਂ ਕੋਈ ਵੀ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ। ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਚਾਹੀਦਾ ਹੈ ਕਿ ਉਹ ਬਿਜਲੀ ਦੀਆਂ ਤਾਰਾਂ ਦੀ ਮਦਦ ਨਾਲ ਲਟਕਦੇ ਇਸ ਖੰਭੇ ਦੀ ਮੁਰੰਮਤ ਕਰਵਾਉਣ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਪਹਿਲਾਂ ਰੋਕਿਆ ਜਾ ਸਕੇ।
ਇਹ ਵੀ ਪੜ੍ਹੋ : ਪੰਜਾਬ ਪੁਲਸ ਨੇ ਇਸ ਕੁੜੀ-ਮੁੰਡੇ ਦੀ ਭਾਲ ਲਈ ਰੱਖ 'ਤਾ ਇਨਾਮ, ਹੈਰਾਨ ਕਰੇਗਾ ਪੂਰਾ ਮਾਮਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e