ਬਿਜਲੀ ਬੋਰਡ ਦੇ ਮੁਲਾਜ਼ਮਾਂ ਨੇ ਸਮੂਹਿਕ ਤੌਰ ''ਤੇ ਕੀਤੀ ਰੋਸ ਰੈਲੀ
Monday, Aug 11, 2025 - 01:18 PM (IST)

ਦਸੂਹਾ (ਝਾਵਰ)- ਪੀ. ਐੱਸ. ਈ. ਬੀ. ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ 'ਤੇ ਮੰਡਲ ਦਸੂਹਾ ਵਿਖੇ ਸਮੂਹਿਕ ਤੌਰ 'ਤੇ ਰੋਸ ਰੈਲੀ ਕੀਤੀ ਗਈ ਅਤੇ ਪੰਜਾਬ ਰਾਜ ਬਿਜਲੀ ਬੋਰਡ ਦੇ ਸਾਰੇ ਮੁਲਾਜ਼ਮਾਂ ਵੱਲੋਂ 11,12 ਅਤੇ 13 ਦੀ ਸਮੂਹਿਕ ਛੁੱਟੀ ਭਰੀ ਗਈ। ਇਹ ਰੋਸ ਰੈਲੀ ਮੰਡਲ ਪ੍ਰਧਾਨ ਧਨਵੰਤ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਰਾਮ ਸਰਨ ਪਰਾਸਰ ਸੂਬਾ ਮੀਤ ਪ੍ਰਧਾਨ ਪੈਨਸਨਰਜ ਵੈਲਫੇਅਰ ਫੈਡਰੇਸਨ ਪੰਜਾਬ ਹਾਜ਼ਰ ਹੋਏ । ਬੁਲਾਰਿਆਂ ਨੇ ਰੋਸ ਰੈਲੀ ਨੂੰ ਸੰਬੋਧਨ ਕਰਦੇ ਹੋਏ ਮੁਲਾਜ਼ਮਾਂ ਨੂੰ ਦਿੱਤੇ ਹੋਏ ਜੁਆਇੰਟ ਫੋਰਮ ਦੇ ਮੰਗ ਪੱਤਰ ਬਾਰੇ ਜਾਣਕਾਰੀ ਦਿੱਤੀ ਅਤੇ ਪੰਜਾਬ ਸਰਕਾਰ ਅਤੇ ਪਾਵਰ ਕੌਮ ਦੀ ਮੈਨੇਜਮੈਂਟ ਨਾਲ ਮਿਤੀ 2 ਜੂਨ ਨੂੰ ਹੋਈਆਂ ਸਹਿਮਤੀਆਂ ਬਾਰੇ ਦੱਸਿਆ ਗਿਆ।
ਇਹ ਵੀ ਪੜ੍ਹੋ: ਜਲੰਧਰ-ਪਠਾਨਕੋਟ NH 'ਤੇ ਪਰਿਵਾਰ ਨਾਲ ਭਿਆਨਕ ਹਾਦਸਾ, ਪਤਨੀ ਦੀਆਂ ਅੱਖਾਂ ਸਾਹਮਣੇ ਪਤੀ ਦੀ ਮੌਤ
ਇਸ ਦੇ ਨਾਲ ਹੀ ਬੁਲਾਰਿਆਂ ਵੱਲੋਂ ਪੰਜਾਬ ਸਰਕਾਰ ਅਤੇ ਪਾਵਰਕਾਮ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਗਿਆ ਕਿ ਜੇਕਰ ਮੁਲਾਜ਼ਮਾਂ ਦੀਆਂ ਜਾਇਜ਼ ਮੰਨੀਆਂ ਮੰਗਾਂ 'ਤੇ ਜਲਦ ਤੋਂ ਜਲਦ ਸਰਕੁਲਰ ਜਾਰੀ ਨਾ ਕੀਤੇ ਗਏ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਪਾਵਰ ਕੌਮ ਮੈਨੇਜਮੈਂਟ ਦੀ ਹੋਵੇਗੀ। ਇਸ ਮੌਕੇ 'ਤੇ ਗੁਰਪ੍ਰੀਤ ਸਿੰਘ, ਮਨਜੀਤ ਸਿੰਘ, ਸੁਰਿੰਦਰ ਸਿੰਘ ਟੇਰਕਿਆਣਾ, ਸ਼ਿੰਗਾਰਾ ਸਿੰਘ, ਹਰਦੀਪ ਸਿੰਘ, ਰਕੇਸ ਕੁਮਾਰ, ਜੁਗਲ ਕਿਸੋਰ, ਅਨਿਲ ਆਰ.ਏ. ਨਰਿੰਦਰ ਸਿੰਘ, ਪਵਨਦੀਪ ਸਿੰਘ, ਦਵਿੰਦਰ ਖੋਸਲਾ, ਰਜਿੰਦਰ ਸਿੰਘ ਆਦਿ ਹਾਜ਼ਰ ਸਨ ।
ਇਹ ਵੀ ਪੜ੍ਹੋ: ਪੰਜਾਬ 'ਚ 5 ਦਿਨ ਪਵੇਗਾ ਭਾਰੀ ਮੀਂਹ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ ਲਈ Alert
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e