ਬਿਜਲੀ ਦੇ ਠੇਕਾ ਕਾਮਿਆਂ ਨੇ ਵਿਧਾਇਕ ਜਸਵੀਰ ਸਿੰਘ ਰਾਜਾ ਨੂੰ ਸੌਂਪਿਆ ਮੰਗ ਪੱਤਰ
Sunday, Aug 21, 2022 - 04:18 PM (IST)
ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਪਾਵਰਕਾਮ ਐਂਡ ਟ੍ਰਾਂਸਕੋ ਅਧੀਨ ਕੰਮ ਕਰ ਰਹੇ ਸੀ. ਐੱਚ. ਬੀ ਅਤੇ ਸੀ. ਐੱਚ. ਬੀ. ਡਬਲਿਊ. ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੀ ਇਕਾਈ ਉੜਮੁੜ ਟਾਂਡਾ ਵੱਲੋਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਹਲਕਾ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਨੂੰ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਦੇ ਨਾਂ 'ਤੇ ਇਕ ਮੰਗ ਪੱਤਰ ਭੇਟ ਕੀਤਾ ਗਿਆ।
ਯੂਨੀਅਨ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਬਲਾਕ ਪ੍ਰਧਾਨ ਟਾਂਡਾ ਪਰਮਿੰਦਰ ਸਿੰਘ ਦੀ ਅਗਵਾਈ ਵਿੱਚ ਇਕੱਤਰ ਹੋਏ ਸੀ. ਐੱਚ. ਬੀ. ਅਤੇ ਸੀ. ਐੱਚ. ਬੀ. ਡਬਲਿਊ. ਪਾਵਰਕਾਮ ਠੇਕਾ ਕਾਮਿਆਂ ਨੇ ਮੰਗ ਪੱਤਰ ਭੇਂਟ ਕਰਦੇ ਹੋਏ ਦੱਸਿਆ ਕਿ ਦੱਸਿਆ ਕਿ ਉਹ ਬਿਜਲੀ ਪਾਵਰਕਾਮ ਵਿਚ ਠੇਕਾ ਮੁਲਾਜ਼ਮਾਂ ਵਜੋਂ ਕੰਮ ਕਰਦੇ ਹਨ ਅਤੇ ਹਰ ਹਾਲ ਵਿਚ ਬਿਜਲੀ ਸਪਲਾਈ ਬਹਾਲ ਰੱਖਣ ਲਈ ਉਨ੍ਹਾਂ ਨੂੰ ਆਪਣੀ ਜਾਨ 'ਤੇ ਖੇਡਣਾ ਪੈਂਦਾ ਹੈ, ਇਸ ਦੇ ਬਾਵਜੂਦ ਵੀ ਮਹਿਕਮੇ ਵੱਲੋਂ ਉਨ੍ਹਾਂ ਨੂੰ ਨਿਗੂਣੀਆਂ ਤਨਖ਼ਾਹਾਂ ਦਿੱਤੀਆਂ ਜਾਂਦੀਆਂ ਹਨ ਅਤੇ ਵਾਧੂ ਕੰਮ ਲੈਣ ਦੇ ਨਾਲ ਨਾਲ ਹਮੇਸ਼ਾਂ ਹੀ ਛਾਂਟੀ (ਬਰਖ਼ਾਸਤ) ਦੀ ਤਲਵਾਰ ਉਨ੍ਹਾਂ ਦੇ ਉੱਪਰ ਹਮੇਸ਼ਾਂ ਲਟਕਦੀ ਹੈ।
ਇਹ ਵੀ ਪੜ੍ਹੋ: ਗੁਰਦੁਆਰਾ ਸਹਿਬ ’ਚ ਮੱਥਾ ਟੇਕਣ ਮਗਰੋਂ ਤਾਏ ਨੇ ‘ਸਹਿਜ’ ਨੂੰ ਦਿੱਤੀ ਦਰਦਨਾਕ ਮੌਤ, ਸਾਹਮਣੇ ਆਈ CCTV ਫੁਟੇਜ
ਮੁਲਾਜ਼ਮਾਂ ਨੇ ਹੋਰ ਦੱਸਿਆ ਕਿ ਭਾਵੇਂ ਕਿ ਡੀ. ਸੀ. ਰੇਤਾ ਮੁਤਾਬਕ ਉਨ੍ਹਾਂ ਦੀਆਂ ਤਨਖ਼ਾਹਾਂ ਵਿੱਚ ਵਾਧਾ ਕੀਤਾ ਜਾਂਦਾ ਹੈ ਪਰ ਇਸ ਵਿੱਚ ਵੀ ਉਨ੍ਹਾਂ ਲਈ ਗੁਜ਼ਾਰਾ ਕਰਨਾ ਔਖਾ ਹੈ ਅਤੇ ਵਿਭਾਗ ਉਨ੍ਹਾਂ ਕੋਲੋਂ ਜਿੰਨਾ ਕੰਮ ਲੈਂਦਾ ਹੈ, ਇਸ ਦੇ ਬਾਵਜੂਦ ਇਹ ਤਨਖ਼ਾਹਾਂ ਨਿਗੂਣੀਆਂ ਸਾਬਤ ਹੋ ਰਹੀਆਂ ਹਨ। ਠੇਕਾ ਮੁਲਾਜ਼ਮਾਂ ਨੇ ਮੰਗ ਕੀਤੀ ਕਿ ਡਿਊਟੀ ਦੌਰਾਨ ਮੌਤ ਦਾ ਸ਼ਿਕਾਰ ਹੋਏ ਠੇਕਾ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਪਾਵਰਕਾਮ ਵਿਚ ਪੱਕੀ ਨੌਕਰੀ ਦਿੱਤੀ ਜਾਵੇ।
ਇਸ ਤੋਂ ਇਲਾਵਾ ਉਨ੍ਹਾਂ ਦੀਆਂ ਤਨਖ਼ਾਹਾਂ ਵਿਚ ਵਾਧਾ ਕੀਤਾ ਜਾਵੇ, ਡਿਊਟੀ ਦੌਰਾਨ ਅੰਮ੍ਰਿਤ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਪੱਕੀ ਨੌਕਰੀ ਦਿੱਤੀ ਜਾਵੇ। ਮੰਗ ਪੱਤਰ ਹਾਸਲ ਕਰਨ ਉਪਰੰਤ ਵਿਧਾਇਕ ਜਸਵੀਰ ਰਾਜਾ ਨੇ ਪਾਵਰਕਾਮ ਠੇਕਾ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੱਕ ਪਹੁੰਚਾਈਆਂ ਜਾਣਗੀਆਂ। ਅਧਿਕਾਰੀਆਂ ਤੱਕ ਪਹੁੰਚਾਈਆਂ ਜਾਣਗੀਆਂ ਅਤੇ ਇਸ ਸਬੰਧੀ ਢੁੱਕਵਾਂ ਹੱਲ ਕੱਢਿਆ ਜਾਵੇਗਾ। ਇਸ ਮੌਕੇ ਬਲਾਕ ਪ੍ਰਧਾਨ ਕੇਸ਼ਵ ਸੈਣੀ ਸਿਟੀ ਪ੍ਰਧਾਨ ਜਗਜੀਵਨ ਜੱਗੀ ਅਤਵਾਰ ਸਿੰਘ ਪਲਾਹਚੱਕ, ਜਸਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਰਮਨਦੀਪ ਸਿੰਘ, ਅਰਵਿੰਦਰ ਸਿੰਘ, ਰਾਜਵੀਰ ਸਿੰਘ , ਹਰਪ੍ਰੀਤ ਸਿੰਘ, ਭੂਸ਼ਣ ਕੁਮਾਰ, ਦਿਲਪ੍ਰੀਤ ਸਿੰਘ, ਜਸਪ੍ਰੀਤ ਸਿੰਘ ਆਦਿ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ: ਥਾਣੇ 'ਚੋਂ ਡਿਊਟੀ ਦੇ ਕੇ ਘਰ ਪਰਤੀ ਕੁੜੀ ਦੀ ਫਾਹੇ ਨਾਲ ਲਟਕਦੀ ਮਿਲੀ ਲਾਸ਼, ਮੌਤ ਦਾ ਕਾਰਨ ਜਾਣ ਉੱਡੇ ਸਭ ਦੇ ਹੋਸ਼
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ