ਬਿਜਲੀ ਮਹਿਕਮੇ ਦੇ ਕਰਮਚਾਰੀ ਨੂੰ ਦਿੱਤੀਆਂ ਜਾਨੋ ਮਾਰਨ ਦੀਆਂ ਧਮਕੀਆਂ, ਮਾਮਲਾ ਦਰਜ

10/12/2019 12:56:03 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ)— ਟਾਂਡਾ ਪੁਲਸ ਨੇ ਬਿਜਲੀ ਮੁਲਾਜ਼ਮ ਨਾਲ ਦੁਰਵਿਵਹਾਰ ਕਰਨ ਅਤੇ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਇਕ ਅਣਪਛਾਤੇ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਬਿਜਲੀ ਘਰ ਕੰਧਾਲਾ ਜੱਟਾਂ ਵਿਖੇ ਤੈਨਾਤ ਸਹਾਇਕ ਇੰਜੀਨੀਅਰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਗੁਰਦੀਪ ਸਿੰਘ  ਏ. ਏ. ਈ.ਦੇ ਬਿਆਨਾਂ ਦੇ ਆਧਾਰ 'ਤੇ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਆਪਣੇ ਬਿਆਨਾਂ 'ਚ ਗੁਰਦੀਪ ਸਿੰਘ ਨੇ ਦੱਸਿਆ ਕਿ ਪਿੰਡ ਜੋੜਾਂ ਨਾਲ ਸਬੰਧਤ ਇਕ ਵਿਅਕਤੀ ਨੇ ਉਸ ਨਾਲ ਡਿਊਟੀ ਦੌਰਾਨ ਫੋਨ 'ਤੇ ਦੁਰਵਿਵਹਾਰ ਕਰਦੇ ਹੋਏ ਜਾਨੋਂ ਮਾਰਨ ਦੀ ਧਮਕੀਆਂ ਦਿੱਤੀਆਂ ਹਨ ਅਤੇ ਉਸ ਦੇ ਸਰਕਾਰੀ ਕੰਮ 'ਚ ਰੁਕਾਵਟ ਪਾਈ ਹੈ।


shivani attri

Content Editor

Related News