ਬਿਜਲੀ ਮੁਲਾਜ਼ਮਾਂ ਵੱਲੋਂ ਕੀਤਾ ਗਿਆ ਅਰਥੀ ਫੂਕ ਰੋਸ ਮੁਜ਼ਾਹਰਾ ਕੀਤਾ
Thursday, Mar 09, 2023 - 01:41 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਸਿੰਘ ਮੋਮੀ)- ਜੁਆਇੰਟ ਫੋਰਮ ਮੰਡਲ ਭੋਗਪੁਰ ਵੱਲੋਂ ਕੀਤੇ ਗਏ ਸੰਘਰਸ਼ ਦੇ ਫ਼ੈਸਲੇ ਅਨੁਸਾਰ ਅੱਜ ਟਾਂਡਾ ਸ਼ਹਿਰੀ, ਟਾਂਡਾ ਸਬ ਅਰਬਨ ਅਤੇ ਕੰਧਾਲਾ ਜੱਟਾ ਦੇ ਸਾਰੇ ਅਹੁਦੇਦਾਰਾਂ ਅਤੇ ਕਰਮਚਾਰੀਆਂ ਨੇ ਬਿਜਲੀ ਘਰ ਟਾਂਡਾ ਵਿਖੇ ਗੇਟ ਰੈਲੀ ਅਤੇ ਅਰਥੀ ਫੂਕ ਮੁਜ਼ਾਹਰਾ ਕਰਕੇ ਮੈਨੇਜਮੈਂਟ ਖ਼ਿਲਾਫ਼ ਰੋਸ ਜਤਾਉਂਦੇ ਹੋਏ ਨਾਅਰੇਬਾਜ਼ੀ ਕੀਤੀ। ਇਸ ਮੌਕੇ ਨੀਰਜ ਕੁਮਾਰ,ਕਸ਼ਮੀਰ ਸਿੰਘ,ਗੁਰਵੀਰ ਸਿੰਘ, ਸੁਰਿੰਦਰ ਸਿੰਘ ਅਤੇ ਪ੍ਰਧਾਨ ਦਿਲਬਰ ਸਿੰਘ ਆਦਿ ਆਗੂਆਂ ਨੇ ਸੰਬੋਧਨ ਕੀਤਾ।
ਇਸ ਦੌਰਾਨ ਆਗੂਆਂ ਨੇ ਆਖਿਆ ਕਿ ਸੀ. ਆਰ. ਏ. 295/19 ਰਾਹੀਂ ਭਰਤੀ ਕੀਤੇ ਸਹਾਇਕ ਲਾਇਨਮੈਨ ਸਾਥੀਆਂ ਨਾਲ ਪੰਜਾਬ ਸਰਕਾਰ ਅਤੇ ਬਿਜਲੀ ਨਿਗਮ ਪ੍ਰਸ਼ਾਸਨ ਵੱਲੋਂ ਬਹੁਤ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਸਭ ਤੋਂ ਪਹਿਲਾਂ ਬਿਜਲੀ ਨਿਗਮ ਦੀ ਮੈਨੇਜਮੈਂਟ ਵੱਲੋਂ ਲਾਇਨਮੈਨ ਦੀ ਯੋਗਤਾ ਰੱਖਣ ਵਾਲੇ ਸਾਥੀਆਂ ਨੂੰ ਸਹਾਇਕ ਲਾਇਨਮੈਨ ਰੱਖਿਆ ਗਿਆ, ਉਨ੍ਹਾਂ ਦੇ ਭਰਤੀ ਨਿਯਮਾਂ ਵਿੱਚ ਸੋਧ ਕੀਤੀ ਗਈ, ਤਜ਼ਰਬਾ ਸਰਟੀਫਿਕੇਟ ਭਰਤੀ ਵਿਭਾਗ ਤੋਂ ਅਤੇ ਕਮੇਟੀ ਤੋਂ ਚੈਕ ਕਰਵਾਉਣ ਦੇ ਆਧਾਰ 'ਤੇ ਭਰਤੀ ਕਰਨ ਉਪਰੰਤ ਤਿੰਨ ਸਾਲ ਕੰਮ ਕਰਵਾ ਕੇ ਹੁਣ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦਾ ਰੋਜ਼ਗਾਰ ਖੋਹਣ ਦੀ ਸਾਜਿਸ਼ ਕੀਤੀ ਗਈ ਹੈ।
ਇਹ ਵੀ ਪੜ੍ਹੋ : ਸ੍ਰੀ ਅਨੰਦਪੁਰ ਸਾਹਿਬ ਵਿਖੇ ਮੁੜ ਵਾਪਰੀ ਮੰਦਭਾਗੀ ਘਟਨਾ, ਹੋਲੇ-ਮਹੱਲੇ 'ਤੇ ਗਏ ਕਪੂਰਥਲਾ ਦੇ ਦੋ ਨੌਜਵਾਨ ਦਰਿਆ 'ਚ ਡੁੱਬੇ
ਇਨ੍ਹਾਂ ਸਾਥੀਆਂ ਖ਼ਿਲਾਫ਼ ਕ੍ਰਾਈਮ ਬ੍ਰਾਂਚ ਵੱਲੋਂ ਕੀਤੀ ਜਾ ਰਹੀ ਕਾਰਵਾਈ ਨੂੰ ਪੰਜਾਬ ਸਰਕਾਰ ਅਤੇ ਬਿਜਲੀ ਨਿਗਮ ਦਾ ਪ੍ਰਸ਼ਾਸਨ ਮੂਕ ਦਰਸ਼ਕ ਬਣ ਕੇ ਵੇਖ ਰਹੇ ਹਨ, ਜਦਕਿ ਇਹ ਭਰਤੀ ਅਤੇ ਨਿਯਮਾਂ ਵਿੱਚ ਢਿੱਲ ਸਰਕਾਰ ਅਤੇ ਮੈਨੇਜਮੈਂਟ ਵੱਲੋਂ ਹੀ ਦਿੱਤੀ ਗਈ ਸੀ। ਇਸ ਲਈ ਜੁਆਇੰਟ ਫੋਰਮ ਵੱਲੋਂ ਇਨ੍ਹਾਂ ਸਾਥੀਆਂ ਨਾਲ ਹੋ ਰਹੀ ਧੱਕੇਸ਼ਾਹੀ ਵਿਰੁੱਧ ਸਾਰੇ ਪੰਜਾਬ ਦੇ ਉਪ ਮੰਡਲ ਦਫ਼ਤਰਾਂ/ਮੰਡਲ ਦਫਤਰਾਂ ਅੱਗੇ ਅਰਥੀ ਫੂਕ ਰੈਲੀਆਂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਅਤੇ ਜੁਆਇੰਟ ਫੋਰਮ ਦੀ ਮੀਟਿੰਗ ਮੀਟਿੰਗ ਵਿੱਚ ਅਗਲੇ ਐਕਸ਼ਨ ਦਾ ਫ਼ੈਸਲਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਹੋਲੇ-ਮਹੱਲੇ 'ਤੇ ਜਾ ਰਹੇ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ, ਕੁਝ ਦਿਨ ਪਹਿਲਾਂ ਹੀ ਦੁਬਈ ਤੋਂ ਪਰਤਿਆ ਸੀ ਨੌਜਵਾਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।