ਬਿਜਲੀ ਮੁਲਾਜ਼ਮਾਂ ਨੇ ਸੂਬਾ ਸਰਕਾਰ ਖ਼ਿਲਾਫ਼ ਕੀਤਾ ਅਰਥੀ ਫੂਕ ਮੁਜ਼ਾਹਰਾ

Tuesday, Feb 17, 2026 - 04:19 PM (IST)

ਬਿਜਲੀ ਮੁਲਾਜ਼ਮਾਂ ਨੇ ਸੂਬਾ ਸਰਕਾਰ ਖ਼ਿਲਾਫ਼ ਕੀਤਾ ਅਰਥੀ ਫੂਕ ਮੁਜ਼ਾਹਰਾ

ਟਾਂਡਾ ਉੜਮੁੜ (ਪਰਮਜੀਤ ਮੋਮੀ)-ਪੰਜਾਬ ਸਰਕਾਰ ਵੱਲੋਂ ਪਟਿਆਲਾ ਦੇ ਬਡੂੰਗਰ ਸਥਿਤ ਬਿਜਲੀ ਬੋਰਡ ਦੀ 50 ਏਕੜ ਜ਼ਮੀਨ ਪੁੱਡਾ ਦੇ ਨਾਂ 'ਤੇ ਕਰਨ ਦੇ ਵਿਰੋਧ ਵਿੱਚ ਬਿਜਲੀ ਘਰ ਟਾਂਡਾ ਵਿਖੇ ਸੂਬਾ ਸਰਕਾਰ ਖ਼ਿਲਾਫ਼ ਰੋਸ ਰੈਲੀ ਅਤੇ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਜੁਆਇੰਟ ਫੋਰਮ ਪੰਜਾਬ ਦੇ ਸੱਦੇ 'ਤੇ ਟਾਂਡਾ ਸਬ ਅਰਬਨ ਟਾਂਡਾ 'ਚ ਹੋਏ ਰੋਸ ਪ੍ਰਦਰਸ਼ਨ ਦੌਰਾਨ ਬਿਜਲੀ ਕਰਮਚਾਰੀਆਂ ਵੱਲੋਂ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਰੋਹ ਭਰਪੂਰ ਨਾਅਰੇਬਾਜੀ ਕੀਤੀ ਗਈ।  

ਮੰਡਲ ਭੋਗਪੁਰ ਵੱਲੋਂ ਸਬ ਅਰਬਨ ਟਾਂਡਾ ਵਿੱਚ ਕੀਤੀ ਗਈ ਰੋਸ ਰੈਲੀ ਦੌਰਾਨ ਡਿਵੀਜ਼ਨ ਪ੍ਰਧਾਨ ਅਵਤਾਰ ਸਿੰਘ, ਡਿਵੀਜ਼ਨ ਪ੍ਰਧਾਨ ਕਸ਼ਮੀਰ ਸਿੰਘ ਖੁੱਡਾ, ਸਬ ਡਿਵੀਜ਼ਨ ਪ੍ਰਧਾਨ ਪਵਿੱਤਰ ਸਿੰਘ,  ਸਬ ਡਿਵੀਜ਼ਨ ਪ੍ਰਧਾਨ ਸੁਖਵਿੰਦਰ ਸਿੰਘ ਅਤੇ ਇੰਜੀਨੀਅਰ ਦਵਿੰਦਰ ਸਿੰਘ ਨੇ ਸੰਬੋਧਨ ਕਰਦੇ ਹੋਏ ਸੂਬਾ ਸਰਕਾਰ ਦੇ ਇਸ ਫ਼ੈਸਲੇ ਦੀ ਨਿਖੇਧੀ ਕੀਤੀ।  

ਇਹ ਵੀ ਪੜ੍ਹੋ: Punjab 'ਚ ਦੇਹ ਵਪਾਰ ਦਾ ਪਰਦਾਫ਼ਾਸ਼! ਮੁੰਡੇ-ਕੁੜੀਆਂ ਫੜੇ, ਬੈੱਡਾਂ ਹੇਠ ਇਤਰਾਜ਼ਯੋਗ ਸਾਮਾਨ ਵੇਖ ਪੁਲਸ ਦੇ ਉੱਡੇ ਹੋਸ਼

ਉਕਤ ਬਿਜਲੀ ਮੁਲਾਜ਼ਮਾਂ ਨੇ ਸੰਬੋਧਨ ਕਰਦੇ ਕਿਹਾ ਕਿ ਸੂਬਾ ਸਰਕਾਰ ਦੀਆਂ ਲਾਪਰਵਾਹੀ ਦੀਆਂ ਨੀਤੀਆਂ ਦੇ ਕਾਰਨ ਬਿਜਲੀ ਬੋਰਡ ਪਹਿਲਾਂ ਹੀ ਘਾਟੇ ਵਿੱਚ ਜਾ ਰਿਹਾ ਹੈ ਅਤੇ ਸਰਕਾਰ ਵੱਲੋਂ ਹੁਣ ਸਰਕਾਰੀ ਜ਼ਮੀਨਾਂ ਪੁੱਡਾ ਦੇ ਨਾਂ 'ਤੇ ਕਰਕੇ ਬਿਜਲੀ ਬੋਰਡ ਨਾਲ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਆਪਣਾ ਇਹ ਫ਼ੈਸਲਾ ਵਾਪਸ ਨਹੀਂ ਲਿਆ ਤਾਂ ਬਿਜਲੀ ਮੁਲਾਜ਼ਮਾਂ ਵੱਲੋਂ ਜੁਆਇੰਟ ਫੋਰਮ ਪੰਜਾਬ ਦੀ ਅਗਵਾਈ ਵਿੱਚ ਸਮੁੱਚੇ ਪੰਜਾਬ ਵਿੱਚ ਰੋਸ ਮੁਜ਼ਾਰੇ ਅਤੇ ਰੋਸ ਰੈਲੀਆਂ ਕੀਤੀਆਂ ਜਾਣਗੀਆਂ, ਜਿਸ ਦੀ ਜਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ। 

ਉਕਤ ਮੁਲਾਜ਼ਮਾਂ ਨੇ ਇਸ ਮੌਕੇ ਹੋਰ ਦੱਸਿਆ ਕਿ ਇਸ ਸਬੰਧੀ ਜੁਆਇੰਟ ਫੋਰਮ ਪੰਜਾਬ ਵੱਲੋਂ ਜੋ ਵੀ ਸੰਘਰਸ਼ ਉਲੀਕਿਆ ਜਾਵੇਗਾ, ਉਸ ਵਿੱਚ ਬਿਜਲੀ ਮੁਲਾਜ਼ਮ ਵੱਧ ਚੜ ਕੇ ਹਿੱਸਾ ਲੈਣਗੇ। ਇਸ ਮੌਕੇ ਹਰਪ੍ਰੀਤ ਸਿੰਘ ਕਾਹਲੋ, ਪੁਰਸ਼ੋਤਮ ਸਿੰਘ, ਪਰਮਜੀਤ ਸਿੰਘ , ਸੁਰਿੰਦਰ ਸਿੰਘ ਅਸ਼ੋਕ ਕੁਮਾਰ, ਮਨਿੰਦਰ ਸਿੰਘ, ਹਰਦੇਵ ਸਿੰਘ ਫਿਰ ਸਤਨਾਮ ਸਿੰਘ, ਪ੍ਰਦੀਪ ਸਿੰਘ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ: ਸੁਖਪਾਲ ਖਹਿਰਾ ਦੀ CM ਮਾਨ ਨੂੰ ਚੁਣੌਤੀ, ਕਿਹਾ-ਜੇ ਸ਼ਰਾਬ ਨਹੀਂ ਪੀਂਦੇ ਤਾਂ ਜਨਤਕ ਤੌਰ 'ਤੇ ਕਰੋ ਐਲਾਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News