ਰੂਪਨਗਰ ਵਿਖੇ ਇਨ੍ਹਾਂ ਪਿੰਡਾਂ ''ਚ ਭਲਕੇ ਬਿਜਲੀ ਰਹੇਗੀ ਬੰਦ
Thursday, Jan 01, 2026 - 06:42 PM (IST)
ਨੂਰਪੁਰਬੇਦੀ (ਸੰਜੀਵ ਭੰਡਾਰੀ)-ਵਧੀਕ ਸਹਾਇਕ ਇੰਜੀਨੀਅਰ ਪੰਜਾਬ ਰਾਜ ਪਾਵਰਕਾਮ ਲਿਮਟਿਡ ਉੱਪ ਦਫ਼ਤਰ ਤਖ਼ਤਗੜ੍ਹ ਵੱਲੋਂ ਜਾਰੀ ਕੀਤੇ ਗਏ ਇਕ ਬਿਆਨ ਰਾਹੀਂ ਜਾਣਕਾਰੀ ਦਿੰਦੇ ਦੱਸਿਆ ਗਿਆ ਕਿ ਬਿਜਲੀ ਲਾਈਨਾਂ ਦੀ ਜ਼ਰੂਰੀ ਮੁਰੰਮਤ ਕੀਤੇ ਜਾਣ ਅਤੇ ਦਰੱਖਤਾਂ ਦੀ ਕਟਾਈ ਨੂੰ ਲੈ ਕੇ ਹਾਸਲ ਕੀਤੇ ਗਏ ਪਰਮਿਟ ਤਹਿਤ 2 ਜਨਵਰੀ ਨੂੰ 11 ਕੇ. ਵੀ. ਪਿੰਡ ਸਰਾਂ ਦੇ ਫੀਡਰ ਅਧੀਨ ਪੈਂਦੇ ਪਿੰਡਾਂ ਦੀ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਸਪਲਾਈ ਬੰਦ ਰੱਖੀ ਜਾਵੇਗੀ।
ਜਿਸ ਕਰਕੇ ਉਕਤ ਫੀਡਰ ਅਧੀਨ ਪੈਂਦੇ ਬਜਰੂੜ, ਸਰਾਂ, ਭਾਓਵਾਲ, ਛੱਜਾ, ਚੌਂਤਾ ਅਤੇ ਨੰਗਲ ਦੇ ਮੰਡ ਖੇਤਰ ਦੀ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ। ਚੱਲਦੇ ਕੰਮ ਕਾਰਨ ਬਿਜਲੀ ਬੰਦ ਰਹਿਣ ਦਾ ਸਮਾਂ ਘੱਟ ਜਾਂ ਵੱਧ ਵੀ ਹੋ ਸਕਦਾ ਹੈ। ਜਿਸ ਕਰਕੇ ਖਪਤਕਾਰ ਬਿਜਲੀ ਦਾ ਬਦਲਵਾਂ ਪ੍ਰਬੰਧ ਕਰਕੇ ਰੱਖਣ।
ਇਹ ਵੀ ਪੜ੍ਹੋ: ਸਾਲ ਦੇ ਪਹਿਲੇ ਦਿਨ ਪੰਜਾਬ 'ਚ ਵੱਡਾ ਹਾਦਸਾ! 3 ਨੌਜਵਾਨਾਂ ਦੀ ਭਿਆਨਕ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
