ਡੀ. ਸੀ. ਵੱਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪੂਰਵ ਪ੍ਰਵਾਨਗੀ ਤੋਂ ਬਿਨ੍ਹਾਂ ਸਟੇਸ਼ਨ ਨਾ ਛੱਡਣ ਦੇ ਹੁਕਮ

07/30/2022 6:33:38 PM

ਕਪੂਰਥਲਾ (ਮਹਾਜਨ)- ਡਿਪਟੀ ਕਮਿਸ਼ਨਰ ਕਪੂਰਥਲਾ ਵਿਸ਼ੇਸ ਸਾਰੰਗਲ ਵੱਲੋਂ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਭਾਰੀ ਬਾਰਿਸ਼ ਕਾਰਨ ਸੰਭਾਵੀ ਹੜ੍ਹਾਂ ਜਾਂ ਹੜ੍ਹ ਵਰਗੀ ਸਥਿਤੀ ਦੇ ਮੱਦੇਨਜ਼ਰ ਕੋਈ ਵੀ ਅਧਿਕਾਰੀ ਅਤੇ ਕਰਮਚਾਰੀ ਉਨ੍ਹਾਂ ਦੀ ਪੂਰਵ ਪ੍ਰਵਾਨਗੀ ਤੋਂ ਬਿਨ੍ਹਾਂ ਸਟੇਸ਼ਨ ਨਹੀਂ ਛੱਡੇਗਾ। ਇਸ ਤੋਂ ਇਲਾਵਾ 24 ਘੰਟੇ ਕੰਮ ਕਰਨ ਵਾਲਾ ਕੇਂਦਰੀਕ੍ਰਿਤ ਫਲੱਡ ਕੰਟਰੋਲ ਰੂਮ 98823-17651 ਸਥਾਪਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਮਾਲ ਅਫ਼ਸਰ ਮੇਜਰ ਜੀ. ਪੀ. ਸਿੰਘ ਬੈਨੀਪਾਲ ਅਤੇ ਡਰੇਨਜ਼ ਮਹਿਕਮੇ ਦੇ ਐੱਸ. ਡੀ. ਓ. ਗੁਰਚਰਨ ਸਿੰਘ ਪੰਨੂ ਨੂੰ ਨੋਡਲ ਅਫ਼ਸਰ ਲਗਾਇਆ ਗਿਆ ਹੈ ਤਾਂ ਜੋ ਲੋੜ ਪੈਣ ’ਤੇ ਬਿਹਤਰੀਨ ਤਾਲਮੇਲ ਨਾਲ ਕੰਮ ਕੀਤਾ ਜਾ ਸਕੇ।

ਇਸ ਤੋਂ ਇਲਾਵਾ ਸੁਲਤਾਨਪੁਰ ਲੋਧੀ ਲਈ ਫਲੱਡ ਕੰਟਰੋਲ ਰੂਮ ਨੰਬਰ 01828-222169, ਭੁਲੱਥ ਹਲਕੇ ਲਈ 01822-271829 ਅਤੇ ਫਗਵਾੜਾ ਲਈ 01824-260794 ਸਥਾਪਤ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਕਰਮਚਾਰੀਆਂ ਨੂੰ ਇਸ ਸਬੰਧੀ ਲੋਡ਼ੀਂਦੀ ਜਾਣਕਾਰੀ ਤੁਰੰਤ ਦੇਣ ਕਿਉਂਕਿ ਭਾਰੀ ਮੀਂਹ ਕਾਰਨ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਦੀ ਸੇਵਾ ਦੀ ਕਿਸੇ ਵੀ ਸਮੇਂ ਲੋਡ਼ ਪੈ ਸਕਦੀ ਹੈ। ਉਨ੍ਹਾਂ ਕਿਹਾ ਕਿ ਸਮੂਹ ਵਿਭਾਗੀ ਅਧਿਕਾਰੀ ਆਪਣੇ ਸਟੇਸ਼ਨ ’ਤੇ ਹਾਜ਼ਰ ਰਹਿਣਗੇ ਅਤੇ ਕਿਸੇ ਵੀ ਹਾਲਤ ਵਿਚ ਉਨ੍ਹਾਂ ਦੀ ਅਗਾਊਂ ਪ੍ਰਵਾਨਗੀ ਤੋਂ ਬਿਨ੍ਹਾਂ ਸਟੇਸ਼ਨ ਨਹੀਂ ਛੱਡਣਗੇ। ਇਸ ਤੋਂ ਇਲਾਵਾ ਸਾਰੇ ਅਧਿਕਾਰੀ ਤੇ ਕਰਮਚਾਰੀ ਆਪਣੇ ਮੋਬਾਇਲ ਨੰਬਰ 24 ਘੰਟੇ ਚਾਲੂ ਹਾਲਤ ਵਿਚ ਰੱਖਣਗੇ ਤਾਂ ਜੋ ਸੂਚਨਾ ਦਾ ਅਦਾਨ-ਪ੍ਰਦਾਨ ਆਸਾਨੀ ਨਾਲ ਹੋ ਸਕੇ।

ਇਹ ਵੀ ਪੜ੍ਹੋ: ਪ੍ਰਤਾਪ ਬਾਜਵਾ ਦਾ ਵੱਡਾ ਦਾਅਵਾ, ਕੁਝ ਮਹੀਨਿਆਂ ਦੇ ਮਹਿਮਾਨ ਨੇ ਮੁੱਖ ਮੰਤਰੀ ਭਗਵੰਤ ਮਾਨ

ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਵਲੋਂ ਬੀਤੇ ਦਿਨੀਂ ਵੀ ਸਮੂਹ ਮਹਿਕਮਿਆਂ ਦੇ ਮੁਖੀਆਂ ਦੀ ਮੀਟਿੰਗ ਦੌਰਾਨ ਹੜ੍ਹ ਰੋਕੂ ਪ੍ਰਬੰਧਾਂ ਅਤੇ ਲੋੜ ਪੈਣ ’ਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਗਿਆ ਸੀ। ਉਨ੍ਹਾਂ ਡਰੇਨਜ਼ ਮਹਿਕਮੇ ਨੂੰ ਕਿਹਾ ਕਿ ਉਹ ਪੌਂਗ ਡੈਮ ਤੋਂ ਪਾਣੀ ਦੇ ਡਿਸਚਾਰਜ ਬਾਰੇ ਰੋਜ਼ਾਨਾ ਰਿਪੋਰਟ ਦੇਣ ਅਤੇ ਡੈਮ ਦੇ ਪ੍ਰਬੰਧਕਾਂ ਨਾਲ ਲਗਾਤਾਰ ਰਾਬਤਾ ਰੱਖਣ। ਇਸ ਤੋਂ ਇਲਾਵਾ ਐੱਸ. ਡੀ. ਐੱਮਜ਼ ਨੂੰ ਨੰਬਰਦਾਰਾਂ ਅਤੇ ਚੌਂਕੀਦਾਰਾਂ ਦੇ ਵ੍ਹਟਸਐਪ ਗਰੁੱਪ ਕਾਇਮ ਕਰਨ ਲਈ ਵੀ ਕਿਹਾ ਗਿਆ ਤਾਂ ਜੋ ਸੰਚਾਰ ਵਿਚ ਕੋਈ ਦਿੱਕਤ ਨਾ ਆਵੇ।
ਡਿਪਟੀ ਕਮਿਸ਼ਨਰ ਵੱਲੋਂ ਪੰਜਾਬ ਪੁਲਸ ਨੂੰ ਫਲੱਡ ਸੈਂਸਟਿਵ ਇਲਾਕਿਆਂ ਅੰਦਰ ਵਾਇਰਲੈਸ ਸਿਸਟਮ ਲਗਾਉਣ ਦੇ ਵੀ ਹੁਕਮ ਦਿੱਤੇ ਗਏ ਤਾਂ ਜੋ ਲੋੜ ਪੈਣ ’ਤੇ ਤੁਰੰਤ ਚੇਤਾਵਨੀ ਜਾਰੀ ਹੋ ਸਕੇ। ਇਸ ਤੋਂ ਇਲਾਵਾ ਸਿਵਲ ਸਰਜਨ ਨੂੰ ਦਵਾਈਆਂ, ਡਾਕਟਰਾਂ ਦੀਆਂ ਟੀਮਾਂ ਗਠਿਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸੇ ਤਰ੍ਹਾਂ ਪਸ਼ੂ ਪਾਲਣ ਮਹਿਕਮੇ ਵੱਲੋਂ ਪਸ਼ੂਆਂ ਲਈ ਹਰੇ ਚਾਰੇ ਅਤੇ ਤੂੜੀ ਦੇ ਪ੍ਰਬੰਧਾਂ ਲਈ ਮਹਿਕਮੇ ਦੀਆਂ 16 ਟੀਮਾਂ ਦਾ ਗਠਨ ਕੀਤਾ ਗਿਆ ਹੈ।

ਡਿਪਟੀ ਕਮਿਸ਼ਨਰ ਵੱਲੋਂ ਐੱਨ. ਡੀ. ਆਰ. ਐੱਫ਼. ਦੇ ਅਧਿਕਾਰੀਆਂ ਨਾਲ ਗੱਲਬਾਤ ਦੌਰਾਨ ਕੈਪਟਨ ਐੱਸ. ਐੱਸ. ਜੌਹਲ ਨੇ ਦੱਸਿਆ ਕਿ ਲੁਧਿਆਣਾ ਸਥਿਤ ਯੂਨਿਟ ਵਲੋਂ ਲੋਡ਼ ਪੈਣ ’ਤੇ ਮਸ਼ੀਨਰੀ ਤੇ ਮਨੁੱਖੀ ਸ੍ਰੋਤ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਡਿਪਟੀ ਡਾਇਰੈਕਟਰ ਸੈਨਿਕ ਵੈਲਫੇਅਰ ਤੇ ਪੁਲਸ ਵਿਭਾਗ ਨੂੰ ਗੈਰ ਸਰਕਾਰੀ ਸੰਗਠਨਾਂ, ਗੋਤਾਖੋਰਾਂ ਤੇ ਵਲੰਟੀਅਰਾਂ ਦੀਆਂ ਸੂਚੀਆਂ ਤਿਆਰ ਕਰਨ ਲਈ ਵੀ ਕਿਹਾ ਤਾਂ ਜੋ ਲੋਡ਼ ਪੈਣ ’ਤੇ ਉਨ੍ਹਾਂ ਦੀਆਂ ਸੇਵਾਵਾਂ ਲਈਆਂ ਜਾ ਸਕਣ।

ਇਹ ਵੀ ਪੜ੍ਹੋ: ਮੋਰਿੰਡਾ ਵਿਖੇ ਬਰਾਤੀਆਂ ਨਾਲ ਭਰੀ ਬੱਸ ਹੋਈ ਹਾਦਸੇ ਦਾ ਸ਼ਿਕਾਰ, ਪਿਆ ਚੀਕ-ਚਿਹਾੜਾ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News