ਵਾਟਰ ਸਪਲਾਈ ਵਿਭਾਗ ਦੇ ਮੁਲਾਜ਼ਮਾਂ ਨੇ ਪਾਣੀ ਵਾਲੀ ਟੈਂਕੀ ''ਤੇ ਚੜ੍ਹ ਕੇ ਕੀਤਾ ਸਰਕਾਰ ਖਿਲਾਫ ਪ੍ਰਦਰਸ਼ਨ

Tuesday, Sep 29, 2020 - 10:49 AM (IST)

ਵਾਟਰ ਸਪਲਾਈ ਵਿਭਾਗ ਦੇ ਮੁਲਾਜ਼ਮਾਂ ਨੇ ਪਾਣੀ ਵਾਲੀ ਟੈਂਕੀ ''ਤੇ ਚੜ੍ਹ ਕੇ ਕੀਤਾ ਸਰਕਾਰ ਖਿਲਾਫ ਪ੍ਰਦਰਸ਼ਨ

ਜਲੰਧਰ (ਸੁਨੀਲ ਮਹਾਜਨ)-ਜਲੰਧਰ 'ਚ ਅੱਜ ਵਾਟਰ ਸਪਲਾਈ ਵਿਭਾਗ ਦੇ ਮੁਲਾਜ਼ਮਾਂ ਨੇ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਕੇ ਕੀਤਾ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਕੋਲੋਂ ਮਹੀਨੇ ਦੇ 30 ਦਿਨ ਕੰਮ ਕਰਵਾਇਆ ਜਾਂਦਾ ਹੈ, ਪਰ ਤਨਖਾਹ 26 ਦਿਨਾਂ ਦੀ ਦਿੱਤੀ ਜਾਂਦੀ ਹੈ। ਜਿਸ ਕਾਰਨ ਉਹ ਅੱਜ ਪਾਣੀ ਵਾਲੀ ਟੈਂਕੀ ਉੱਤੇ ਚੜ੍ਹ ਕੇ ਪ੍ਰਦਰਸ਼ਨ ਕਰ ਰਹੇ ਹਨ ।
ਵਾਟਰ ਸਪਲਾਈ ਵਿਭਾਗ ਦੇ ਕਰਮਚਾਰੀ ਸੰਦੀਪ ਕੁਮਾਰ ਸੂਬਾ ਪ੍ਰਧਾਨ ਨੇ ਦੱਸਿਆ ਕਿ ਉਨ੍ਹਾਂ ਕੋਲੋਂ 30 ਦਿਨ ਕੰਮ ਕਰਵਾਇਆ ਜਾਂਦਾ ਹੈ, ਜਦਕਿ 26 ਦਿਨਾਂ ਦੇ ਪੈਸੇ ਦਿੱਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਬਾਕੀ ਜ਼ਿਲ੍ਹਿਆਂ 'ਚ ਸਾਰੇ ਮੁਲਾਜ਼ਮਾਂ ਨੂੰ 30 ਦਿਨ ਦੇ ਪੈਸੇ ਦੇਣੇ ਸ਼ੁਰੂ ਕਰ ਦਿੱਤੇ ਗਏ ਹਨ ਪਰ ਜਲੰਧਰ 'ਚ ਅਜੇ ਵੀ 26 ਦਿਨਾਂ ਦੇ ਪੈਸੇ ਦਿੱਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਐਕਸੀਅਨ ਸਾਹਿਬ ਨਾਲ ਗੱਲਬਾਤ ਕਰਨੀ ਚਾਹੀ ਤਾਂ ਉਨ੍ਹਾਂ ਨੇ ਸਾਡੀ ਗੱਲ ਨਹੀਂ ਸੁਣੀ। ਜਦੋਂ ਵਾਟਰ ਸਪਲਾਈ ਵਿਭਾਗ ਦੇ ਕਰਮਚਾਰੀ ਟੈਂਕੀ ਤੇ ਚੜ੍ਹ ਗਏ ਤਾਂ ਉਨ੍ਹਾਂ ਨੂੰ ਐਕਸੀਅਨ ਸਾਹਿਬ ਵੱਲੋਂ ਫੋਨ ਆਉਣਾ ਸ਼ੁਰੂ ਹੋ ਗਿਆ। ਉਨ੍ਹਾਂ ਕਿਹਾ ਕਿ ਹੁਣ ਮੁਲਾਜ਼ਮ ਟੈਂਕੀ ਤੇ ਚੜ੍ਹ ਕੇ ਪ੍ਰੋਟੈਸਟ ਕਰ ਰਹੇ ਹਨ ਤਾਂ ਉਨ੍ਹਾਂ ਦੀਆਂ ਮੰਗਾਂ ਵੀ ਮੰਨਣ ਦੀ ਗੱਲ ਕਹੀ ਜਾ ਰਹੀ ਹੈ।


author

Aarti dhillon

Content Editor

Related News