ਪੰਜਾਬ ਸਰਕਾਰ ਖ਼ਿਲਾਫ਼ ਕਰਮਚਾਰੀਆਂ ਦਾ ਪ੍ਰਦਰਸ਼ਨ, ਸਰਕਾਰੀ ਵਿਭਾਗਾਂ ਦਾ ਕੰਮਕਾਜ ਰਿਹਾ ਠੱਪ

Tuesday, Mar 10, 2026 - 01:18 PM (IST)

ਪੰਜਾਬ ਸਰਕਾਰ ਖ਼ਿਲਾਫ਼ ਕਰਮਚਾਰੀਆਂ ਦਾ ਪ੍ਰਦਰਸ਼ਨ, ਸਰਕਾਰੀ ਵਿਭਾਗਾਂ ਦਾ ਕੰਮਕਾਜ ਰਿਹਾ ਠੱਪ

ਜਲੰਧਰ (ਚੋਪੜਾ)–ਸੀ. ਪੀ. ਐੱਫ਼. ਕਰਮਚਾਰੀ ਯੂਨੀਅਨ ਪੰਜਾਬ ਅਤੇ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਦੀ ਅਪੀਲ ’ਤੇ ਸੋਮਵਾਰ ਨੂੰ ਪੂਰੇ ਪੰਜਾਬ ਵਿਚ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਪੂਰੀ ਤਰ੍ਹਾਂ ਨਾਲ ਠੱਪ ਰਿਹਾ। ਇਸੇ ਸਿਲਸਿਲੇ ਵਿਚ ਡੀ. ਸੀ. ਆਫਿਸ ਦੇ ਕਰਮਚਾਰੀਆਂ ਨੇ ਵੀ ਕਲਮ ਛੋੜ ਹੜਤਾਲ ’ਤੇ ਰਹਿੰਦੇ ਹੋਏ ਕੰਮਕਾਜ ਦਾ ਬਾਈਕਾਟ ਕੀਤਾ, ਜਿਸ ਕਾਰਨ ਡੀ. ਸੀ. ਆਫਿਸ ਨਾਲ ਸੰਬੰਧਤ ਵਿਭਾਗਾਂ ਵਿਚ ਵੱਖ-ਵੱਖ ਕੰਮਾਂ ਲਈ ਆਉਣ ਵਾਲੇ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।

ਕਰਮਚਾਰੀਆਂ ਨੇ ਸੂਬਾ ਸਰਕਾਰ ਵੱਲੋਂ ਚੰਡੀਗੜ੍ਹ ਵਿਚ ਕੀਤੇ ਗਏ ਕਥਿਤ ਦਮਨ ਦੇ ਵਿਰੋਧ ਵਿਚ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ਵਿਚ ਕਰਮਚਾਰੀ ਡੀ. ਸੀ. ਦਫ਼ਤਰ ਦੇ ਬਾਹਰ ਇਕੱਠੇ ਹੋਏ ਅਤੇ ਪ੍ਰਤੀਕਾਤਮਕ ਵਿਰੋਧ ਦੇ ਰੂਪ ਵਿਚ 11 ਘੜੇ ਤੋੜ ਕੇ ਸਰਕਾਰ ਤੋਂ ਆਪਣਾ ਨਾਤਾ ਤੋੜਨ ਦਾ ਐਲਾਨ ਕੀਤਾ। ਕਰਮਚਾਰੀਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਰਮਚਾਰੀਆਂ ਅਤੇ ਪੈਨਸ਼ਨਰਾਂ ਨਾਲ ਭੇਦਭਾਵਪੂਰਨ ਰਵੱਈਆ ਅਪਣਾਇਆ ਜਾ ਰਿਹਾ ਹੈ।

PunjabKesari

ਇਹ ਵੀ ਪੜ੍ਹੋ: ਨੈਂਸੀ ਗਰੇਵਾਲ ਦੇ ਕਤਲ ਮਗਰੋਂ ਸਦਮੇ 'ਚ ਮਾਂ, ਲਾਈਵ ਆ ਕੇ ਕਹੀਆਂ ਵੱਡੀਆਂ ਗੱਲਾਂ

ਸੀ. ਪੀ. ਐੱਫ਼. ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਡਿੰਪੀ ਅਤੇ ਪੀ. ਐੱਸ. ਐੱਮ. ਐੱਸ. ਯੂ. ਜਲੰਧਰ ਦੇ ਜ਼ਿਲਾ ਪ੍ਰਧਾਨ ਅਤੇ ਡੀ. ਸੀ. ਦਫਤਰ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਤਜਿੰਦਰ ਸਿੰਘ ਨੰਗਲ ਨੇ ਸਾਂਝੇ ਰੂਪ ਨਾਲ ਕਿਹਾ ਕਿ ਐਤਵਾਰ ਨੂੰ ਚੰਡੀਗੜ੍ਹ ਵਿਚ ਕਰਮਚਾਰੀਆਂ ’ਤੇ ਕੀਤੇ ਗਏ ਅੱਤਿਆਚਾਰ ਦੇ ਵਿਰੋਧ ਵਿਚ ਪੂਰੇ ਪੰਜਾਬ ਦੇ ਸਰਕਾਰੀ ਦਫ਼ਤਰਾਂ ਵਿਚ ਕੰਮਕਾਜ ਪੂਰੀ ਤਰ੍ਹਾਂ ਬੰਦ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਨਾਲ ਜਿਸ ਤਰ੍ਹਾਂ ਦਾ ਸਲੂਕ ਕੀਤਾ ਜਾ ਰਿਹਾ ਹੈ, ਉਹੋ ਜਿਹਾ ਸਲੂਕ ਪੰਜਾਬ ਦੀ ਕਿਸੇ ਵੀ ਸਾਬਕਾ ਸਰਕਾਰ ਨੇ ਨਹੀਂ ਕੀਤਾ।

PunjabKesari

ਇਹ ਵੀ ਪੜ੍ਹੋ: ਯੂ-ਟਿਊਬਰ ਨੈਂਸੀ ਗਰੇਵਾਲ ਕਤਲ ਕਾਂਡ 'ਚ ਨਵਾਂ ਮੋੜ! ਅੱਤਵਾਦੀ ਪੰਨੂ ਦਾ ਵੱਡਾ ਖ਼ੁਲਾਸਾ

ਸੁਖਜੀਤ ਸਿੰਘ ਅਤੇ ਤਜਿੰਦਰ ਨੰਗਲ ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦੀ ਅਣਦੇਖੀ ਕਰ ਰਹੀ ਹੈ, ਜਿਸ ਨਾਲ ਕਰਮਚਾਰੀਆਂ ਵਿਚ ਭਾਰੀ ਰੋਸ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕਰਮਚਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਪ੍ਰਦਰਸ਼ਨ ਦੌਰਾਨ ਕਰਮਚਾਰੀਆਂ ਨੇ ਇਹ ਵੀ ਸੰਕਲਪ ਲਿਆ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ ਤੋਂ ਬਾਹਰ ਕਰਨ ਲਈ ਵਿਆਪਕ ਪੱਧਰ ’ਤੇ ਮੁਹਿੰਮ ਚਲਾਈ ਜਾਵੇਗੀ।

PunjabKesari

ਕਰਮਚਾਰੀਆਂ ਦਾ ਕਹਿਣਾ ਸੀ ਕਿ ਮੌਜੂਦਾ ਸਰਕਾਰ ਦੀਆਂ ਨੀਤੀਆਂ ਕਾਰਨ ਕਰਮਚਾਰੀਆਂ ਵਿਚ ਬੇਚੈਨੀ ਵਧਦੀ ਜਾ ਰਹੀ ਹੈ ਅਤੇ ਇਸ ਦਾ ਜਵਾਬ ਚੋਣਾਂ ਵਿਚ ਦਿੱਤਾ ਜਾਵੇਗਾ। ਇਸ ਮੌਕੇ ਵਿਨੋਦ ਸਾਗਰ (ਸੂਬਾਈ ਮੀਤ ਪ੍ਰਧਾਨ, ਪੰਜਾਬ ਰੋਡਵੇਜ਼), ਪਵਨ ਕੁਮਾਰ (ਜਨਰਲ ਸਕੱਤਰ, ਸੀ. ਪੀ. ਐੱਫ. ਕਰਮਚਾਰੀ ਯੂਨੀਅਨ), ਸੁਖਵਿੰਦਰ ਸਿੰਘ, ਰਣਜੀਤ ਰਾਵਤ, ਜ਼ੋਰਾਵਰ ਸਿੰਘ (ਚੇਅਰਮੈਨ), ਹਰਪ੍ਰੀਤ ਸਿੰਘ, ਪਵਨ ਵਰਮਾ (ਪ੍ਰਧਾਨ, ਡੀ. ਸੀ. ਦਫ਼ਤਰ), ਦਵਿੰਦਰ ਭੱਟੀ, ਮਨੀਸ਼ ਸੈਣੀ, ਦਵਿੰਦਰਪਾਲ ਸਿੰਘ, ਰਾਕੇਸ਼ ਅਰੋੜਾ, ਹਰਮਨਪ੍ਰੀਤ ਸਿੰਘ, ਪੰਕਜ ਕੁਮਾਰ, ਗੁਰਵਿੰਦਰ ਸਿੰਘ, ਸੁਦੇਸ਼ ਸੂਰੀ, ਸੰਦੀਪ ਕੌਰ ਸਮੇਤ ਵੱਡੀ ਗਿਣਤੀ ਵਿਚ ਕਰਮਚਾਰੀ ਮੌਜੂਦ ਰਹੇ।

ਇਹ ਵੀ ਪੜ੍ਹੋ: ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਿਜੀਲੈਂਸ ਟੀਮ ਨੇ ਕੀਤਾ ਗ੍ਰਿਫ਼ਤਾਰ, ਮਾਮਲਾ ਜਾਣ ਹੋਵੋਗੇ ਹੈਰਾਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News