ਫੈੱਡਰੇਸ਼ਨ ਨੇ ਆਪਣੀਆਂ ਮੰਗਾਂ ਦੇ ਹੱਕ ''ਚ ਅਵਾਜ ਬੁਲੰਦ

Monday, Jan 28, 2019 - 03:31 PM (IST)

ਫੈੱਡਰੇਸ਼ਨ ਨੇ ਆਪਣੀਆਂ ਮੰਗਾਂ ਦੇ ਹੱਕ ''ਚ ਅਵਾਜ ਬੁਲੰਦ

ਟਾਂਡਾ ਉੜਮੁੜ (ਵਰਿੰਦਰ ਪੰਡਿਤ,ਮੋਮੀ)— ਪੰਜਾਬ ਸਰਕਾਰ ਦੀਆਂ ਦਲਿਤ ਅਤੇ ਗਰੀਬ ਵਿਰੋਧੀ ਨੀਤੀਆਂ ਦੇ ਵਿਰੋਧ 'ਚ ਕਰਮਚਾਰੀਆਂ ਅਤੇ ਆਮ ਲੋਕਾਂ ਨੂੰ ਇਕਜੁੱਟ ਕਰਨ ਲਈ ਗਜ਼ਟਿਡ ਅਤੇ ਨਾਨ ਗਜ਼ਟਿਡ ਐੱਸ. ਸੀ. ਬੀ. ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ ਦੀ ਇਕ ਮੀਟਿੰਗ ਦਸ਼ਮੇਸ਼ ਨਗਰ ਵਿਖੇ ਹੋਈ। ਜੱਥੇਬੰਦੀ ਦੇ ਸੂਬਾ ਚੇਅਰਮੈਨ ਜਸਵੀਰ ਪਾਲ ਅਤੇ ਜ਼ਿਲਾ ਪ੍ਰਧਾਨ ਸੁਖਵਿੰਦਰ ਸਿੰਘ ਬੋਦਲ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਦੌਰਾਨ ਬਲਾਕ ਪ੍ਰਧਾਨ ਕੁਲਵੰਤ ਸਿੰਘ ਦਰਗਾ ਹੇੜੀ, ਕੁਲਵਿੰਦਰ ਸਿੰਘ ਬੋਦਲ ਅਤੇ ਜ਼ਿਲ੍ਹਾ ਸਕੱਤਰ ਰਾਮ ਲਾਲ ਭਗਤ ਨੇ ਪੰਜਾਬ ਸਰਕਾਰ ਨੂੰ ਦਲਿਤ ਅਤੇ ਕਰਮਚਾਰੀ ਵਿਰੋਧੀ ਨੀਤੀਆਂ ਅਮਲ 'ਚ ਲਿਆਉਣ ਕਾਰਨ ਤਾੜਨਾ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਹਸਪਤਾਲਾਂ ਅਤੇ ਸਕੂਲਾਂ ਨੂੰ ਨਿੱਜੀ ਹੱਥਾਂ 'ਚ ਦੇਣ ਦੇ ਯਤਨ ਕਦੇ ਵੀ ਸਫਲ ਨਹੀਂ ਹੋਣ ਦਿੱਤੇ ਜਾਣਗੇ। ਇਸ ਮੌਕੇ ਬੋਲਦਿਆਂ ਸੂਬਾ ਚੇਅਰਮੈਨ ਜਸਵੀਰ ਪਾਲ ਨੇ ਕਿਹਾ ਕਿ ਨਿੱਜੀਕਰਨ ਦੇ ਸਰਕਾਰੀ ਯਤਨ ਸਰਕਾਰ ਦੇ ਦਲਿਤ ਵਿਰੋਧੀ ਚਿਹਰੇ ਨੂੰ ਨੰਗਾ ਕਰਦੇ ਹਨ। ਉਨ੍ਹਾਂ ਕਿਹਾ ਕਿ ਵੈੱਲਫੇਅਰ ਫੈਡਰੇਸ਼ਨ ਵੱਲੋਂ ਬੇਰੁਜ਼ਗਾਰੀ ਭੱਤਾ ਤਿੰਨ ਸੌ ਰੁਪਏ ਕਰਨ, ਸ਼ਗਨ ਸਕੀਮ, ਬੁਢਾਪਾ ਪੈਨਸ਼ਨ, ਨੌਕਰੀਆਂ ਅਤੇ ਤਰੱਕੀਆਂ ਵਿੱਚ ਰਾਖਵਾਂਕਰਨ 10-9-14 ਦੇ ਪੱਤਰ ਦੀ ਵਾਪਸੀ, ਠੇਕੇਦਾਰੀ ਪ੍ਰਣਾਲੀ ਖ਼ਤਮ ਕਰਵਾਉਣ ਲਈ 4 ਫਰਵਰੀ ਸੋਮਵਾਰ ਨੂੰ ਵਿਧਾਨ ਸਭਾ ਦਾ ਘਿਰਾਓ ਕੀਤਾ ਜਾ ਰਿਹਾ ਹੈ। 
ਇਸ ਮੌਕੇ ਐੱਮ. ਸੀ. ਜਗਜੀਵਨ ਜੱਗੀ, ਅਜੀਤ ਅਤੇ ਤਰਸੇਮ ਲਾਲ ਨੇ ਲੋਕਾਂ ਨੂੰ ਡਾ. ਅੰਬੇਡਕਰ ਦੀ ਸੋਚ ਤੇ ਪਹਿਰਾ ਦਿੰਦਿਆਂ ਇੱਕਜੁਟ ਹੋਣ ਲਈ ਪ੍ਰੇਰਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਧਾਨ ਰੇਸ਼ਮ ਸਿੰਘ ਕੋਟਲੀ, ਰਿੰਕੂ ਭਾਟੀਆ, ਸੁਖਵੀਰ ਸਿੰਘ, ਗੁਲਜ਼ਾਰ ਸਿੰਘ, ਜਗਦੀਸ਼ ਕੁਮਾਰ, ਰਿੰਕੂ, ਅਨਿਲ ਕੁਮਾਰ , ਸਰਬਜੀਤ ਸਿੰਘ, ਅਵਤਾਰ ਸਿੰਘ, ਜਗਜੀਵਨ ਜੱਗੀ, ਦਲਜੀਤ ਸਿੰਘ ਗੁਰਦੀਪ ਸਿੰਘ ਨਰਿੰਦਰ ਸਿੰਘ, ਹਰਪ੍ਰੀਤ ਸਿੰਘ, ਹਰਜੀਤ ਕੌਰ, ਚਰਨਜੀਤ ਕੌਰ, ਨੀਰੂ ਰਾਣੀ, ਸੱਤਿਆ ਆਦਿ ਵੀ ਮੌਜੂਦ ਸਨ।


author

shivani attri

Content Editor

Related News