ਮਨਰੇਗਾ ਕਰਮਚਾਰੀਆਂ ਵੱਲੋਂ ਕੈਪਟਨ ਸਰਕਾਰ ਖਿਲਾਫ਼ ਨਾਅਰੇਬਾਜ਼ੀ

09/18/2019 8:18:06 PM

ਹੁਸ਼ਿਆਰਪੁਰ (ਘੁੰਮਣ)-ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਸੰਘਰਸ਼ ਕਰ ਰਹੇ ਮਨਰੇਗਾ ਕਰਮਚਾਰੀਆਂ ਦਾ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ। ਇਸ ਮੌਕੇ ਮਨਰੇਗਾ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਮਨਰੇਗਾ ਕਰਮਚਾਰੀ ਪਿਛਲੇ 10-12 ਸਾਲਾਂ ਤੋਂ ਮਾਮੂਲੀ ਤਨਖ਼ਾਹ 'ਤੇ ਕੰਮ ਕਰ ਰਹੇ ਹਨ। ਸਰਕਾਰ ਵੱਲੋਂ ਨੌਕਰੀਓਂ ਕੱਢੇ ਜਾਣ ਦਾ ਡਰਾਵਾ ਦੇ ਕੇ ਚਾਰ ਗੁਣਾ ਵਾਧੂ ਕੰਮ ਲਿਆ ਜਾ ਰਿਹਾ ਹੈ। ਖਾਸ ਗੱਲ ਇਹ ਹੈ ਕਿ ਇਹ ਮਾਮੂਲੀ ਤਨਖ਼ਾਹ ਵੀ ਸਮੇਂ-ਸਿਰ ਨਹੀਂ ਦਿੱਤੀ ਜਾ ਰਹੀ। ਇਸ ਤੋਂ ਇਲਾਵਾ ਹੋਰ ਕੋਈ ਭੱਤਾ ਨਹੀਂ ਦਿੱਤਾ ਜਾਂਦਾ।

ਪੰਚਾਇਤਾਂ ਨੂੰ ਨਾਲ ਲੈ ਕੇ ਰੋਸ ਪ੍ਰਦਰਸ਼ਨ ਭਲਕੇ
ਆਗੂਆਂ ਨੇ ਦੱਸਿਆ ਕਿ 20 ਸਤੰਬਰ ਨੂੰ ਸੂਬੇ ਭਰ ਦੇ ਜ਼ਿਲਾ ਹੈੱਡਕੁਆਰਟਰਾਂ 'ਤੇ ਪੰਚਾਂ-ਸਰਪੰਚਾਂ ਨੂੰ ਨਾਲ ਲੈ ਕੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਤਰਜ਼ 'ਤੇ ਮਨਰੇਗਾ ਮੁਲਾਜ਼ਮਾਂ ਨੂੰ ਵੀ ਰੈਗੂਲਰ ਕੀਤਾ ਜਾਵੇ। ਕਿਉਂਕਿ ਸਾਡੀ ਤਨਖ਼ਾਹ ਕੇਂਦਰ ਸਰਕਾਰ ਵੱਲੋਂ ਆਉਂਦੀ ਹੈ, ਇਸ ਲਈ ਖਜ਼ਾਨੇ 'ਤੇ ਕੋਈ ਬੋਝ ਨਹੀਂ ਪਵੇਗਾ। ਇਸ ਮੌਕੇ ਸੰਦੀਪ ਗੌਤਮ, ਪ੍ਰਿੰਸ, ਚਰਨਜੀਤ ਸਿੰਘ, ਦਵਿੰਦਰ ਸਿੰਘ, ਸੁਰਿੰਦਰ ਕੌਰ, ਸੁਰਿੰਦਰਜੀਤ ਕੌਰ ਅਤੇ ਮੋਨਿਕਾ ਦੀ ਅਗਵਾਈ 'ਚ ਮੁਲਾਜ਼ਮਾਂ ਨੇ ਕੈਪਟਨ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।

Karan Kumar

This news is Content Editor Karan Kumar