ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਰੋਜ਼ਗਾਰ ਮੇਲਾ 24 ਨੂੰ : ਅਪਨੀਤ ਰਿਆਤ

09/22/2020 11:32:35 PM

ਹੁਸ਼ਿਆਰਪੁਰ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ 24 ਸਤੰਬਰ ਨੂੰ ਸਥਾਨਕ ਆਈ.ਟੀ.ਆਈ. ਕੰਪਲੈਕਸ 'ਚ ਸਥਿਤ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਰੋਜ਼ਗਾਰ ਮੇਲਾ ਲਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮੇਲਾ ਵੀਰਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਚੱਲੇਗਾ। ਜਿਸ ਵਿੱਚ ਨਿੱਜੀ ਖੇਤਰ ਦੀਆਂ ਵੱਖ-ਵੱਖ 18 ਨਾਮੀ ਕੰਪਨੀਆਂ ਦੇ ਨੁਮਾਇੰਦਿਆਂ ਵਲੋਂ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮੇਲੇ ਦੌਰਾਨ ਵੱਖ-ਵੱਖ ਖੇਤਰਾਂ ਦੀਆਂ 270 ਆਸਾਮੀਆਂ ਲਈ ਮੌਕੇ 'ਤੇ ਹੀ ਭਰਤੀ ਹੋਵੇਗੀ ਜਿਨ੍ਹਾਂ ਲਈ ਅੱਠਵੀਂ, ਦਸਵੀਂ, ਬਾਹਰਵੀਂ, ਆਈ.ਟੀ.ਆਈ. ਅਤੇ ਡਿਪਲੋਮਾ ਪਾਸ ਗਰੈਜੂਏਟ ਅਤੇ ਪੋਸਟ ਗ੍ਰੈਜੂਏਟ ਉਮੀਦਵਾਰ ਹਿੱਸਾ ਲੈ ਸਕਦੇ ਹਨ। ਇਸ ਦੌਰਾਨ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਕਰਮ ਸਿੰਘ ਨੇ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਫੇਸ ਬੁੱਕ ਪੇਜ਼  4255 8oshiarpur  ਨੂੰ ਲਾਇਕ ਕਰਕੇ ਜਾਂ ਦਫ਼ਤਰ ਦੇ ਹੈਲਪਲਾਈਨ ਨੰਬਰ 62801-97708 'ਤੇ ਸੰਪਰਕ ਕੀਤਾ ਜਾ ਸਕਦਾ ਹੈ।
 


Deepak Kumar

Content Editor

Related News