ਚੌਲਾਂਗ ਟੋਲ ਪਲਾਜ਼ੇ ’ਤੇ 200 ਦਿਨਾਂ ਤੋਂ ਡਟੇ ਕਿਸਾਨਾਂ ਦੇ ਹੌਸਲੇ ਨੇ ਬੁਲੰਦ, ਮੋਦੀ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

Thursday, Apr 22, 2021 - 04:33 PM (IST)

ਚੌਲਾਂਗ ਟੋਲ ਪਲਾਜ਼ੇ ’ਤੇ 200 ਦਿਨਾਂ ਤੋਂ ਡਟੇ ਕਿਸਾਨਾਂ ਦੇ ਹੌਸਲੇ ਨੇ ਬੁਲੰਦ, ਮੋਦੀ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

 ਟਾਂਡਾ ਉੜਮੁੜ (ਪੰਡਿਤ, ਮੋਮੀ)-ਦੋਆਬਾ ਕਿਸਾਨ ਕਮੇਟੀ ਵੱਲੋਂ ਚੌਲਾਂਗ ਟੋਲ ਪਲਾਜ਼ੇ ’ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਲਾਏ ਗਏ ਧਰਨੇ ਨੂੰ ਅੱਜ 200 ਦਿਨ ਹੋ ਗਏ ਹਨ। ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਚੱਲ ਰਹੇ ਇਸ ਪੱਕੇ ਮੋਰਚੇ ਦੌਰਾਨ ਅੱਜ ਵੱਡੀ ਗਿਣਤੀ ’ਚ ਆਏ ਕਿਸਾਨਾਂ ਨੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ । ਇਸ ਮੌਕੇ ਕਿਸਾਨ ਆਗੂਆਂ ਪ੍ਰਿਥਪਾਲ ਸਿੰਘ ਗੁਰਾਇਆ, ਹਰਭਜਨ ਸਿੰਘ ਰਾਪੁਰ, ਰਤਨ ਸਿੰਘ ਖੋਖਰ, ਸ਼ਿਵ ਪੂਰਨ ਸਿੰਘ ਜਹੂਰਾ, ਜਗਤਾਰ ਸਿੰਘ ਬੱਸੀ ਨੇ ਆਖਿਆ ਕਿ ਆਪਣੇ ਵਜੂਦ ਦੀ ਲੜਾਈ ਲੜ ਰਹੇ ਦੇਸ਼ ਦੇ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਆਪਣਾ ਸੰਘਰਸ਼ ਜਾਰੀ ਰੱਖਣਗੇ, ਇਸ ਲਈ ਭਾਵੇਂ ਜਿੰਨਾ ਮਰਜ਼ੀ ਸਮਾਂ ਲੱਗ ਜਾਵੇ।

ਉਨ੍ਹਾਂ ਆਖਿਆ ਕਿ ਮੋਦੀ ਸਰਕਾਰ ਦੀ ਤਾਨਾਸ਼ਾਹੀ ਖ਼ਿਲਾਫ਼ ਉਨ੍ਹਾਂ ਦੇ ਹੌਸਲੇ ਬੁਲੰਦ ਹਨ । ਇਸ ਮੌਕੇ ਗੁਰਮੀਤ ਸਿੰਘ, ਸਵਰਨ ਸਿੰਘ, ਰਤਨ ਸਿੰਘ ਕੰਧਾਲਾ ਸ਼ੇਖ਼ਾਂ, ਬਲਕਾਰ ਸਿੰਘ, ਜਸਵੀਰ ਸਿੰਘ, ਗੁਰਦੀਪ ਸਿੰਘ ਬੈਂਚਾਂ, ਦਿਲਬਾਗ ਸਿੰਘ, ਡਾ. ਹਰਦੇਵ ਸਿੰਘ, ਅਵਤਾਰ ਸਿੰਘ, ਗੁਰਦੇਵ ਸਿੰਘ, ਸਾਧੂ ਸਿੰਘ, ਕਰਨੈਲ ਸਿੰਘ, ਚੰਨਣ ਸਿੰਘ, ਗੁਰਦੀਪ ਸਿੰਘ ਵਿਰਕ, ਬਲਦੇਵ ਸਿੰਘ ਅੱਜ ਪਿੰਡ ਕਲਿਆਣਪੁਰ ਅਤੇ ਲਵਪ੍ਰੀਤ ਸਿੰਘ ਅਮਰੀਕਾ ਵੱਲੋਂ ਲੰਗਰ ਦੀ ਸੇਵਾ ਕੀਤੀ ਗਈ।


author

Manoj

Content Editor

Related News