ਮੰਤਰੀ ਹਰਭਜਨ ਸਿੰਘ ETO ਨੇ ਪੇਸ਼ ਕੀਤੀ ਉਦਾਹਰਨ, ਆਪਣੀ ਕਾਰ ''ਚ ਜ਼ਖ਼ਮੀਆਂ ਨੂੰ ਪਹੁੰਚਾਇਆ ਹਸਪਤਾਲ
Saturday, Dec 07, 2024 - 12:34 AM (IST)
ਜਲੰਧਰ (ਧਵਨ)– ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸੜਕ ਹਾਦਸੇ ਨੂੰ ਵੇਖ ਕੇ ਆਪਣੀ ਐਸਕਾਰਟ ਪਾਇਲਟ ਗੱਡੀ ਵਿਚ ਜ਼ਖਮੀਆਂ ਨੂੰ ਹਸਪਤਾਲ ਪਹੁੰਚਾ ਕੇ ਵਿਲੱਖਣ ਕੰਮ ਕੀਤਾ ਹੈ।
ਉਨ੍ਹਾਂ ਉਸਮਾ ਟੋਲ ਪਲਾਜ਼ਾ ਦੇ ਨੇੜੇ ਇਕ ਟਰੱਕ ਤੇ ਕਾਰ ਵਿਚਾਲੇ ਹੋਈ ਟੱਕਰ ਨੂੰ ਵੇਖਿਆ ਤਾਂ ਤੁਰੰਤ ਆਪਣਾ ਕਾਫਲਾ ਰੁਕਵਾ ਲਿਆ। ਉਨ੍ਹਾਂ ਤੁਰੰਤ ਆਪਣੀ ਪਾਇਲਟ ਗੱਡੀ ਵਿਚ ਜ਼ਖਮੀਆਂ ਨੂੰ ਬਿਠਾ ਕੇ ਹਸਪਤਾਲ ਲਿਜਾਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਉਹ ਜਨਤਾ ਨੂੰ ਵੀ ਅਪੀਲ ਕਰਦੇ ਹਨ ਕਿ ਸੜਕ ਹਾਦਸਾ ਵੇਖ ਕੇ ਮਨੁੱਖਤਾ ਦੀ ਸੇਵਾ ਲਈ ਅੱਗੇ ਆਉਣ।
ਉਨ੍ਹਾਂ ਕਿਹਾ ਕਿ ਸੜਕ ਹਾਦਸਿਆਂ ’ਤੇ ਰੋਕ ਲਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾਂ ਹੀ ਸੜਕ ਸੁਰੱਖਿਆ ਫੋਰਸ ਦਾ ਗਠਨ ਕੀਤਾ ਹੋਇਆ ਹੈ ਅਤੇ ਇਸ ਸੰਗਠਨ ਦੀਆਂ ਗੱਡੀਆਂ ਹਾਦਸਾ ਹੋਣ ’ਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾ ਕੇ ਉਨ੍ਹਾਂ ਦੀ ਜਾਨ ਬਚਾਉਂਦੀਆਂ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਇਕ ਵਿਆਹ ਅਜਿਹਾ ਵੀ ; ਜਦੋਂ 'ਲਾੜੀ' ਲੱਭਦੇ-ਲੱਭਦੇ ਥਾਣੇ ਪੁੱਜ ਗਈ ਬਰਾਤ...
ਉਨ੍ਹਾਂ ਜ਼ਖਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕਰਦਿਆਂ ਕਿਹਾ ਕਿ ਲੋਕਾਂ ਨੂੰ ਸੜਕਾਂ ’ਤੇ ਸੰਭਲ ਕੇ ਡਰਾਈਵਿੰਗ ਕਰਨੀ ਚਾਹੀਦੀ ਹੈ ਅਤੇ ਓਵਰ ਸਪੀਡਿੰਗ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਸਰਕਾਰ ਨਾਲ ਵੀ ਗੱਲ ਕਰਨਗੇ ਕਿ ਹਰੇਕ ਟੋਲ ਪਲਾਜ਼ਾ ਦੇ ਨੇੜੇ ਇਕ-ਇਕ ਐਂਬੂਲੈਂਸ ਖੜ੍ਹੀ ਕੀਤੀ ਜਾਵੇ ਤਾਂ ਜੋ ਹਾਦਸੇ ’ਚ ਜ਼ਖਮੀ ਹੋਏ ਲੋਕਾਂ ਦਾ ਪਤਾ ਲੱਗਣ ’ਤੇ ਉਨ੍ਹਾਂ ਨੂੰ ਐਂਬੂਲੈਂਸ ਰਾਹੀਂ ਹਸਪਤਾਲਾਂ ਵਿਚ ਭੇਜਿਆ ਜਾ ਸਕੇ।
ਉਨਾਂ ਕਿਹਾ ਕਿ ਪੰਜਾਬ ’ਚ ਹੋਣ ਵਾਲੇ ਸੜਕ ਹਾਦਸਿਆਂ ਵਿਚ ਮੁੱਖ ਮੰਤਰੀ ਦੇ ਯਤਨਾਂ ਸਦਕਾ ਭਾਰੀ ਕਮੀ ਆਈ ਹੈ ਅਤੇ ਐੱਸ.ਐੱਸ.ਐੱਫ. ਦੇ ਗਠਨ ਪਿੱਛੋਂ ਤਾਂ ਪਿਛਲੇ ਇਕ ਸਾਲ ਦੇ ਮੁਕਾਬਲੇ ਹਾਦਸਿਆਂ ਦੀ ਗਿਣਤੀ ਵੀ ਅੱਧੀ ਰਹਿ ਗਈ ਹੈ।
ਇਹ ਵੀ ਪੜ੍ਹੋ- ਇਕ ਵਾਰ ਫ਼ਿਰ ਹੋਈ ਬੇਅਦਬੀ ਦੀ ਘਟਨਾ, ਧਰਮ ਪਰਿਵਰਤਨ ਮਗਰੋਂ ਕੂੜੇ 'ਚ ਸੁੱਟ'ਤੀਆਂ ਧਾਰਮਿਕ ਤਸਵੀਰਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e