14 ਸਾਲ ਦੀ ਸਜ਼ਾ ਵੀ ਨਾ ਸੁਧਾਰ ਸਕੀ ਹਰਪਾਲ ਸਿੰਘ ਨੂੰ, ਜੇਲ੍ਹ ''ਚੋਂ ਆਉਂਦਿਆਂ ਹੀ ਹੈਰੋਇਨ ਤਸਕਰੀ ''ਚ ਫਿਰ ਗ੍ਰਿਫ਼ਤਾਰ
Thursday, Jul 30, 2026 - 06:47 AM (IST)
ਜਲੰਧਰ, 29 ਜੁਲਾਈ (ਸ਼ੋਰੀ) : ਦਿਹਾਤ ਦੇ ਸੀ. ਆਈ. ਏ. ਸਟਾਫ ਨੇ ਇਕ ਨਸ਼ਾ ਸਮੱਗਲਰ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੇ ਕਬਜ਼ੇ ’ਚੋਂ 125 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਥਾਣਾ ਸਿਟੀ ਨਕੋਦਰ ਵਿਚ ਐੱਨ. ਡੀ. ਪੀ. ਐੱਸ. ਐਕਟ ਅਧੀਨ ਮਾਮਲਾ ਦਰਜ ਕਰ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਹਰਵਿੰਦਰ ਿਸੰਘ ਵਿਰਕ ਨੇ ਦੱਸਿਆ ਕਿ ਉਨ੍ਹਾਂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਵਨੀਤ ਅਹਿਲਾਵਤ ਆਈ. ਪੀ. ਐੱਸ. ਪੁਲਸ ਸੁਪਰਿੰਟੈਂਡੈਂਟ (ਜਾਂਚ) ਅਤੇ ਲਖਵਿੰਦਰ ਸਿੰਘ ਪੀ. ਪੀ. ਐੱਸ. ਉਪ ਪੁਲਸ ਸੁਪਰਿੰਟੈਂਡੈਂਟ (ਜਾਂਚ) ਦੀ ਨਿਗਰਾਨੀ ਵਿਚ ਇੰਸ. ਪੁਸ਼ਪ ਬਾਲੀ ਇੰਚਾਰਜ ਸੀ. ਆਈ. ਏ. ਸਟਾਫ ਜਲੰਧਰ ਦਿਹਾਤੀ ਦੀ ਅਗਵਾਈ ਵਿਚ ਪੁਲਸ ਟੀਮ ਵਲੋਂ 28 ਜੁਲਾਈ ਨੂੰ ਨਕੋਦਰ-ਮਲਸੀਆਂ ਰੋਡ ਸਥਿਤ ਸੰਧੂ ਢਾਬਾ ਨੇੜੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ ਗਿਆ।
ਇਹ ਵੀ ਪੜ੍ਹੋ : ਨਾਜਾਇਜ਼ ਸ਼ਰਾਬ ਦੇ ਧੰਦੇ ’ਤੇ ਨਕੇਲ: ਲੁਧਿਆਣਾ ਵਿਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ
ਪੁਲਸ ਪਾਰਟੀ ਨੂੰ ਦੇਖ ਕੇ ਉਕਤ ਵਿਅਕਤੀ ਨੇ ਮੌਕੇ ਤੋਂ ਭੱਜਣ ਦਾ ਯਤਨ ਕੀਤਾ, ਜਿਸ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਉਸ ਕੋਲੋਂ 125 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਹਰਪਾਲ ਸਿੰਘ ਉਰਫ ਪਾਲਾ ਪੁੱਤਰ ਰੇਸ਼ਮ ਸਿੰਘ ਵਾਸੀ ਆਦਰਸ਼ ਨਗਰ, ਧਰਮਕੋਟ, ਜ਼ਿਲਾ ਮੋਗਾ ਵਜੋਂ ਹੋਈ। ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਖੁਲਾਸਾ ਕੀਤਾ ਕਿ ਉਹ ਪਹਿਲਾਂ ਟਰੱਕ ਚਲਾਉਂਦਾ ਸੀ ਅਤੇ ਨਸ਼ੇ ਦਾ ਆਦੀ ਸੀ। ਉਸ ਨੇ ਇਹ ਵੀ ਦੱਿਸਆ ਕਿ 2010 ਵਿਚ ਜੰਮੂ ਵਿਚ ਉਸ ਵਿਰੁੱਧ 300 ਕਿਲੋਗ੍ਰਾਮ ਚੂਰਾ ਪੋਸਤ ਨਾਲ ਸਬੰਧਤ ਮਾਮਲਾ ਦਰਜ ਹੋਇਆ ਸੀ, ਜਿਸ ਵਿਚ ਉਹ ਲਗਭਗ 14 ਸਾਲ ਦੀ ਸਜ਼ਾ ਕੱਟ ਕੇ ਇਕ ਮਹੀਨਾ ਪਹਿਲਾਂ ਹੀ ਜੇਲ ’ਚੋਂ ਰਿਹਾਅ ਹੋਇਆ ਸੀ। ਜੇਲ ’ਚੋਂ ਬਾਹਰ ਆਉਣ ਤੋਂ ਬਾਅਦ ਉਸ ਨੇ ਦੁਬਾਰਾ ਨਸ਼ਾ ਸਮੱਗਲਿੰਗ ਦਾ ਕੰਮ ਸ਼ੁਰੂ ਕਰ ਦਿੱਤਾ। ਐੱਸ. ਐੱਸ. ਪੀ. ਵਿਰਕ ਨੇ ਦੱਸਿਆ ਕਿ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Related News
14 ਸਾਲ ਦੀ ਸਜ਼ਾ ਵੀ ਨਾ ਸੁਧਾਰ ਸਕੀ ਹਰਪਾਲ ਸਿੰਘ ਨੂੰ, ਜੇਲ੍ਹ ''ਚੋਂ ਆਉਂਦਿਆਂ ਹੀ ਹੈਰੋਇਨ ਤਸਕਰੀ ''ਚ ਫਿਰ ਗ੍ਰਿਫ਼ਤਾਰ
