72 ਘੰਟੇ ਬੀਤਣ ਮਗਰੋਂ ਵੀ ਪ੍ਰਵਾਸੀ ਨੂੰ ਗੋਲ਼ੀ ਮਾਰਨ ਵਾਲੇ ਲੁਟੇਰਿਆਂ ਦਾ ਕੋਈ ਸੁਰਾਗ ਨਹੀਂ, ਜਾਂਚ ਜਾਰੀ

Wednesday, Apr 03, 2024 - 11:25 AM (IST)

ਜਲੰਧਰ (ਵਰੁਣ)–ਛੋਟਾ ਸਈਪੁਰ ਵਿਚ 30 ਅਪ੍ਰੈਲ ਦੀ ਅੱਧੀ ਰਾਤ ਨੂੰ ਕੰਮ ਤੋਂ ਘਰ ਪਰਤ ਰਹੇ ਪ੍ਰਵਾਸੀ ਨੂੰ ਗੋਲ਼ੀ ਮਾਰਨ ਵਾਲੇ ਲੁਟੇਰਿਆਂ ਦਾ ਕੋਈ ਸੁਰਾਗ ਨਹੀਂ ਮਿਲ ਸਕਿਆ। ਹੁਣ ਤਕ ਪੁਲਸ ਨੇ ਜਿੰਨੇ ਵੀ ਸੀ. ਸੀ. ਟੀ. ਵੀ. ਚੈੱਕ ਕੀਤੇ ਹਨ, ਉਨ੍ਹਾਂ ਵਿਚੋਂ ਵਧੇਰੇ ਸੀ. ਸੀ. ਟੀ. ਵੀ. ਬਿਜਲੀ ਨਾ ਹੋਣ ਕਾਰਨ ਬੰਦ ਸਨ, ਜਦਕਿ ਲੁਟੇਰਿਆਂ ਦੀ ਕੋਈ ਹੋਰ ਸੀ. ਸੀ. ਟੀ. ਵੀ. ਫੁਟੇਜ ਪੁਲਸ ਦੇ ਹੱਥ ਨਹੀਂ ਲੱਗ ਸਕੀ।

ਥਾਣਾ ਨੰਬਰ 8 ਦੇ ਏ. ਐੱਸ. ਆਈ. ਸੰਜੇ ਨੇ ਦੱਸਿਆ ਕਿ ਇਸ ਮਾਮਲੇ ਨੂੰ ਟਰੇਸ ਕਰਨ ਵਿਚ ਪੁਲਸ ਲੱਗੀ ਹੋਈ ਹੈ। ਪੀੜਤ ਗੁਲਸ਼ਨ ਦੀ ਹਾਲਤ ਵਿਚ ਪਹਿਲਾਂ ਤੋਂ ਸੁਧਾਰ ਹੈ। ਪੁਲਸ ਦੀ ਮੰਨੀਏ ਤਾਂ ਜ਼ਮਾਨਤ ’ਤੇ ਆਏ ਲੁਟੇਰਿਆਂ ਦੀ ਲਿਸਟ ਵੀ ਚੈੱਕ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਜਾਂਚ ਵਿਚ ਸ਼ਾਮਲ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਸੂਤਰਾਂ ਦੀ ਮੰਨੀਏ ਤਾਂ ਪੁਲਸ ਇਨ੍ਹਾਂ ਲੁਟੇਰਿਆਂ ਵੱਲੋਂ ਪਹਿਲਾਂ ਕੀਤੀਆਂ ਵਾਰਦਾਤਾਂ ਦੀਆਂ ਸ਼ਿਕਾਇਤਾਂ ਵੀ ਘੋਖ ਰਹੀ ਹੈ ਤਾਂ ਕਿ ਲੁਟੇਰਿਆਂ ਦਾ ਕੋਈ ਸੁਰਾਗ ਮਿਲ ਸਕੇ।

ਇਹ ਵੀ ਪੜ੍ਹੋ: ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ ਨੂੰ ਭਾਜਪਾ ’ਚ ਸ਼ਾਮਲ ਕਰਨ ਦਾ ਮੰਨਿਆ ਜਾ ਰਿਹੈ ਬਨਾਰਸ ਕੁਨੈਕਸ਼ਨ!

ਜ਼ਿਕਰਯੋਗ ਹੈ ਕਿ 30 ਮਾਰਚ ਨੂੰ ਦੇਰ ਰਾਤ 12.10 ਵਜੇ ਮੂਲ ਰੂਪ ਤੋਂ ਬਿਹਾਰ ਦਾ ਰਹਿਣ ਵਾਲਾ ਗੁਲਸ਼ਨ ਆਪਣੇ ਦੋਸਤ ਸੂਰਜ ਨਾਲ ਫੈਕਟਰੀ ਵਿਚ ਓਵਰਟਾਈਮ ਲਾ ਕੇ ਛੋਟਾ ਸਈਪੁਰ ਸਥਿਤ ਆਪਣੇ ਕਮਰੇ ਵਿਚ ਵਾਪਸ ਮੁੜ ਰਿਹਾ ਸੀ। ਜਿਉਂ ਹੀ ਉਹ ਦੋਵੇਂ ਛੋਟਾ ਸਈਪੁਰ ਵਿਚ ਗੰਨਿਆਂ ਦੇ ਖੇਤਾਂ ਨਜ਼ਦੀਕ ਪੁੱਜੇ ਤਾਂ ਬਾਈਕ ’ਤੇ ਆਏ ਲੁਟੇਰਿਆਂ ਨੇ ਉਨ੍ਹਾਂ ਨੂੰ ਰੋਕ ਕੇ ਪਿਸਤੌਲ ਤਾਣ ਦਿੱਤੀ ਅਤੇ ਪੈਸਿਆਂ ਦੀ ਮੰਗ ਕਰਨ ਲੱਗੇ। ਗੁਲਸ਼ਨ ਨੇ ਜਦੋਂ ਲੁਟੇਰਿਆਂ ਦਾ ਵਿਰੋਧ ਕਰਨਾ ਚਾਹਿਆ ਤਾਂ ਪਿੱਛਿਓਂ ਹੋਰ ਪ੍ਰਵਾਸੀਆਂ ਨੂੰ ਆਉਂਦਾ ਵੇਖ ਕੇ ਇਕ ਲੁਟੇਰੇ ਨੇ ਗੁਲਸ਼ਨ ਦੇ ਢਿੱਡ ਵਿਚ ਗੋਲ਼ੀ ਮਾਰ ਦਿੱਤੀ ਅਤੇ ਫ਼ਰਾਰ ਹੋ ਗਏ। ਥਾਣਾ ਨੰਬਰ 8 ਦੀ ਪੁਲਸ ਨੇ ਸੂਰਜ ਦੇ ਬਿਆਨਾਂ ’ਤੇ ਅਣਪਛਾਤੇ ਲੁਟੇਰਿਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਸੀ।

ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ: ਪਤੀ ਵੱਲੋਂ ਪਤਨੀ ਦਾ ਬੇਰਹਿਮੀ ਨਾਲ ਕਤਲ, ਕਮਰੇ 'ਚੋਂ ਅਰਧ ਨਗਨ ਹਾਲਾਤ 'ਚ ਮਿਲੀ ਲਾਸ਼

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


shivani attri

Content Editor

Related News