ਨਵੇਂ ਸਾਲ ਦੇ ਮੌਕੇ ਕਰਵਾਇਆ ਗਿਆ ਸਮਾਗਮ
Wednesday, Jan 01, 2025 - 06:23 PM (IST)
ਹੁਸ਼ਿਆਰਪੁਰ (ਘੁੰਮਣ)- ਨਵੇਂ ਸਾਲ ਦੀ ਆਮਦ 'ਤੇ ਪੇਪਰਜ ਮਿਲ ਵੱਲੋਂ ਰੈੱਡ ਕਰਾਸ ਸੁਸਾਇਟੀ ਨੂੰ ਸੀ. ਐੱਸ. ਆਰ. ਤਹਿਤ ਸਹਿਯੋਗ ਕੀਤਾ ਗਿਆ ਜੋ ਸਮਾਜ ਸੇਵਾ ਦੇ ਖੇਤਰ ਵਿਚ ਮਹੱਤਵਪੂਰਨ ਯੋਗਦਾਨ ਦੇ ਰਹੀ ਹੈ। ਪ੍ਰੋਗਰਾਮ ਦੌਰਾਨ ਜ਼ਰੂਰਤਮੰਦ ਵਿਅਕਤੀਆਂ ਨੂੰ ਸਿਲਾਈ ਮਸ਼ੀਨ, ਦਿਵਿਆਂਗਾਂ ਨੂੰ ਮੋਟਰਾਈਜਡ ਟਰਾਈਸਾਈਕਲ, ਰਾਸ਼ਨ ਕਿੱਟ, ਹਾਇਜੀਨ ਕਿੱਟ ਅਤੇ ਕੰਬਲ ਵੰਡੇ ਗਏ। ਇਨ੍ਹਾਂ ਵਸਤੂਆਂ ਦੀ ਵੰਡ ਉਨ੍ਹਾਂ ਲੋਕਾਂ ਨੂੰ ਕੀਤੀ ਗਈ ਜੋ ਆਪਣੀ ਰੋਜ਼ੀ-ਰੋਟੀ ਕਮਾਉਣ ਅਤੇ ਰੋਜ਼ਾਨਾ ਜੀਵਨ ਵਿਚ ਆਤਮਨਿਰਭਰ ਬਣਨ ਲਈ ਸੰਘਰਸ਼ ਕਰ ਰਹੇ ਹਨ।
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਇਸ ਮੌਕੇ ’ਤੇ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀਆਂ ਸ਼ੁੰਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਨਵਾਂ ਸਾਲ ਸਾਡੇ ਸਾਰਿਆਂ ਲਈ ਇਕ ਨਵਾਂ ਸੰਕਲਪ ਲੈਣ ਦਾ ਸਮਾਂ ਹੈ।ਉਨ੍ਹਾਂ ਕਿਹਾ ਕਿ ਸਾਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਅਸੀਂ ਆਪਣੇ ਸਮਾਜ ਦੇ ਜ਼ਰੂਰਤਮੰਦ ਲੋਕਾਂ ਦੀ ਸਹਾਇਤਾ ਲਈ ਹਰ ਸੰਭਵ ਯਤਨ ਕਰੀਏ। ਇਹ ਸਮੂਹ ਯਤਨ ਹੀ ਸਮਾਜ ਨੂੰ ਬਿਹਤਰ ਅਤੇ ਮਜ਼ਬੂਤ ਬਣਾਏਗਾ।ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸਮਰੱਥਾ ਅਨੁਸਾਰ ਸਮਾਜ ਸੇਵਾ ਵਿਚ ਯੋਗਦਾਨ ਦੇਣ ਅਤੇ ਜ਼ਰੂਰਤਮੰਦਾਂ ਦੀ ਮਦਦ ਦੇ ਲਈ ਅੱਗੇ ਆਉਣ।
ਇਹ ਵੀ ਪੜ੍ਹੋ- ਕਿਸਾਨੀ ਸੰਘਰਸ਼ ਵਿਚਾਲੇ SKM ਨੂੰ ਲੈ ਕੇ ਗੁਰਨਾਮ ਸਿੰਘ ਚਡੂਨੀ ਦਾ ਵੱਡਾ ਬਿਆਨ
ਕੋਮਲ ਮਿੱਤਲ ਨੇ ਕੌਂਟਮ ਪੇਪਰਜ਼ ਮਿਲ ਵਲੋਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੂੰ ਸੀ. ਐੱਸ. ਆਰ. ਤਹਿਤ 50 ਮੋਟਰਾਈਜਡ ਟਰਾਈਸਾਇਕਲ ਦੇਣ ਅਤੇ ਮੈਡੀਕਲ ਰਾਹਤ ਫੰਡ ਲਈ ਸਹਾਇਤਾ ਦੇਣ ’ਤੇ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਕੌਂਟਮ ਪੇਪਰਜ਼ ਮਿਲ ਦੀ ਸਮਾਜ ਸੇਵਾ ਦੇ ਪ੍ਰਤੀ ਵਚਨਬੱਧਤਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਸੰਸਥਾਵਾਂ ਦੇ ਯੋਗਦਾਨ ਨਾਲ ਸਮਾਜ ਦੇ ਜ਼ਰੂਰਤਮੰਦ ਵਰਗ ਨੂੰ ਵੱਡੀ ਰਾਹਤ ਮਿਲਦੀ ਹੈ। ਨਾਲ ਹੀ ਉਨ੍ਹਾਂ ਨੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੰਸਥਾ ਲਗਾਤਾਰ ਜ਼ਰੂਰਤਮੰਦਾਂ ਦੀ ਮਦਦ ਕਰਨ ਲਈ ਮੋਹਰੀ ਭੂਮਿਕਾ ਨਿਭਾਅ ਰਹੀ ਹੈ। ਪ੍ਰੋਗਰਾਮ ਵਿਚ ਐੱਸ. ਡੀ. ਐੱਮ. ਹੁਸ਼ਿਆਰਪੁਰ ਸੰਜੀਵ ਸ਼ਰਮਾ, ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਮੰਗੇਸ਼ ਸੂਦ, ਕੌਂਟਮ ਪੇਪਰਜ਼ ਮਿਲ ਦੇ ਸੀ. ਈ. ਓ. ਸੁਸ਼ੀਲ ਖੇਤਾਨ, ਸੀਨੀਅਰ ਜਨਰਲ ਮੈਨੇਜਰ ਅਗੇਸ਼ ਕੁਮਾਰ ਗੁਪਤਾ ਤੋਂ ਇਲਾਵਾ ਰੈਡ ਕਰਾਸ ਸੁਸਾਇਟੀ ਦੇ ਮੈਂਬਰ ਰਾਜੀਵ ਬਜਾਜ, ਵਿਨੋਦ ਓਹਰੀ, ਆਗਿਆਪਾਲ ਸਿੰਘ ਸਾਨੀ, ਰਾਕੇਸ਼ ਕਪਿਲਾ, ਕੁਮਕੁਮ ਸੂਦ, ਕਰਮਜੀਤ ਕੌਰ ਆਹਲੂਵਾਲੀਆ, ਸਨੇਹ ਜੈਨ ਵੀ ਮੌਜੂਦ ਸਨ।
ਇਹ ਵੀ ਪੜ੍ਹੋ- ਨਵੇਂ ਸਾਲ ਦੇ ਜਸ਼ਨ ਦੌਰਾਨ ਪੰਜਾਬ 'ਚ ਅੱਧੀ ਰਾਤ ਨੂੰ ਸੜਕਾਂ 'ਤੇ ਇਸ ਚੀਜ਼ ਨੂੰ ਘੁੰਮਦੇ ਵੇਖ ਸਹਿਮੇ ਲੋਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e