ਸਰਬੱਤ ਦੇ ਭਲੇ ਤੇ ਦਿੱਲੀ ਕਿਸਾਨ ਅੰਦੋਲਨ ਦੀ ਸਫਲਤਾ ਲਈ ਕਰਵਾਇਆ ਗਿਆ ਸਮਾਗਮ
Friday, Jan 29, 2021 - 12:19 PM (IST)
 
            
            ਟਾਂਡਾ ਉੜਮੁੜ ( ਪਰਮਜੀਤ ਸਿੰਘ ਮੋਮੀ): ਗੁਰਦੁਆਰਾ ਸਾਹਿਬ ਗੁਰੂ ਨਾਨਕ ਦਰਬਾਰ ਤਪ ਅਸਥਾਨ ਬਾਬਾ ਸ੍ਰੀ ਚੰਦ ਜੀ ਟਾਂਡਾ-ਮਿਆਣੀ ਰੋਡ ਵਿਖੇ ਪੂਰਨਮਾਸ਼ੀ ਦੇ ਦਿਹਾਡ਼ੇ ਨੂੰ ਮੁੱਖ ਰੱਖਦਿਆਂ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਕਰਵਾਇਆ ਗਿਆlਮੁੱਖ ਸੇਵਾਦਾਰ ਬਾਬਾ ਸੁਖਦੇਵ ਸਿੰਘ ਜੀ 16ਵੀਂ ਅੰਸ਼-ਵੰਸ਼ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸਰਪ੍ਰਸਤੀ ਹੇਠ ਕਰਵਾਏ ਗਏl ਇਸ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਲਡ਼ੀ ਦੇ ਭੋਗ ਪਾਏ ਗਏ ਉਪਰੰਤ ਸਰਬੱਤ ਦੇ ਭਲੇ ਅਤੇ ਦਿੱਲੀ ਕਿਸਾਨ ਅੰਦੋਲਨ ਦੀ ਸਫਲਤਾ ਵਾਸਤੇ ਅਰਦਾਸ ਕੀਤੀ ਗਈl
ਇਸ ਮੌਕੇ ਸਜਾਏ ਗਏ ਕੀਰਤਨ ਦਰਬਾਰ ਵਿੱਚ ਗਿਆਨੀ ਤਰਸੇਮ ਸਿੰਘ ਅੰਮ੍ਰਿਤਸਰ ਵਾਲੇ,ਗਿਆਨੀ ਗੁਰਜੀਤ ਸਿੰਘ ,ਭਾਈ ਸਵਰਨ ਸਿੰਘ ਅਤੇ ਹੋਰਨਾਂ ਜਥਿਆਂ ਨੇ ਸਮੂਹ ਸੰਗਤ ਨੂੰ ਮਨੋਹਰ ਸ਼ਬਦ ਕੀਰਤਨ ਦੁਆਰਾ ਨਿਹਾਲ ਕੀਤਾl ਇਸ ਮੌਕੇ ਮੁੱਖ ਸੇਵਾਦਾਰ ਬਾਬਾ ਸੁਖਦੇਵ ਸਿੰਘ ਜੀ ਬੇਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਰਸਾਏ ਗਏ ਕਿਰਤ ਕਰੋ,ਨਾਮ ਜਪੋ ਅਤੇ ਵੰਡ ਛਕੋ ਦੇ ਸਿਧਾਂਤ ਤੇ ਚੱਲਣ ਲਈ ਪ੍ਰੇਰਿਤ ਕੀਤਾlਸਮਾਗਮ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਸੇਵਾ ਨਿਭਾਉਣ ਵਾਲੇ ਪਰਿਵਾਰਾਂ ਤੇ ਹੋਰਨਾਂ ਸੇਵਾਦਾਰਾਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆl ਇਸ ਮੌਕੇ ਡਾ. ਸੁਖਵਿੰਦਰ ਸਿੰਘ ਬੇਦੀ' ਡਾ. ਸੁਖਪ੍ਰੀਤ ਸਿੰਘ ਬੇਦੀ ,ਪ੍ਰਧਾਨ ਨਾਜ਼ਰ ਸਿੰਘ ਡਾ ,ਜਸ਼ਨਜੋਤ ਸਿੰਘ ਬੇਦੀ, ਲਖਵੀਰ ਸਿੰਘ ਹਰਕ੍ਰਿਸ਼ਨ ਸਿੰਘ ,ਰਾਮ ਸਿੰਘ, ਹਰਜਿੰਦਰ ਸਿੰਘ, ਪਰਮਜੀਤ ਸਿੰਘ ,ਅਵਤਾਰ ਸਿੰਘ ,ਸਾਬਕਾ ਸਰਪੰਚ ਗੁਰਮੀਤ ਸਿੰਘ , ਅਜੀਤ ਸਿੰਘ ,ਪ੍ਰਕਾਸ਼ ਸਿੰਘ, ਜਸਵਿੰਦਰ ਸਿੰਘ ,ਮੋਹਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨl

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            