ਬੰਗਾ ਸ਼ਹਿਰ ’ਚ ਹਰ 5ਵਾਂ ਵਿਅਕਤੀ ਡੇਂਗੂ, ਟਾਈਫਾਈਡ ਅਤੇ ਵਾਇਰਲ ਬੁਖਾਰ ਨਾਲ ਪੀੜਤ
Thursday, Sep 21, 2023 - 03:58 PM (IST)

ਬੰਗਾ (ਰਾਕੇਸ਼ ਅਰੋੜਾ)-ਸ਼ਹਿਰ ਅੰਦਰ ਪਿਛਲੇ ਕਈ ਦਿਨਾਂ ਤੋਂ ਜਿੱਥੇ ਡੇਂਗੂ ਨੇ ਕਹਿਰ ਮਚਾਇਆ ਹੋਇਆ ਹੈ, ਉੱਥੇ ਹੀ ਹੁਣ ਟਾਈਫਾਈਡ ਅਤੇ ਵਾਇਰਲ ਬੁਖਾਰ ਨੇ ਵੀ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ, ਜਿਸ ਕਾਰਨ ਸ਼ਹਿਰ ਦਾ ਹਰ 5ਵਾਂ ਵਿਅਕਤੀ ਬੁਖਾਰ ਨਾਲ ਪੀੜਤ ਹੈ। ਪ੍ਰਸ਼ਾਸਨ ਵੱਲੋਂ ਇਸ ਸਬੰਧੀ ਪੁਖਤਾ ਪ੍ਰਬੰਧ ਨਾ ਹੋਣ ਅਤੇ ਸਟਾਫ਼ ਅਤੇ ਡਾਕਟਰਾਂ ਦੀ ਕਮੀ ਕਾਰਨ ਲੋਕ ਨਿੱਜੀ ਹਸਪਤਾਲਾ ’ਚ ਆਪਣਾ ਇਲਾਜ ਕਰਵਾਉਣ ਲਈ ਮਜਬੂਰ ਨਜ਼ਰ ਆ ਰਹੇ ਹਨ, ਜਿਸ ਦੌਰਾਨ ਜਿੱਥੇ ਆਮ ਜਨਤਾ ਦਾ ਮਾਲੀ ਨੁਕਸਾਨ ਹੋ ਰਿਹਾ ਹੈ, ਉਥੇ ਹੀ ਕਈ ਵਿਅਕਤੀਆਂ ਦੀ ਡੇਂਗੂ ਦੇ ਡੰਗ ਕਾਰਨ ਜਾਨ ਵੀ ਚਲੀ ਗਈ, ਜਿਨ੍ਹਾਂ ’ਚ ਬੰਗਾ ਦਾ ਇਕ ਮਸ਼ਹੂਰ ਵਪਾਰੀ ਅਤੇ ਇਕ ਡਾਕਟਰ ਵੀ ਸ਼ਾਮਲ ਹੈ। ਜਦਕਿ ਸੈਂਕੜਿਆਂ ਦੀ ਤਦਾਦ ’ਚ ਮਰੀਜ਼ ਵੱਖ-ਵੱਖ ਨਿੱਜੀ ਹਸਪਤਾਲਾਂ ’ਚ ਇਲਾਜ ਕਰਵਾਉਣ ਲਈ ਦਾਖ਼ਲ ਹਨ।
ਇਹ ਵੀ ਪੜ੍ਹੋ- ਜਲੰਧਰ ਦੇ ਇਸ ਸਕੂਲ 'ਚ ਭਲਕੇ ਛੁੱਟੀ ਦਾ ਐਲਾਨ, ਪ੍ਰੀਖਿਆ ਮੁਲਤਵੀ
ਕੀ ਕਹਿਣੈ ਸਮਾਜ ਸੇਵੀ ਤੇ ਬੱਲਡ ਡੋਨਰ ਸੋਸਾਇਟੀ ਦੇ ਪ੍ਰਧਾਨ ਦਿਲਬਾਗ ਸਿੰਘ ਬਾਗੀ ਦਾ
ਜਦੋਂ ਉਕਤ ਵਿਸ਼ੇ ’ਤੇ ਸਮਾਜ ਸੇਵੀ ਤੇ ਬੱਲਡ ਡੋਨਰ ਸੋਸਾਇਟੀ ਦੇ ਪ੍ਰਧਾਨ ਦਿਲਬਾਗ ਸਿੰਘ ਬਾਗੀ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਸ ’ਚ ਕੋਈ ਸ਼ੱਕ ਨਹੀਂ ਹੈ ਕਿ ਇਸ ਵਾਰ ਡੇਂਗੂ ਨੇ ਮਹਾਮਾਰੀ ਦਾ ਰੂਪ ਧਾਰਨ ਕੀਤਾ ਹੋਇਆ ਹੈ ਅਤੇ ਪ੍ਰਸ਼ਾਸਨ ਅਤੇ ਸਰਕਾਰਾਂ ਇਸ ਵੱਲ ਥੋੜ੍ਹਾ ਵੀ ਧਿਆਨ ਨਹੀਂ ਦੇ ਰਹੀਆਂ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਇਸ ਸਬੰਧੀ ਟੀਮਾਂ ਬਣਾ ਕੇ ਲੋਕਾਂ ਨੂੰ ਆਪਣਾ ਆਸ-ਪਾਸ ਸਾਫ-ਸੁਥਰਾ ਰੱਖਣ ਅਤੇ ਘਰਾਂ ਅਤੇ ਦੁਕਾਨਾਂ ਦੇ ਬਾਹਰ ਪਾਣੀ ਦੀ ਦੁਰਵਰਤੋਂ ਨੂੰ ਰੋਕਣ ਅਤੇ ਪਾਣੀ ਨੂੰ ਖੜ੍ਹਾ ਨਾ ਹੋਣ, ਪੂਰੀ ਬਾਜੂ ਦੇ ਕਮੀਜ਼-ਪਜਾਮੇ ਜਾਂ ਪੈਂਟ-ਸ਼ਰਟ ਪਾ ਕੇ ਰੱਖਣ ਅਤੇ ਮੱਛਰਾਂ ਨੂੰ ਮਾਰਨ ਵਾਲੀਆਂ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਕਰਨ ਲਈ ਜਾਗੂਰਕ ਕਰਨਾ ਚਾਹੀਦਾ ਹੈ ਅਤੇ ਨਗਰ ਕੌਂਸਲ ਨੂੰ ਦਿਨ ’ਚ 2 ਤੋਂ 3 ਵਾਰ ਫੌਗਿੰਗ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅੱਜ ਲੋਕ ਉਕਤ ਬੀਮਾਰੀਆਂ ਨਾਲ ਪੀੜਤ ਹੋ ਰਹੇ ਹਨ ਅਤੇ ਆਪਣਾ ਹਰ ਤਰ੍ਹਾਂ ਦਾ ਜਾਨੀ ਮਾਲੀ ਨੁਕਸਾਨ ਕਰਵਾ ਰਹੇ ਹਨ। ਇਸ ਦੌਰਾਨ ਕਿਤੇ ਨਾ ਕਿਤੇ ਪ੍ਰਸ਼ਾਸਨ ਦੇ ਕੰਮਾਂ ਦੀ ਕਮੀ ਜ਼ਰੂਰ ਨਜ਼ਰ ਆ ਰਹੀ ਹੈ।
ਕੀ ਕਹਿਣੈ ਬੰਗਾ ਨਗਰ ਕੌਂਸਲ ਦੇ ਕਾਰਜਸਾਧਕ ਅਧਿਕਾਰੀ ਦਾ
ਜਦੋਂ ਉਕਤ ਵਿਸ਼ੇ ’ਤੇ ਨਗਰ ਕੌਂਸਲ ਬੰਗਾ ਦੇ ਕਾਰਜਸਾਧਕ ਅਧਿਕਾਰੀ ਭੁਪਿੰਦਰ ਸਿੰਘ ਨਾਲ ਉਨ੍ਹਾਂ ਦੇ ਦਫਤਰ ’ਚ ਸੰਪਰਕ ਦੀ ਕੋਸ਼ਿਸ਼ ਕੀਤੀ ਤਾਂ ਉਹ ਨਹੀਂ ਮਿਲੇ। ਜਦੋਂ ਉਨ੍ਹਾਂ ਦੇ ਕਿਸੇ ਅਧਿਕਾਰੀ ਪਾਸੋਂ ਉਨ੍ਹਾਂ ਦਾ ਫੋਨ ਨੰਬਰ ਲੈ ਕੇ ਉਨ੍ਹਾਂ ਨਾਲ ਗੱਲਬਾਤ ਕਰਨੀ ਚਾਹੀ ਤਾ ਉਨ੍ਹਾਂ ਨੇ ਆਪਣਾ ਫੋਨ ਚੁੱਕਣਾ ਮੁਨਾਸਿਬ ਨਹੀਂ ਸਮਝਿਆ।
ਇਹ ਵੀ ਪੜ੍ਹੋ- ਜਲੰਧਰ ਦੇ ਮਸ਼ਹੂਰ ਕੱਪਲ ਦੀਆਂ ਇਕ ਤੋਂ ਬਾਅਦ ਇਕ ਇਤਰਾਜ਼ਯੋਗ ਵੀਡੀਓਜ਼ ਵਾਇਰਲ, ਪੁਲਸ ਨੇ ਲਿਆ ਸਖ਼ਤ ਐਕਸ਼ਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ