ਹੁਣ ਪੰਜਾਬ ਦੇ ਹਰ ਪਰਿਵਾਰ ਨੂੰ ਰਾਜ ਸਿਹਤ ਬੀਮਾ ਯੋਜਨਾ ਦਾ ਮਿਲੇਗਾ ਲਾਭ : ਵਿਧਾਇਕ ਰਮਨ ਅਰੋੜਾ
Friday, Mar 28, 2025 - 03:49 PM (IST)

ਜਲੰਧਰ (ਮਨੋਜ)- ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਹਰ ਵਰਗ ਨੂੰ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਆਪਣੇ ਸੁਪਨੇ ਨੂੰ ਸਾਕਾਰ ਕਰਨ ਲਈ ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਰਾਜ ਸਿਹਤ ਬੀਮਾ ਯੋਜਨਾ ਦਾ ਵਿਸਥਾਰ ਕਰਨ ਦਾ ਫੈਸਲਾ ਕੀਤਾ ਹੈ। ਇਹ ਫ਼ੈਸਲਾ ਸਰਕਾਰ ਨੇ ਇਸ ਲਈ ਕੀਤਾ ਹੈ ਤਾਂ ਜੋ ਇਹ ਯੋਜਨਾ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਤੱਕ ਪਹੁੰਚ ਸਕੇ, ਜਿਸ ’ਚ ਕਿਸੇ ਵੀ ਕਿਸਮ ਦਾ ਕੋਈ ਵਿਤਕਰਾ ਨਾ ਹੋਵੇ।
ਗਰੀਬ, ਅਮੀਰ, ਪੇਂਡੂ ਅਤੇ ਸ਼ਹਿਰੀ, ਹਰ ਵਿਅਕਤੀ ਇਸ ਯੋਜਨਾ ਦੇ ਅਧੀਨ ਆਉਂਦਾ ਹੈ। ਉਕਤ ਯੂਨੀਵਰਸਲ ਸਕੀਮ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦੇ ਹੋਏ ਜਲੰਧਰ ਸੈਂਟ੍ਰਲ ਤੋਂ ਵਿਧਾਇਕ ਰਮਨ ਅਰੋੜਾ ਨੇ ਕਿਹਾ ਕਿ ਹੁਣ ਪੰਜਾਬ ਦੇ ਹਰ ਵਰਗ ਨੂੰ ਮੁਫ਼ਤ ਸਿਹਤ ਸੇਵਾਵਾਂ ਮਿਲਣਗੀਆਂ।
ਪੰਜਾਬ ਦੇ ਹਰੇਕ ਪਰਿਵਾਰ ਦਾ ਬੀਮਾ ਕਵਰ ਪ੍ਰਤੀ ਸਾਲ 10 ਲੱਖ ਰੁਪਏ ਹੋਵੇਗੀ। ਵਿਧਾਇਕ ਰਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਸਿਹਤ ਬੀਮਾ ਨੂੰ ਪੰਜਾਬ ਦੇ ਹਰ ਵਰਗ, ਹਰ ਵਿਅਕਤੀ, ਹਰ ਘਰ ਤੱਕ ਪਹੁੰਚਾਉਣ ਦਾ ਟੀਚਾ ਰੱਖਿਆ ਹੈ।
ਇਹ ਵੀ ਪੜ੍ਹੋ- ਮਿਆਂਮਾਰ ਤੇ ਥਾਈਲੈਂਡ 'ਚ ਆਏ ਭੂਚਾਲ 'ਤੇ PM ਮੋਦੀ ਨੇ ਜਤਾਈ ਚਿੰਤਾ, ਹਰ ਸੰਭਵ ਮਦਦ ਦਾ ਦਿਵਾਇਆ ਭਰੋਸਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e