ਧਰਨੇ ਦੇ 70 ਦਿਨ ਬੀਤਣ ’ਤੇ ਅੱਕੇ ਸਾਬਕਾ ਸੈਨਿਕ ਰਾਜ ਸਭਾ ਮੈਂਬਰ ਸੀਚੇਵਾਲ ਨੂੰ ਮਿਲੇ

Monday, May 01, 2023 - 01:39 PM (IST)

ਧਰਨੇ ਦੇ 70 ਦਿਨ ਬੀਤਣ ’ਤੇ ਅੱਕੇ ਸਾਬਕਾ ਸੈਨਿਕ ਰਾਜ ਸਭਾ ਮੈਂਬਰ ਸੀਚੇਵਾਲ ਨੂੰ ਮਿਲੇ

ਸੁਲਤਾਨਪੁਰ ਲੋਧੀ (ਅਸ਼ਵਨੀ)-ਸਾਬਕਾ ਸੈਨਿਕ ਸੰਘਰਸ਼ ਕਮੇਟੀ ਆਗੂਆਂ ਦਾ ਵਫ਼ਦ ਨੇ ਪਵਿੱਤਰ ਕਾਲੀ ਵੇਈਂ ਦੇ ਕੰਢੇ ਵਾਤਾਵਰਣ ਪ੍ਰੇਮੀ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਅਪਣੀਆਂ ਮੁਸ਼ਕਿਲਾਂ ਤੋਂ ਜਾਣੂੰ ਕਰਵਾਇਆ। ਸਾਬਕਾ ਸੈਨਿਕਾਂ ਨੇ ਸੰਤ ਸੀਚੇਵਾਲ ਨੂੰ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਭਾਰਤ ਸਰਕਾਰ ਦੇ ਰੱਖਿਆ ਮੰਤਰੀ ਦੇ ਨਾਂ ਮੰਗ-ਪੱਤਰ ਸੌਂਪ ਕੇ ਸਾਂਝੇ ਤੌਰ ’ਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਅਗਾਊਂ ਕਾਰਵਾਈ ਕਰਨ ਦੀ ਅਪੀਲ ਕੀਤੀ। ਵਫ਼ਦ ’ਚ ਸ਼ਾਮਲ ਕੈਪਟਨ ਐੱਸ. ਪੀ. ਸਿੰਘ, ਗੁਰਦੀਪ ਸਿੰਘ, ਪ੍ਰੇਮ ਸਿੰਘ, ਬਲਵਿੰਦਰ ਸਿੰਘ, ਅੰਗਰੇਜ਼ ਸਿੰਘ, ਜਤਿੰਦਰ ਸਿੰਘ, ਜੋਗਾ ਸਿੰਘ, ਆਦਿ ਸਾਬਕਾ ਸੈਨਿਕਾਂ ਨੇ ਦੱਸਿਆ ਕਿ ਉਨ੍ਹਾਂ ਦੇ ਵਰਗ ਦੀਆਂ ਵੱਖ-ਵੱਖ ਮੰਗਾਂ ਦੀ ਪੂਰਤੀ ਲਈ 20 ਫਰਵਰੀ 2023 ਤੋਂ ਦਿੱਲੀ ਦੇ ਜੰਤਰ-ਮੰਤਰ ਵਿਖੇ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਜਾ ਰਹੀ ਹੈ, ਜਿਸ ’ਚ ਸਾਬਕਾ ਸੈਨਿਕਾਂ ਦੀਆਂ ਜਥੇਬੰਦੀਆਂ ਨਾਲ ਜੁੜੇ ਸੈਂਕੜੇ ਸਾਬਕਾ ਸੈਨਿਕ ਸ਼ਾਮਲ ਹੋ ਰਹੇ ਹਨ। ਪੂਰੇ ਭਾਰਤ ਤੋਂ ਵੱਡੀ ਗਿਣਤੀ ’ਚ ਸਾਬਕਾ ਸੈਨਿਕ ਵਿਧਵਾਵਾਂ ਤੁਰੰਤ ਮੰਗਾਂ ਨੂੰ ਲੈ ਕੇ ਇਸ ਧਰਨੇ ਵਿਚ ਭਾਗ ਲੈ ਰਹੀਆਂ ਹਨ।

ਇਹ ਵੀ ਪੜ੍ਹੋ : ਸਰਕਾਰੀ ਸਕੂਲਾਂ 'ਚ ਅਧਿਆਪਕਾਂ ਦੀ ਭਰਤੀ ਸਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਵੱਡਾ ਬਿਆਨ

ਉਨ੍ਹਾਂ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਸਾਬਕਾ ਸੈਨਿਕਾਂ ਨਾਲ ਸਬੰਧਤ ਪੈਨਸ਼ਨ, ਫੈਮਲੀ ਪੈਨਸ਼ਨ, ਅਪੰਗਤਾ ਪੈਨਸ਼ਨ ਆਦਿ ਵਿਸ਼ਿਆਂ ਵਿਚ ਕਈ ਤਰ੍ਹਾਂ ਦੀਆਂ ਖੱਜਲ-ਖੁਆਰੀਆਂ ਚੱਲ ਰਹੀਆਂ ਹਨ, ਜਿਸ ਕਾਰਨ ਸਾਬਕਾ ਸੈਨਿਕਾਂ ਨੂੰ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਧਰਨੇ ਨੂੰ ਲਗਭਗ 70 ਦਿਨ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਕੋਈ ਧਿਆਨ ਨਹੀਂ ਦੇ ਰਹੀ, ਜਿਸ ਕਾਰਨ ਸਾਬਕਾ ਸੈਨਿਕ ਅਤੇ ਉਨ੍ਹਾਂ ਦੇ ਪਰਿਵਾਰ ਢਾਡੇ ਨਿਰਾਸ਼ ਹਨ। ਉਨ੍ਹਾਂ ਕਿਹਾ ਕਿ 3 ਅਪ੍ਰੈਲ ਨੂੰ ਹਜ਼ਾਰਾਂ ਜਥੇਬੰਦੀਆਂ ਵੱਲੋਂ ਆਪੋ-ਆਪਣੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਮੰਗਾਂ ਸੰਬੰਧੀ ਮੰਗ-ਪੱਤਰ ਸੌਂਪੇ ਗਏ। ਫਿਰ 16 ਅਪ੍ਰੈਲ ਨੂੰ ਐੱਨ. ਜੇ. ਡੀ. ਤਿਵਾਰੀ ਭਵਨ, ਉਪਾਧਿਆਏ ਮਾਰਗ, ਦਿੱਲੀ ਸੀ. ਓ. ਅਤੇ ਸੈਨਿਕਾਂ ਦੀਆਂ ਸੈਂਕੜੇ ਜਥੇਬੰਦੀਆਂ ਨੇ ਇਕ ਸਾਂਝਾ ਪਲੇਟਫਾਰਮ ‘ਫੈੱਡਰੇਸ਼ਨ ਆਫ ਵੈਟਰਨਜ਼ ਐਸੋਸੀਏਸ਼ਨ’ ਬਣਾਇਆ ਹੈ ਅਤੇ ਸਾਂਝੇ ਤੌਰ ’ਤੇ ਅੰਦੋਲਨ ਨੂੰ ਅੱਗੇ ਵਧਾਉਣ ਦਾ ਫ਼ੈਸਲਾ ਕੀਤਾ ਹੈ। ਇਸ ਮੌਕੇ ਕੈਪਟਨ ਐੱਸ. ਪੀ. ਸ਼ਰਮਾ, ਤਰਸੇਮ ਸਿੰਘ, ਜਸਬੀਰ ਸਿੰਘ ਬਾਜਵਾ ਹਰਭਜਨ ਸਿੰਘ, ਅਰਵਿੰਦਰ ਸਿੰਘ, ਸੁਰਜੀਤ ਸਿੰਘ ਆਦਿ ਹਾਜ਼ਰ ਸਨ।

ਸੰਤ ਸੀਚੇਵਾਲ ਵੱਲੋਂ ਮੰਗਾਂ ਨੂੰ ਰਾਜ ਸਭਾ ’ਚ ਉਠਾਉਣ ਦਾ ਭਰੋਸਾ
ਮੰਗ-ਪੱਤਰ ’ਚ ‘ਫੈੱਡਰੇਸ਼ਨ ਆਫ ਵੈਟਰਨਜ਼ ਐਸੋਸੀਏਸ਼ਨ’ ਦੀ ਮਾਨਤਾ ਪ੍ਰਾਪਤ ਇਕਾਈ ਵਜੋਂ ਰਾਸ਼ਟਰ ਦੀ ਰੱਖਿਆ ਲਈ ਸਮਰਪਿਤ ਲੱਖਾਂ ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਾਂਝੇ ਤੌਰ ’ਤੇ ਅਰਦਾਸ ਕਰਨ ਦੇ ਨਾਲ-ਨਾਲ ਨੱਥੀ ਮੰਗ-ਪੱਤਰ ਅਨੁਸਾਰ ਰਾਜ ਸਭਾ ਮੈਂਬਰ ਪਦਮਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਨਿੱਜੀ ਤੌਰ ’ਤੇ ਮੰਗਾਂ ਦਾ ਹੱਲ ਕਰਨ ਦੇ ਨਾਲ ਇਸ ਨੂੰ ਲੋਕ ਸਭਾ ਅਤੇ ਰਾਜ ਸਭਾ ਵਿਚ ਉਠਾਉਣ ਦੀ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਸਾਨੂੰ ਲੋਕ ਭਲਾਈ ਸਰਕਾਰ ਤੋਂ ਜਲਦ ਇਨਸਾਫ਼ ਜ਼ਰੂਰ ਮਿਲੇਗਾ। ਇਸ ਦੌਰਾਨ ਰਾਜ ਸਭਾ ਮੈਂਬਰ ਪਦਮਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਭਰੋਸਾ ਦਿੱਤਾ ਕਿ ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦਾ ਮੁੱਦਾ ਰਾਜ ਸਭਾ ਦੇ ਵਿਚ ਜ਼ਰੂਰ ਉਠਾਉਗੇ।

ਇਹ ਵੀ ਪੜ੍ਹੋ : ਹੋਲੇ-ਮਹੱਲੇ ਦੌਰਾਨ ਕਤਲ ਹੋਏ NRI ਪ੍ਰਦੀਪ ਸਿੰਘ ਦੇ ਮਾਮਲੇ 'ਚ ਕਥਿਤ ਦੋਸ਼ੀ ਗ੍ਰਿਫ਼ਤਾਰ, ਹੋ ਸਕਦੇ ਨੇ ਵੱਡੇ ਖ਼ੁਲਾਸੇ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ


author

shivani attri

Content Editor

Related News