ਸਾਬਕਾ ਸੈਨਿਕਾਂ ਨੇ ਵਿਧਾਇਕ ਜਸਬੀਰ ਰਾਜਾ ਨੂੰ ਸੌਂਪਿਆ ਮੰਗ ਪੱਤਰ

07/15/2023 4:44:02 PM

ਟਾਂਡਾ ਉੜਮੁੜ (ਪਰਮਜੀਤ ਮੋਮੀ)- ਸਾਬਕਾ ਸੈਨਿਕਾਂ ਲਈ ਕੰਮ ਕਰ ਰਹੀ ਐਕਸ ਸਰਵਿਸਮੈਨ ਐਸੋਸੀਏਸ਼ਨ ਗੜ੍ਹਦੀਵਾਲ ਨੇ ਟਾਂਡਾ ਵਿਖੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਸੂਬਾ ਉੱਪ ਪ੍ਰਧਾਨ ਅਤੇ ਹਲਕਾ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਨੂੰ ਮੰਗ ਪੱਤਰ ਸੌਂਪਿਆ ਗਿਆ। ਐਸੋਸੀਏਸ਼ਨ ਦੇ ਪ੍ਰਧਾਨ ਸੂਬੇਦਾਰ ਮੇਜਰ ਬਲਵਿੰਦਰ ਸਿੰਘ ਅਗਵਾਈ ਵਿੱਚ ਇਕੱਤਰ ਹੋਏ ਸਾਬਕਾ ਸੈਨਿਕਾਂ ਨੇ ਵਿਧਾਇਕ ਜਸਵੀਰ ਸਿੰਘ ਰਾਜਾ ਨੂੰ ਮੰਗ ਪੱਤਰ ਭੇਂਟ ਕਰਦਿਆਂ ਮੰਗ ਕੀਤੀ ਕਿ ਕੇਂਦਰ ਸਰਕਾਰ ਵੱਲੋਂ ਵਨ ਰੈਂਕ ਪੈਨਸ਼ਨ ਸਕੀਮ ਨੂੰ ਸਹੀ ਤਰੀਕੇ ਨਾਲ ਬਹਾਲ ਕੀਤਾ ਜਾਵੇ ਕਿਉਂਕਿ ਲੰਬਾ ਸਮਾਂ ਹੋਣ ਬਾਵਜੂਦ ਵੀ ਕੇਂਦਰ ਸਰਕਾਰ ਵੱਲੋਂ ਇਸ ਸਕੀਮ ਲਾਗੂ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਸਾਬਕਾ ਫ਼ੌਜੀਆਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ- ਗੋਰਾਇਆ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 1 ਵਿਅਕਤੀ ਦੀ ਮੌਤ, ਸੜਕ 'ਤੇ ਬਿਖਰੇ ਸਰੀਰ ਦੇ ਅੰਗ

ਸਾਬਕਾ ਸੈਨਿਕਾਂ ਨੇ ਮੰਗ ਕੀਤੀ ਕਿ ਅੰਦਰ ਰੇਹੜੀ ਲਾਉਣ ਵਾਲੇ ਪ੍ਰਵਾਸੀ ਮਜਦੂਰਾਂ 'ਤੇ ਲਗਾਮ ਕੱਸੀ ਜਾਵੇ ਕਿਉਂਕਿ ਉਹ ਆਏ ਦਿਨ ਹੀ ਲੋਕਾਂ ਨਾਲ ਬਹਿਸਬਾਜ਼ੀ ਝਗੜਾ ਕਰਦੇ ਰਹਿੰਦੇ ਹਨ ਹਨ। ਇਸ ਮੌਕੇ ਸਾਬਕਾ ਸੈਨਿਕਾਂ ਨੇ ਵਿਧਾਇਕ ਜਸਵੀਰ ਸਿੰਘ ਰਾਜਾ ਨੂੰ ਜਥੇਬੰਦੀ ਦਾ ਸਨਮਾਨ ਚਿੰਨ ਵੀ ਭੇਂਟ ਕੀਤਾ। ਮੰਗ ਪੱਤਰ ਹਾਸਿਲ ਕਰਨ ਉਪਰੰਤ ਵਿਧਾਇਕ ਜਸਵੀਰ ਨੇ ਕਿਹਾ ਹੈ ਕਿ ਉਹਨਾਂ ਦੀਆਂ ਮੰਗਾਂ ਤੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਇਸ ਮੌਕੇ ਬਲਾਕ ਪ੍ਰਧਾਨ ਕੇਸ਼ਵ ਸਿੰਘ ਸੈਣੀ, ਗੁਰਦੀਪ ਸਿੰਘ ਹੈਪੀ, ਸੁਰਿੰਦਰਜੀਤ ਸਿੰਘ ਬਿੱਲੂ, ਸੂਬੇਦਾਰ ਬਲਵੀਰ ਸਿੰਘ, ਕੈਪਟਨ ਸਰਵਨ ਸਿੰਘ, ਸੈਕਟਰੀ ਸੂਬੇਦਾਰ ਤੀਰਥ ਸਿੰਘ, ਹੋਲਦਾਰ ਸਰਬਜੀਤ ਸਿੰਘ, ਕੈਪਟਨ ਸੂਰਤ ਸਿੰਘ, ਨਾਇਕ ਤਰਲੋਕ ਸਿੰਘ, ਕੈਪਟਨ ਮਲਕੀਤ ਸਿੰਘ, ਕੈਪਟਨ ਜਸਵੀਰ ਸਿੰਘ, ਅਮਰਜੀਤ ਸਿੰਘ , ਕੈਪਟਨ ਸਰਦਾਰਾ ਸਿੰਘ ਆਦਿ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ- CM ਭਗਵੰਤ ਮਾਨ ਦਾ ਜਲੰਧਰ ਵਾਸੀਆਂ ਲਈ ਵੱਡਾ ਐਲਾਨ, ਅਫ਼ਸਰਸ਼ਾਹੀ ਨੂੰ ਦਿੱਤੇ ਇਹ ਨਿਰਦੇਸ਼

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


shivani attri

Content Editor

Related News