ਗੜ੍ਹਸ਼ੰਕਰ ''ਚ ਐਕਸ ਸਰਵਿਸਮੈਨ ਵੈਲਫੇਅਰ ਸੁਸਾਇਟੀ ਨੇ ਮਨਾਇਆ 80ਵਾਂ ਆਜ਼ਾਦੀ ਦਿਹਾੜਾ

Saturday, Aug 15, 2026 - 03:16 PM (IST)

ਗੜ੍ਹਸ਼ੰਕਰ ''ਚ ਐਕਸ ਸਰਵਿਸਮੈਨ ਵੈਲਫੇਅਰ ਸੁਸਾਇਟੀ ਨੇ ਮਨਾਇਆ 80ਵਾਂ ਆਜ਼ਾਦੀ ਦਿਹਾੜਾ

ਗੜ੍ਹਸ਼ੰਕਰ- ਐਕਸ ਸਰਵਿਸ ਮੈਨ ਵੈੱਲਫੇਅਰ ਸੁਸਾਇਟੀ ਗੜ੍ਹਸ਼ੰਕਰ ਨੇ ਵੱਲੋਂ ਈ. ਸੀ. ਐੱਚ. ਐੱਸ. ਪੌਲੀਕਲੀਨਿਕ ਵਿਖੇ 80ਵਾਂ ਆਜ਼ਾਦੀ ਦਿਹਾੜਾ ਮਨਾਇਆ। ਸੁਸਾਇਟੀ ਦੇ ਚੇਅਰਮੈਨ ਆਰ. ਐੱਸ. ਪਠਾਨੀਆ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਝੰਡਾ ਲਹਿਰਾਉਣ ਤੋਂ ਬਾਅਦ ਕੈਪਟਨ ਪਠਾਨੀਆ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸੂਰਬੀਰਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਅੱਜ ਅਸੀਂ ਜਿਸ ਆਜ਼ਾਦ ਫ਼ਿਜ਼ਾ ਵਿੱਚ ਸਾਹ ਲੈ ਰਹੇ ਹਾਂ, ਉਹ ਇਨ੍ਹਾਂ ਸ਼ਹੀਦਾਂ ਦੀ ਬਦੌਲਤ ਹੀ ਹੈ। ਇਸ ਮੌਕੇ ਦੇਸ਼ ਦੀ ਖਾਤਰ ਸ਼ਹੀਦ ਹੋਣ ਵਾਲੇ ਜਵਾਨਾਂ ਅਤੇ ਸੁਸਾਇਟੀ ਦੇ ਉਨ੍ਹਾਂ ਸਾਬਕਾ ਸੈਨਿਕ ਮੈਂਬਰਾਂ, ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੀ ਯਾਦ 'ਚ ਦੋ ਮਿੰਟ ਦਾ ਮੌਨ ਰੱਖ ਕੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਦਿੱਤੀ ਗਈ।

ਇਹ ਵੀ ਪੜ੍ਹੋ: ਸ਼ਰਮਸਾਰ ਪੰਜਾਬ! ਨੌਜਵਾਨ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਕੁੜੀ ਨਾਲ ਕੀਤਾ ਜਬਰ-ਜ਼ਿਨਾਹ

PunjabKesari

ਸਮਾਗਮ ਨੂੰ ਸੰਬੋਧਨ ਕਰਦਿਆਂ ਕੈਪਟਨ ਪਠਾਨੀਆ ਨੇ ਸਮੂਹ ਸਾਬਕਾ ਸੈਨਿਕਾਂ ਨੂੰ ਦੇਸ਼ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਅਤੇ ਕਰਤੱਵਾਂ ਨੂੰ ਹਮੇਸ਼ਾ ਯਾਦ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਨੇ ਸਾਰੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਆਜ਼ਾਦੀ ਦਿਹਾੜੇ ਦੀ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੀ ਤੰਦਰੁਸਤੀ ਅਤੇ ਲੰਬੀ ਉਮਰ ਦੀ ਕਾਮਨਾ ਕੀਤੀ।

ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਸੂਬੇਦਾਰ ਕੇਵਲ ਸਿੰਘ, ਮੀਤ ਪ੍ਰਧਾਨ ਸੂਬੇਦਾਰ ਬਲਬੀਰ ਸਿੰਘ, ਸੀਨੀਅਰ ਮੀਤ ਚੇਅਰਮੈਨ ਸੂਬੇਦਾਰ ਹਰਮਿੰਦਰ ਸਿੰਘ, ਜਨਰਲ ਸਕੱਤਰ ਹਵਾਲਦਾਰ ਮੋਹਿੰਦਰ ਪਾਲ, ਜਥੇਬੰਦਕ ਸਕੱਤਰ ਨਾਇਕ ਸ਼ਾਮ ਸੁੰਦਰ ਦੱਤਾ, ਵਿੱਤ ਸਕੱਤਰ ਨਾਇਕ ਦਿਨੇਸ਼ ਸਿੰਘ ਰਾਣਾ ਅਤੇ ਪ੍ਰੈੱਸ ਸਕੱਤਰ ਹਵਾਲਦਾਰ ਬੂਟਾ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਾਬਕਾ ਸੈਨਿਕ ਹਾਜ਼ਰ ਸਨ। 

ਇਹ ਵੀ ਪੜ੍ਹੋ: ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ ਅੰਗ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News