10ਵੀਂ,12ਵੀਂ ਦੀਆਂ ਪ੍ਰੀਖਿਆਵਾਂ ਦੇ ਮੱਦੇਨਜ਼ਰ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 144 ਲਾਗੂ

04/21/2022 7:23:02 PM

ਨਵਾਂਸ਼ਹਿਰ (ਮਨੋਰੰਜਨ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 22 ਅਪ੍ਰੈਲ ਤੋਂ 23 ਮਈ 2022 ਤੱਕ ਕਰਵਾਈਆਂ ਜਾ ਰਹੀਆਂ 10ਵੀਂ, 12ਵੀਂ ਸ਼੍ਰੇਣੀ ਦੀਆਂ ਟਰਮ-2 ਪ੍ਰੀਖਿਆਵਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤਪਾਲ ਸਿੰਘ ਰੰਧਾਵਾ ਵੱਲੋਂ ਇਨ੍ਹਾਂ ਪ੍ਰੀਖਿਆਵਾਂ ਲਈ ਬਣਾਏ ਗਏ ਜ਼ਿਲ੍ਹੇ ਵਿਚਲੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 144 ਤਹਿਤ ਅਣ-ਅਧਿਕਾਰਤ ਵਿਅਕਤੀਆਂ ਦੇ ਦਾਖਲੇ ’ਤੇ ਮਨਾਹੀ ਕੀਤੀ ਗਈ ਹੈ।

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਨ੍ਹਾਂ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ 'ਚ ਨਕਲ ਅਤੇ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਇਹ ਹੁਕਮ ਲਾਗੂ ਕੀਤੇ ਗਏ ਹਨ। ਜ਼ਿਲ੍ਹੇ 'ਚ ਅਜਿਹੇ 56 ਪ੍ਰੀਖਿਆ ਕੇਂਦਰ ਬਣਾਏ ਗਏ ਹਨ, ਜਿਨ੍ਹਾਂ ’ਤੇ ਇਹ ਹੁਕਮ ਲਾਗੂ ਹੋਣਗੇ।

ਇਹ ਵੀ ਪੜ੍ਹੋ : ਛੇੜਛਾੜ ਦੇ ਦੋਸ਼ ਲਗਾ ਵਿਦਿਆਰਥਣਾਂ ਤੇ ਪਿੰਡ ਵਾਸੀਆਂ ਨੇ ਕੁੱਟਿਆ ਨੌਜਵਾਨ (ਵੀਡੀਓ)

Anuradha

This news is Content Editor Anuradha