ਆਬਕਾਰੀ ਮਹਿਕਮੇ ਦੀ ਸਫ਼ਲਤਾ, 1 ਲੱਖ 67250 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਕੀਤੀ ਬਰਾਮਦ

12/16/2020 3:31:40 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ)— ਆਬਕਾਰੀ ਮਹਿਕਮੇ ਦੀ ਟੀਮ ਨੇ ਚੰਡੀਗੜ੍ਹ ਕਲੋਨੀ ਟਾਂਡਾ 'ਚੋਂ ਕਿਸੇ ਤਸਕਰ ਵੱਲੋਂ ਲੁਕੋ ਕੇ ਰੱਖੀ ਵੱਡੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਆਬਕਾਰੀ ਕਮਿਸ਼ਨਰ ਅਵਤਾਰ ਸਿੰਘ ਕੰਗ ਅਤੇ ਐਕਸਾਈਜ ਅਫ਼ਸਰ ਬ੍ਰਿਜਮੋਹਨ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਆਬਕਾਰੀ ਇੰਸਪੈਕਟਰ ਤਰਲੋਚਨ ਸਿੰਘ, ਥਾਣੇਦਾਰ ਕਸ਼ਮੀਰ ਸਿੰਘ ਅਤੇ ਠੇਕੇਦਾਰ ਗੁਰਮੇਲ ਸਿੰਘ ਕਾਲ਼ਾ ਦੀ ਟੀਮ ਨੇ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਹੈ।

ਇਹ ਵੀ ਪੜ੍ਹੋ: ਕਿਸਾਨੀ ਅੰਦੋਲਨ 'ਚ ਦਿੱਸਿਆ ਸੱਭਿਆਚਾਰ ਦਾ ਰੰਗ, ਪੰਜਾਬੀਆਂ ਨੇ ਲਾਏ ਦਸਤਾਰਾਂ ਦੇ ਲੰਗਰ

ਆਬਕਾਰੀ ਮਹਿਕਮੇ ਦੀ ਟੀਮ ਨੇ ਛਾਪੇਮਾਰੀ ਦੌਰਾਨ ਕੂੜੇ ਦੇ ਡੰਪ ਨੇੜੇ ਲੁਕੋ ਕੇ ਰੱਖੀ 1 ਲੱਖ 67250 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਉਸ ਨੂੰ ਮੌਕੇ 'ਤੇ ਹੀ ਨਸ਼ਟ ਕਰਵਾਇਆ। ਇਸ ਦੌਰਾਨ ਇੰਸਪੈਕਟਰ ਤਰਲੋਚਨ ਸਿੰਘ ਨੇ ਦੱਸਿਆ ਕਿ ਆਬਕਾਰੀ ਮਹਿਕਮੇ ਦੀ ਟੀਮ ਲਗਾਤਾਰ ਇਲਾਕੇ 'ਚ ਲਗਾਤਾਰ ਸਰਗਰਮ ਹੈ ਅਤੇ ਇਲਾਕੇ 'ਚ ਨਾਜਾਇਜ਼ ਸ਼ਰਾਬ ਦਾ ਧੰਦਾ ਨਹੀਂ ਹੋਣ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ: ਦੁਖਦਾਇਕ ਖ਼ਬਰ: ਦਿੱਲੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਅਕਾਲੀ ਵਰਕਰ ਦੀ ਹਾਦਸੇ 'ਚ ਮੌਤ


shivani attri

Content Editor

Related News