ਆਬਕਾਰੀ ਮਹਿਕਮੇ ਨੇ ਬਰਾਮਦ ਕੀਤੀਆਂ ਨਾਜਾਇਜ ਸ਼ਰਾਬ ਦੀਆਂ 22 ਬੋਤਲਾਂ
Thursday, Dec 10, 2020 - 12:45 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ)— ਆਬਕਾਰੀ ਮਹਿਕਮੇ ਦੀ ਟੀਮ ਨੇ ਚੰਡੀਗੜ੍ਹ ਕਲੋਨੀ ਟਾਂਡਾ 'ਚੋਂ ਕਿਸੇ ਤਸਕਰ ਵੱਲੋਂ ਲੁਕੋ ਕੇ ਰੱਖੀਆਂ ਨਾਜਾਇਜ਼ ਸ਼ਰਾਬ ਦੀਆਂ 22 ਬੋਤਲਾਂ ਬਰਾਮਦ ਕੀਤੀਆਂ ਹਨ। ਆਬਕਾਰੀ ਕਮਿਸ਼ਨਰ ਅਵਤਾਰ ਸਿੰਘ ਕੰਗ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਆਬਕਾਰੀ ਇੰਸਪੈਕਟਰ ਤਰਲੋਚਨ ਸਿੰਘ, ਥਾਣੇਦਾਰ ਕਸ਼ਮੀਰ ਸਿੰਘ ਅਤੇ ਠੇਕੇਦਾਰ ਦਵਿੰਦਰ ਸਿੰਘ ਦੀ ਟੀਮ ਨੇ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਹੈ।
ਇਹ ਵੀ ਪੜ੍ਹੋ: ਜਲੰਧਰ: ਵਿਆਹ ਸਮਾਗਮ 'ਚ ਸ਼ਰੇਆਮ ਦਾਗੇ ਫਾਇਰ, ਵਾਇਰਲ ਹੋਈ ਵੀਡੀਓ ਨੇ ਸਾਹਮਣੇ ਲਿਆਂਦਾ ਸੱਚ
ਆਬਕਾਰੀ ਮਹਿਕਮੇ ਦੀ ਟੀਮ ਨੇ ਛਾਪੇਮਾਰੀ ਦੌਰਾਨ ਖਾਲੀ ਪਲਾਟ ਨਜ਼ਦੀਕ ਲੁਕੋ ਕੇ ਰੱਖੀ ਇਸ ਨਾਜਾਇਜ਼ ਸ਼ਰਾਬ ਨੂੰ ਬਰਾਮਦ ਕਰਕੇ ਉਸ ਨੂੰ ਮੌਕੇ 'ਤੇ ਹੀ ਨਸ਼ਟ ਕਰਵਾਇਆ। ਇਸ ਦੌਰਾਨ ਇੰਸਪੈਕਟਰ ਤਰਲੋਚਨ ਸਿੰਘ ਨੇ ਦੱਸਿਆ ਕਿ ਆਬਕਾਰੀ ਮਹਿਕਮੇ ਦੀ ਟੀਮ ਲਗਾਤਾਰ ਇਲਾਕੇ 'ਚ ਲਗਾਤਾਰ ਸਰਗਰਮ ਹੈ ਅਤੇ ਇਲਾਕੇ 'ਚ ਨਾਜਾਇਜ਼ ਸ਼ਰਾਬ ਦਾ ਧੰਦਾ ਨਹੀਂ ਹੋਣ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: ਕਿਸਾਨੀ ਰੰਗ 'ਚ ਰੰਗੀ ਗਈ ਵਿਆਹ ਦੀ 'ਜਾਗੋ', 'ਪੇਚਾ ਪੈ ਗਿਆ ਸੈਂਟਰ' ਨਾਲ ਗੀਤ 'ਤੇ ਪਏ ਭੰਗੜੇ (ਤਸਵੀਰਾਂ)
ਇਹ ਵੀ ਪੜ੍ਹੋ: ਸ਼ਾਹਕੋਟ ਨੇੜੇ ਸਤਲੁਜ ਦਰਿਆ 'ਚੋਂ ਮਿਲੀ ਫ਼ੌਜੀ ਦੀ ਵਰਦੀ ਪਾਈ ਮਾਸੂਮ ਬੱਚੀ ਦੀ ਲਾਸ਼, ਫੈਲੀ ਸਨਸਨੀ