ਆਬਕਾਰੀ ਮਹਿਕਮੇ ਦੀ ਵੱਡੀ ਕਾਰਵਾਈ, ਟਾਹਲੀ ਮੰਡ ਇਲਾਕੇ ਵਿੱਚੋਂ ਬਰਾਮਦ ਕੀਤੀ 6080 ਕਿੱਲੋ ਲਾਹਣ

03/17/2021 3:17:32 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਆਬਕਾਰੀ ਮਹਿਕਮਾ ਅਤੇ ਟਾਂਡਾ ਪੁਲਸ ਦੀ ਟੀਮ ਨੇ ਟਾਹਲੀ  ਮੰਡ ਇਲਾਕੇ ਵਿੱਚ ਬਿਆਸ ਦਰਿਆ ਦੇ ਕੰਢੇ ਵਾਲੇ ਇਲਾਕੇ ਵਿੱਚ ਵੱਡਾ ਸਰਚ ਆਪ੍ਰੇਸ਼ਨ ਕਰਕੇ ਵੱਡੀ ਮਾਤਰਾ ਵਿੱਚ ਲਾਹਣ ਅਤੇ ਨਜ਼ਾਇਜ ਸ਼ਰਾਬ ਬਣਾਉਣ ਵਾਲਾ ਸਾਜੋ ਸਮਾਨ ਬਰਾਮਦ ਕੀਤਾ ਹੈ। 

ਇਹ ਵੀ ਪੜ੍ਹੋ :  ਨਵਜੋਤ ਕੌਰ ਸਿੱਧੂ ਨੂੰ ਆਲ ਇੰਡੀਆ ਜਾਟ ਮਹਾਂਸਭਾ ਪੰਜਾਬ ਨੇ ਸੌਂਪੀ ਵੱਡੀ ਜ਼ਿੰਮੇਵਾਰੀ

ਆਬਕਾਰੀ ਕਮਿਸ਼ਨਰ ਅਵਤਾਰ ਸਿੰਘ ਕੰਗ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਆਬਕਾਰੀ ਇੰਸਪੈਕਟਰ ਤਰਲੋਚਨ ਸਿੰਘ, ਥਾਣੇਦਾਰ ਮੁਸ਼ਤਾਕ ਸਿੰਘ, ਜਸਪਾਲ ਸਿੰਘ ਦੀ ਟੀਮ ਨੇ  ਇਸ ਕਾਰਵਾਈ ਨੂੰ ਅੰਜਾਮ ਦਿੱਤਾ ਹੈ। ਸੂਚਨਾ ਦੇ ਆਧਾਰ ਉਤੇ ਆਬਕਾਰੀ ਮਹਿਕਮੇ ਦੀ ਟੀਮ ਨੇ ਨਾਜਾਇਜ਼ ਸ਼ਰਾਬ ਬਣਾਉਣ ਵਾਲੇ ਕਿਸੇ ਅਣਪਛਾਤੇ ਤਸਕਰ ਦੇ ਅੱਡੇ ਦਾ ਪਰਦਾਫਾਸ਼ ਕਰਦੇ ਹੋਏ ਬਿਆਸ ਦਰਿਆ ਇਲਾਕੇ ਵਿੱਚੋਂ 6080 ਕਿੱਲੋ  ਲਾਹਣ, ਪਲਾਸਟਿਕ ਦੀਆਂ ਤਰਪਾਲਾਂ, ਕੈਨ ਬਰਾਮਦ ਕੀਤਾ ਹੈ। 

ਇਹ ਵੀ ਪੜ੍ਹੋ :  ਕੋਰੋਨਾ ਨੂੰ ਲੈ ਕੇ ਜਲੰਧਰ ਦੇ ਡੀ. ਸੀ. ਦੀ ਸਖ਼ਤੀ, ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਲਈ ਦਿੱਤੇ ਇਹ ਹੁਕਮ

ਬਰਾਮਦ ਕੀਤੀ ਲਾਹਣ ਨੂੰ ਮੌਕੇ ਉਤੇ ਹੀ ਨਸ਼ਟ ਕਰਵਾਇਆ ਗਿਆ। ਹਾਲਾਂਕਿ ਇਸ ਦੌਰਾਨ ਕੋਈ ਵੀ ਤਸਕਰ ਟੀਮ ਦੇ ਹੱਥੋਂ ਨਹੀਂ ਚੜ੍ਹਿਆ । ਇਸ ਦੌਰਾਨ ਇੰਸਪੈਕਟਰ ਤਰਲੋਚਨ ਸਿੰਘ ਨੇ ਦੱਸਿਆ ਕਿ ਆਬਕਾਰੀ ਮਹਿਕਮਾ ਅਤੇ ਟਾਂਡਾ ਪੁਲਸ ਦੀ ਟੀਮ ਲਗਾਤਾਰ ਇਲਾਕੇ ਵਿੱਚ ਲਗਾਤਾਰ ਸਰਗਰਮ ਹੈ ਅਤੇ ਇਲਾਕੇ ਵਿੱਚ ਨਾਜਾਇਜ਼ ਸ਼ਰਾਬ ਦਾ ਧੰਦਾ ਨਹੀਂ ਹੋਣ ਦਿੱਤਾ ਜਾਵੇਗਾ। 

ਇਹ ਵੀ ਪੜ੍ਹੋ :  PSEB ਦਾ ਵੱਡਾ ਫ਼ੈਸਲਾ: ਪੰਜਾਬ ਦੀਆਂ ਬੋਰਡ ਪ੍ਰੀਖਿਆਵਾਂ ਇਕ ਮਹੀਨੇ ਲਈ ਕੀਤੀਆਂ ਮੁਲਤਵੀ

ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

shivani attri

This news is Content Editor shivani attri