ਟਾਂਡਾ ਪੁਲਸ ਤੇ ਅਕਸਾਈਜ਼ ਵਿਭਾਗ ਵੱਲੋਂ ਮੰਡ ਏਰੀਆ ''ਚ ਵੱਡੀ ਮਾਤਰਾ ''ਚ ਲਾਹਣ ਨਸ਼ਟ
Friday, Aug 11, 2023 - 12:27 PM (IST)

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ, ਵਰਿੰਦਰ ਪੰਡਿਤ)-ਜ਼ਿਲ੍ਹਾ ਪੁਲਸ ਮੁਖੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਟਾਂਡਾ ਪੁਲਸ ਅਤੇ ਐਕਸਾਈਜ਼ ਵਿਭਾਗ ਵੱਲੋਂ ਕੀਤੇ ਗਏ ਸਾਂਝੇ ਆਪਰੇਸ਼ਨ ਦੌਰਾਨ ਵੇਟ ਖੇਤਰ ਅਧੀਨ ਪੈਂਦੇ ਮੰਡ ਏਰੀਏ ਵਿੱਚ ਟਾਂਡਾ ਪੁਲਸ ਨੇ ਵੱਡੀ ਮਾਤਰਾ ਵਿੱਚ ਲਾਹਣ ਨੂੰ ਨਸ਼ਟ ਕੀਤਾ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਜਲੰਧਰ ਦੇ ਰਹਿਣ ਵਾਲੇ ਦੋ ਸਕੇ ਭਰਾਵਾਂ ਦਾ ਹਿਮਾਚਲ ਪ੍ਰਦੇਸ਼ 'ਚ ਬੇਰਹਿਮੀ ਨਾਲ ਕਤਲ
ਇਸ ਸਬੰਧੀ ਜਾਣਕਾਰੀ ਦਿੰਦਿਆਂ ਖਾਣਾ ਟਾਂਡਾ ਦੇ ਮੁਖੀ ਇੰਸਪੈਕਟਰ ਉਂਕਾਰ ਸਿੰਘ ਬਰਾੜ ਮੁੱਖ ਅਫ਼ਸਰ ਥਾਣਾ ਟਾਂਡਾ ਜ਼ਿਲ੍ਹਾ ਹੁਸ਼ਿਆਰਪੁਰ ਨੇ ਜ਼ਿਲ੍ਹੇ ਅੰਦਰ ਨਸ਼ੇ ਉਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ, ਜਿਸ ਤਹਿਤ ਕੁਲਵੰਤ ਸਿੰਘ ਡੀ. ਐੱਸ. ਪੀ. ਸਬ ਡਿਵੀਜ਼ਨ ਟਾਂਡਾ ਜੀ ਦੀ ਅਗਵਾਈ ਵਿਚ ਥਾਣਾ ਟਾਂਡਾ ਦੇ ਅਧੀਨ ਆਉਂਦੇ ਏਰੀਆ ਵਿਚ ਨਸ਼ਾ/ਸ਼ਰਾਬ ਵੇਚਣ ਵਾਲਿਆ ਨੂੰ ਫੜਨ ਲਈ ਸੋਰਸ ਲਗਾ ਕੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਹੀ ਥਾਣਾ ਟਾਂਡਾ ਦੀ ਪੁਲਸ ਪਾਰਟੀ ਅਤੇ ਅਕਸਾਈਜ਼ ਵਿਭਾਗ ਦੀ ਟੀਮ ਦੇ ਸਾਂਝੇ ਆਪਰੇਸ਼ਨ ਦੌਰਾਨ ਥਾਣਾ ਟਾਂਡਾ ਦੇ ਮੰਡ ਏਰੀਆ ਵਿਚ ਰੇਡ ਕਰਕੇ 49 ਕੈਨ ਪਲਾਸਟਿਕ 40-40 ਲੀਟਰ ਦੇ ਲਾਹਣ ਨੂੰ ਮੌਕਾ 'ਤੇ ਨਸ਼ਟ ਕੀਤਾ ਗਿਆ ਅਤੇ ਇਸ ਧੰਦੇ ਵਿਚ ਸ਼ਾਮਲ ਵਿਆਕਤੀਆਂ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਸੁਲਤਾਨਪੁਰ ਲੋਧੀ ਵਿਖੇ ਸ਼ਮਸ਼ਾਨਘਾਟ 'ਚ ਦੋ ਔਰਤਾਂ ਕਰ ਰਹੀਆਂ ਸਨ ਅਜਿਹਾ ਸ਼ਰਮਨਾਕ ਕੰਮ, ਪਿੰਡ 'ਚ ਪਿਆ ਭੜਥੂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ