ਆਬਕਾਰੀ ਵਿਭਾਗ ਨੇ ਸਰਚ ਆਪ੍ਰੇਸ਼ਨ ਦੌਰਾਨ ਬਰਾਮਦ ਕੀਤੀ 2150 ਕਿੱਲੋ ਲਾਹਣ

04/24/2021 12:05:57 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ)-ਆਬਕਾਰੀ ਵਿਭਾਗ ਦੀ ਟੀਮ ਨੇ ਬਿਆਸ ਦਰਿਆ ਦੇ ਕੰਢੇ ਮਿਆਣੀ ਮੰਡ ਇਲਾਕੇ ’ਚ ਸਰਚ ਆਪ੍ਰੇਸ਼ਨ ਕਰ ਕੇ ਭਾਰੀ ਮਾਤਰਾ ’ਚ ਲਾਹਣ ਬਰਾਮਦ ਕੀਤੀ ਹੈ । ਸਹਾਇਕ ਆਬਕਾਰੀ ਕਮਿਸ਼ਨਰ ਅਵਤਾਰ ਸਿੰਘ ਕੰਗ ਅਤੇ ਈ. ਟੀ. ਓ. ਰਾਜ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਇੰਸਪੈਕਟਰ ਤਰਲੋਚਨ ਸਿੰਘ, ਨਰੇਸ਼ ਸਹੋਤਾ, ਮੋਹਿੰਦਰ ਸਿੰਘ, ਮਨਜੀਤ ਕੌਰ ਅਤੇ ਕਸ਼ਮੀਰ ਸਿੰਘ ਦੀ ਟੀਮ ਨੇ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਹੈ।

ਇਸ ਦੌਰਾਨ ਕਿਸੇ ਅਣਪਛਾਤੇ ਸਮੱਗਲਰ ਵੱਲੋਂ ਸਰਕੰਡਿਆਂ ’ਚ ਲੁਕੋ ਕੇ ਰੱਖੀ 2150 ਕਿੱਲੋ ਲਾਹਣ,  ਤਰਪਾਲਾਂ, ਡਰੰਮ ਆਦਿ ਵੀ ਬਰਾਮਦ ਹੋਏ। ਬਰਾਮਦ ਹੋਈ ਲਾਹਣ ਨੂੰ ਮੌਕੇ ’ਤੇ ਹੀ ਨਸ਼ਟ ਕਰਵਾਇਆ ਗਿਆ। ਇਸ ਦੌਰਾਨ ਇੰਸਪੈਕਟਰ ਤਰਲੋਚਨ ਸਿੰਘ ਨੇ ਦੱਸਿਆ ਕਿ ਇਲਾਕੇ ’ਚ ਟੀਮਾਂ ਲਗਾਤਾਰ ਮੁਸਤੈਦ ਹਨ ਅਤੇ ਨਾਜਾਇਜ਼ ਸ਼ਰਾਬ ਬਣਾਉਣ ਵਾਲੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਲਗਤਾਰ ਛਾਪੇਮਾਰੀ ਕੀਤੀ ਜਾਵੇਗੀ।

Manoj

This news is Content Editor Manoj