ਆਬਕਾਰੀ ਮਹਿਕਮੇ ਦੀ ਟੀਮ ਨੇ ਬਰਾਮਦ ਕੀਤੀ ਲੁਕੋ ਕੇ ਰੱਖੀ ਨਾਜਾਇਜ਼ ਸ਼ਰਾਬ

08/21/2020 11:53:47 AM

ਟਾਂਡਾ ਉੜਮੁੜ (ਵਰਿੰਦਰ ਪੰਡਿਤ)— ਆਬਕਾਰੀ ਮਹਿਕਮੇ ਵੱਲੋਂ ਨਾਜਾਇਜ਼ ਸ਼ਰਾਬ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪਿੰਡ ਮਿਆਣੀ ਦੇ ਵੱਖ-ਵੱਖ ਇਲਾਕਿਆਂ 'ਚ ਛਾਪੇਮਾਰੀ ਕਰਕੇ ਧੁੱਸੀ ਬੰਨ੍ਹ ਨਜ਼ਦੀਕ ਕਿਸੇ ਤਸਕਰ ਵੱਲੋਂ ਲੁਕੋ ਕੇ ਰੱਖੀ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਐਕਸਾਈਜ਼ ਕਮਿਸ਼ਨਰ ਅਵਤਾਰ ਸਿੰਘ ਕੰਗ ਅਤੇ ਈ. ਟੀ. ਓ. ਮਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਆਬਕਾਰੀ ਮਹਿਕਮੇ ਦੇ ਇੰਸਪੈਕਟਰ ਨਰੇਸ਼ ਸਹੋਤਾ, ਇੰਸਪੈਕਟਰ ਤਰਲੋਚਨ ਸਿੰਘ, ਇੰਸਪੈਕਟਰ ਮਨਜੀਤ ਕੌਰ, ਥਾਣੇਦਾਰ ਕਸ਼ਮੀਰ ਸਿੰਘ, ਬਲਵਿੰਦਰ ਸਿੰਘ, ਮਨਜਿੰਦਰ ਸਿੰਘ ਦੀ ਟੀਮ ਨੇ ਇਸ ਕਾਰਵਾਈ ਨੂੰ ਠੇਕੇਦਾਰ ਰਣਜੀਤ ਸਿੰਘ ਅਤੇ ਮਨਜੀਤ ਸਿੰਘ ਦੇ ਸਹਿਯੋਗ ਨਾਲ ਅੰਜਾਮ ਦਿੱਤਾ।

ਇਹ ਵੀ ਪੜ੍ਹੋ: ਅੰਨ੍ਹੇ ਕਤਲ ਦੀ ਗੁੱਥੀ ਸੁਲਝੀ, ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਨੂੰ ਵੱਢਣ ਵਾਲੇ 2 ਮੁਲਜ਼ਮ ਗ੍ਰਿਫ਼ਤਾਰ

ਮਹਿਕਮੇ ਦੀ ਟੀਮ ਨੇ ਇਸ ਛਾਪੇਮਾਰੀ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਟੀਮ ਨੇ ਕਿਸੇ ਤਸਕਰ ਵੱਲੋਂ ਧੁੱਸੀ ਬੰਨ੍ਹ ਦੀਆਂ ਝਾੜੀਆਂ 'ਚ ਲੁਕੋ ਕੇ ਰੱਖੀਆਂ ਨਾਜਾਇਜ਼ ਸ਼ਰਾਬ ਦੀਆਂ 60 ਬੋਤਲਾਂ ਬਰਾਮਦ ਕਰਕੇ ਉਸ ਨੂੰ ਮੌਕੇ 'ਤੇ ਹੀ ਨਸ਼ਟ ਕੀਤਾ ਹੈ। ਇਸ ਮੌਕੇ ਇੰਸਪੈਕਟਰ ਨਰੇਸ਼ ਸਹੋਤਾ ਨੇ ਦੱਸਿਆ ਕਿ ਵਿਭਾਗ ਦੀ ਟੀਮ ਲਗਾਤਾਰ ਇਸ ਇਲਾਕੇ 'ਚ ਸਰਗਰਮ ਹੈ ਅਤੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਨੂੰ ਸਖ਼ਤੀ ਨਾਲ ਨਿਪਟਿਆ ਜਾਵੇਗਾ।
ਇਹ ਵੀ ਪੜ੍ਹੋ: ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਲੈ ਕੇ ਕੈਪਟਨ ਦੀ ਸਖਤੀ, ਕਰਫ਼ਿਊ ਸਬੰਧੀ ਨਵੇਂ ਹੁਕਮ ਜਾਰੀ

shivani attri

This news is Content Editor shivani attri