ਆਬਕਾਰੀ ਮਹਿਕਮੇ ਦੀ ਟੀਮ ਨੇ ਛਾਪੇਮਾਰੀ ਦੌਰਾਨ ਬਰਾਮਦ ਕੀਤੀ 380 ਕਿੱਲੋ ਲਾਹਣ

03/19/2021 6:29:50 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਆਬਕਾਰੀ ਮਹਿਕਮੇ ਦੀ ਟੀਮ ਨੇ ਪਿੰਡ ਜੋਹਲਾਂ ਵਿੱਚ ਛਾਪੇਮਾਰੀ ਕਰਕੇ ਕਿਸੇ ਤਸਕਰ ਵੱਲੋ ਝੱਪੜ ਵਿੱਚ ਲੁਕੋ ਕੇ ਰੱਖੀ ਵੱਡੀ ਮਾਤਰਾ ਵਿੱਚ ਲਾਹਣ ਬਰਾਮਦ ਕੀਤੀ ਹੈ। ਆਬਕਾਰੀ ਕਮਿਸ਼ਨਰ ਅਵਤਾਰ ਸਿੰਘ ਕੰਗ ਅਤੇ ਈ ਟੀ ਓ ਬ੍ਰਿਜਮੋਹਨ ਸਿੰਘ  ਦੇ ਦਿਸ਼ਾ ਨਿਰਦੇਸ਼ਾਂ ਅਧੀਨ ਇਹ ਕਾਰਵਾਈ ਇੰਸਪੈਕਟਰ ਤਰਲੋਚਨ ਸਿੰਘ, ਮੋਹਿੰਦਰ ਸਿੰਘ, ਮੁਸ਼ਤਾਕ, ਕਸ਼ਮੀਰ ਸਿੰਘ, ਮੁਸ਼ਤਾਕ, ਹਰਪਾਲ ਸਿੰਘ, ਮਨਜਿੰਦਰ ਸਿੰਘ, ਗੁਰਤੇਜ ਸਿੰਘ, ਠੇਕੇਦਾਰ ਸਰਬਜੀਤ ਸਿੰਘ ਬਿੱਟੂ, ਦਵਿੰਦਰ ਸਿੰਘ, ਰਮੇਸ਼ ਕੁਮਾਰ ਅਤੇ ਗੁੱਗਲੀ ਦੀ ਟੀਮ ਨੇ ਕੀਤੀ ਹੈ।
ਟੀਮ ਨੇ ਸੂਚਨਾ ਦੇ ਅਧਾਰ ਤੇ ਕੀਤੇ ਇਸ ਸਰਚ ਅਪ੍ਰੇਸ਼ਨ ਦੌਰਾਨ ਕਿਸੇ ਅਣਪਛਾਤੇ ਤਸਕਰ ਵੱਲੋ ਛੱਪੜ ਵਿੱਚ ਲੁਕੋ ਕੇ ਰੱਖੀ 380 ਕਿੱਲੋ ਲਾਹਣ ਨੂੰ ਬਰਾਮਦ ਕਰਕੇ ਉਸ ਨੂੰ ਮੌਕੇ ਉਤੇ ਹੀ ਨਸ਼ਟ ਕਰਵਾਇਆ।


shivani attri

Content Editor

Related News