ਆਬਕਾਰੀ ਵਿਭਾਗ ਵੱਲੋਂ 8100 ਕਿਲੋ ਲਾਹਣ ਤੇ 300 ਲੀਟਰ ਕੱਚੀ ਸ਼ਰਾਬ ਬਰਾਮਦ
Saturday, Nov 01, 2025 - 12:35 PM (IST)
ਹੁਸ਼ਿਆਰਪੁਰ (ਘੁੰਮਣ)-ਸਹਾਇਕ ਕਮਿਸ਼ਨਰ (ਆਬਕਾਰੀ) ਹਨੂਵੰਤ ਸਿੰਘ ਅਤੇ ਆਬਕਾਰੀ ਅਫ਼ਸਰ ਹੁਸ਼ਿਆਰਪੁਰ-2 ਪ੍ਰੀਤ ਭੁਪਿੰਦਰ ਸਿੰਘ ਦੀ ਨਿਗਰਾਨੀ ਹੇਠ ਇਕ ਸਾਂਝੀ ਕਾਰਵਾਈ ਮੁਹਿੰਮ ਚਲਾਈ ਗਈ। ਇਹ ਕਾਰਵਾਈ ਆਬਕਾਰੀ ਟੀਮ ਹੁਸ਼ਿਆਰਪੁਰ-2 (ਪੰਜਾਬ) ਅਤੇ ਹਿਮਾਚਲ ਪ੍ਰਦੇਸ਼ ਆਬਕਾਰੀ ਵਿਭਾਗ ਵੱਲੋਂ ਸਾਂਝੇ ਤੌਰ ’ਤੇ ਹਾਜੀਪੁਰ ਅਤੇ ਤਲਵਾੜਾ ਸਰਕਲਾਂ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੀ ਸਰਹੱਦੀ ਪੱਟੀ ਵਿਚ ਕੀਤੀ ਗਈ। ਜ਼ਮੀਨੀ ਪੱਧਰ ’ਤੇ ਇਸ ਮੁਹਿੰਮ ਦੀ ਅਗਵਾਈ ਆਬਕਾਰੀ ਇੰਸਪੈਕਟਰ ਪਰਵਿੰਦਰ ਕੁਮਾਰ, ਆਬਕਾਰੀ ਇੰਸਪੈਕਟਰ ਅਜੈ ਕੁਮਾਰ ਅਤੇ ਐੱਸ. ਟੀ. ਈ. ਓ. ਡਮਟਾਲ (ਹਿ. ਪ੍ਰ.) ਅਰੁਣ ਕਪੂਰ ਵੱਲੋਂ ਕੀਤੀ ਗਈ।
ਇਹ ਵੀ ਪੜ੍ਹੋ: ਫਿਲੌਰ ਦੇ ਸਾਬਕਾ SHO ਭੂਸ਼ਣ ਕੁਮਾਰ 'ਤੇ ਹੋਵੇਗੀ ਵੱਡੀ ਕਾਰਵਾਈ! ਹੋਰ ਅਧਿਕਾਰੀ ਵੀ ਰਡਾਰ 'ਤੇ
ਕਾਰਵਾਈ ਦੌਰਾਨ ਵੱਡੇ ਪੱਧਰ ’ਤੇ ਨਾਜਾਇਜ਼ ਸ਼ਰਾਬ ਨਿਰਮਾਣ ਨਾਲ ਸਬੰਧਤ ਸਮੱਗਰੀ ਬਰਾਮਦ ਕੀਤੀ ਗਈ, ਜਿਸ ਵਿਚ 8 ਪਲਾਸਟਿਕ ਡਰੰਮ (200 ਕਿਲੋਗ੍ਰਾਮ ਪ੍ਰਤੀ ਡਰੰਮ), 13 ਤਰਪਾਲਾਂ (ਲੱਗਭਗ 500 ਕਿਲੋਗ੍ਰਾਮ ਪ੍ਰਤੀ ਤਰਪਾਲ) ਸ਼ਾਮਲ ਹਨ। ਇਸੇ ਤਰ੍ਹਾਂ ਕੁੱਲ੍ਹ ਲਗਭਗ 8,100 ਕਿਲੋਗ੍ਰਾਮ ਲਾਹਣ (ਗੈਰ-ਕਾਨੂੰਨੀ ਤੌਰ ’ਤੇ ਖ਼ਮੀਰ ਵਾਲਾ ਅਲਕੋਹਲ ਪਦਾਰਥ) ਜ਼ਬਤ ਕੀਤਾ ਗਿਆ। ਇਸ ਤੋਂ ਇਲਾਵਾ ਪਲਾਸਟਿਕ ਦੇ ਡੱਬਿਆਂ ਵਿਚ 300 ਲੀਟਰ ਕੱਚੀ ਸ਼ਰਾਬ, ਸ਼ਰਾਬ ਦੇ ਉਤਪਾਦਨ ਵਿਚ ਵਰਤੇ ਜਾਣ ਵਾਲੇ ਉਪਕਰਣਾਂ ਅਤੇ ਬਰਤਨਾਂ ਦੇ ਨਾਲ ਵੀ ਜ਼ਬਤ ਕੀਤੀ ਗਈ।
ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਅਕਾਲੀ ਦਲ ਦਾ ਵੱਡਾ ਆਗੂ ਭਾਜਪਾ 'ਚ ਸ਼ਾਮਲ
ਸਹਾਇਕ ਕਮਿਸ਼ਨਰ (ਆਬਕਾਰੀ) ਹਨੂਵੰਤ ਸਿੰਘ ਨੇ ਕਿਹਾ ਕਿ ਇਹ ਮੁਹਿੰਮ ਵਿਭਾਗ ਦੀ ਗੈਰ-ਕਾਨੂੰਨੀ ਸ਼ਰਾਬ ਨਿਰਮਾਣ ਅਤੇ ਸਮੱਗਲਿੰਗ ਵਿਰੁੱਧ ਸਖ਼ਤ ਕਾਰਵਾਈ ਦਾ ਹਿੱਸਾ ਹੈ। ਹਿਮਾਚਲ ਪ੍ਰਦੇਸ਼ ਪੁਲਸ ਵੱਲੋਂ ਜ਼ਬਤੀ ਨਾਲ ਸਬੰਧਤ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਸ਼ਰਾਬ ਦੇ ਕਾਰੋਬਾਰ ਨੂੰ ਪੂਰੀ ਤਰ੍ਹਾਂ ਰੋਕਣ ਲਈ ਅਜਿਹੇ ਸਾਂਝੇ ਆਪ੍ਰੇਸ਼ਨ ਜਾਰੀ ਰਹਿਣਗੇ।
ਇਹ ਵੀ ਪੜ੍ਹੋ: ਜਲੰਧਰ 'ਚ ਸੁਨਿਆਰੇ ਦੀ ਦੁਕਾਨ 'ਤੇ ਹੋਈ ਡਕੈਤੀ ਮਾਮਲੇ 'ਚ ਨਵਾਂ ਮੋੜ! ਮੁਲਜ਼ਮਾਂ ਦੀ ਹੋਈ ਪਛਾਣ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
