ਆਬਕਾਰੀ ਵਿਭਾਗ ਦੀ ਟੀਮ ਨੇ ਬਰਾਮਦ ਕੀਤੀਆਂ ਨਾਜਾਇਜ਼ ਸ਼ਰਾਬ ਦੀਆਂ 36 ਬੋਤਲਾਂ

12/05/2020 11:58:53 AM

ਟਾਂਡਾ ਉੜਮੁੜ(ਵਰਿੰਦਰ ਪੰਡਿਤ): ਆਬਕਾਰੀ ਵਿਭਾਗ ਦੀ ਟੀਮ ਨੇ ਪਿੰਡ ਜੋਹਲਾਂ ਦੇ ਗੰਨੇ ਦੇ ਖੇਤ 'ਚੋਂ ਕਿਸੇ ਤਸਕਰ ਵੱਲੋਂ ਲੁਕਾ ਕੇ ਰੱਖੀਆਂ ਨਾਜਾਇਜ਼ ਸ਼ਰਾਬ ਦੀਆਂ 36 ਬੋਤਲਾਂ ਬਰਾਮਦ ਕੀਤੀਆਂ ਹਨ। ਆਬਕਾਰੀ ਕਮਿਸ਼ਨਰ ਅਵਤਾਰ ਸਿੰਘ ਕੰਗ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਆਬਕਾਰੀ ਇੰਸਪੈਕਟਰ ਤਰਲੋਚਨ ਸਿੰਘ, ਮਹਿੰਦਰ ਸਿੰਘ ਅਤੇ ਮੁਖ ਸਿਪਾਹੀ ਜਸਪਾਲ ਸਿੰਘ  ਦੀ ਟੀਮ ਨੇ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਹੈ। 
ਆਬਕਾਰੀ ਵਿਭਾਗ ਦੀ ਟੀਮ ਨੇ ਛਾਪੇਮਾਰੀ ਦੌਰਾਨ ਲੁਕਾ ਕੇ ਰੱਖੀ ਇਸ ਨਾਜਾਇਜ਼ ਸ਼ਰਾਬ ਨੂੰ  ਬਰਾਮਦ ਕਰਕੇ ਉਸ ਨੂੰ ਮੌਕੇ ਤੇ ਹੀ ਨਸ਼ਟ ਕਰਵਾਇਆ। ਇਸ ਦੌਰਾਨ ਇੰਸਪੈਕਟਰ ਤਰਲੋਚਨ ਸਿੰਘ ਨੇ ਦੱਸਿਆ ਕਿ ਆਬਕਾਰੀ ਵਿਭਾਗ ਦੀ ਟੀਮ ਲਗਾਤਾਰ ਇਲਾਕੇ 'ਚ ਲਗਾਤਾਰ ਸਰਗਰਮ ਹੈ ਅਤੇ ਇਲਾਕੇ 'ਚ ਨਾਜਾਇਜ਼ ਸ਼ਰਾਬ ਦਾ ਧੰਦਾ ਨਹੀਂ ਹੋਣ ਦਿੱਤਾ ਜਾਵੇਗਾ। |  

Aarti dhillon

This news is Content Editor Aarti dhillon