ਬੀਰ ਦਵਿੰਦਰ ਸਿੰਘ ਦੇ ਦਿਹਾਂਤ ''ਤੇ ਬੀਬੀ ਜਗੀਰ ਕੌਰ ਵੱਲੋਂ ਦੁੱਖ਼ ਦਾ ਪ੍ਰਗਟਾਵਾ

06/30/2023 6:01:07 PM

ਬੇਗੋਵਾਲ (ਰਜਿੰਦਰ)- ਸ਼੍ਰੋਮਣੀ ਅਕਾਲੀ ਪੰਥ ਦੇ ਸੰਸਥਾਪਕ ਅਤੇ ਐੱਸ. ਜੀ. ਪੀ. ਸੀ. ਦੀ  ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਜੀ ਨੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦੇ ਅਕਾਲ ਚਲਾਣੇ 'ਤੇ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕਰਦਿਆਂ ਡੂੰਘੇ ਦੁੱਖ਼ ਦਾ ਪ੍ਰਗਟਾਵਾ ਕੀਤਾ।
ਬੀਬੀ ਜਗੀਰ ਕੌਰ ਜੀ ਨੇ ਕਿਹਾ ਕਿ ਬੀਰ ਦਵਿੰਦਰ ਸਿੰਘ ਦੇ ਦਿਹਾਂਤ 'ਤੇ ਬੇਹੱਦ ਦੁੱਖ਼ ਹੋਇਆ ਹੈ। ਉਹ ਜ਼ਮੀਨ ਨਾਲ ਜੁੜੇ ਹੋਏ ਸਿਆਸੀ ਆਗੂ ਸਨ, ਜੋ ਪਿਛਲੇ ਲੰਬੇ ਸਮੇਂ ਤੋਂ ਰਾਜਨੀਤੀ ਵਿਚ ਸਰਗਰਮ ਰਹਿੰਦਿਆਂ ਸਮਾਜ ਸੇਵਾ ਕਰ ਰਹੇ ਸਨ। ਇਸ ਦੇ ਨਾਲ ਉਹ ਇਕ ਸੂਝਵਾਨ ਅਤੇ ਬੁੱਧੀਜੀਵੀ ਇਨਸਾਨ ਸਨ। ਪ੍ਰਮਾਤਮਾ ਅੱਗੇ ਅਰਦਾਸ ਹੈ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।

ਜ਼ਿਕਰਯੋਗ ਹੈ ਕਿ ਵੈਸਟ ਪਾਰਲੀਮੈਂਟਰੀ ਐਵਾਰਡ ਨਾਲ ਸਨਮਾਨਿਤ 74 ਵਰ੍ਹਿਆਂ ਦੇ ਬੀਰ ਦਵਿੰਦਰ ਸਿੰਘ ਦਾ ਅੱਜ ਦਿਹਾਂਤ ਹੋ ਗਿਆ ਹੈ। ਬੀਰ ਦਵਿੰਦਰ ਸਿੰਘ ਪਿਛਲੇ ਕੁਝ ਦਿਨਾਂ ਤੋਂ ਪੀ. ਜੀ. ਆਈ ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ਸਨ। ਜਾਣਕਾਰੀ ਅਨੁਸਾਰ ਅੱਜ ਸਵੇਰੇ 11 ਵਜੇ ਉਨ੍ਹਾਂ ਅੰਤਿਮ ਸਾਹ ਲਿਆ। ਬੀਰ ਦਵਿੰਦਰ ਸਿੰਘ ਦੇ ਫੂਡ ਪਾਈਪ ਵਿਚ ਕੈਂਸਰ ਡਿਟੈਕਟ ਹੋਇਆ ਸੀ, ਲੰਘੀ 16 ਜੂਨ ਨੂੰ ਉਨ੍ਹਾਂ ਦੀ ਸਿਹਤ ਵਿਚ ਕਾਫ਼ੀ ਕਮਜ਼ੋਰੀ ਆ ਗਈ ਸੀ ਅਤੇ ਪੀ .ਜੀ .ਆਈ ਵਿਖੇ ਬੀਰ ਦਵਿੰਦਰ ਸਿੰਘ ਦਾ ਬੇਟਾ ਅਨੰਤਵੀਰ ਸਿੰਘ ਸਰਾਓ, ਬੇਟੀ ਵਿੰਕੂ ਸਰਾਓ ਮੌਜੂਦ ਸਨ। ਜਾਣਕਾਰੀ ਅਨੁਸਾਰ ਬੀਰ ਦਵਿੰਦਰ ਸਿੰਘ ਦਾ ਅੰਤਿਮ ਸੰਸਕਾਰ ਪਟਿਆਲਾ ਵਿਖੇ ਹੀ ਹੋਵੇਗਾ। 

ਇਹ ਵੀ ਪੜ੍ਹੋ-ਨਿੱਜੀ ਹੋਟਲ 'ਚ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼, ਇਤਰਾਜ਼ਯੋਗ ਹਾਲਾਤ 'ਚ ਫੜੇ ਕੁੜੀਆਂ-ਮੁੰਡੇ

ਬੀਰ ਦਵਿੰਦਰ ਸਿੰਘ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਵੀ ਰਹਿ ਚੁੱਕੇ ਹਨ। ਬੀਰ ਦਵਿੰਦਰ ਸਿੰਘ   ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਗਰਮ ਆਗੂ ਵੀ ਰਹੇ ਹਨ ਅਤੇ 1980 ਵਿਚ ਉਨ੍ਹਾਂ ਕਾਂਗਰਸ ਦੀ ਟਿਕਟ ਤੋਂ ਚੋਣ ਲੜੀ ਅਤੇ ਰਾਜਨੀਤਕ ਖੇਤਰ ਵਿਚ ਸਰਗਰਮ ਭੂਮਿਕਾ ਨਿਭਾਉਣੀ ਸ਼ੁਰੂ ਕੀਤੀ। 2002 ਵਿਚ ਉਹ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਰਹੇ। ਆਪਣੇ ਜੀਵਨ ਕਾਲ ਦੌਰਾਨ ਉਹ ਸਰਬੋਤਮ ਬੁਲਾਰੇ ਹੋਣ ਦੇ ਨਾਲ-ਨਾਲ ਵਧੀਆ ਹਾਜ਼ਰ-ਜਵਾਬੀ ਦੇ ਲਈ ਵੀ ਜਾਣੇ ਜਾਂਦੇ ਸਨ। 

ਇਹ ਵੀ ਪੜ੍ਹੋ-ਦੁਖ਼ਦਾਇਕ ਖ਼ਬਰ: ਮੁਕੇਰੀਆਂ ਦੇ 27 ਸਾਲਾ ਨੌਜਵਾਨ ਦਾ ਅਮਰੀਕਾ 'ਚ ਗੋਲ਼ੀਆਂ ਮਾਰ ਕੇ ਕਤਲ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


shivani attri

Content Editor

Related News