ਫੇਸਬੁੱਕ ’ਤੇ ਫੇਕ ਪ੍ਰੋਫਾਈਲ ਬਣਾ ਕੇ ASI ਨੂੰ ਦਿੱਤੀ ਜਾਨੋਂ ਮਾਰਨ ਦੀ ਧਮਕੀ, ਪੁਲਸ ਨੇ ਕੀਤਾ ਗ੍ਰਿਫ਼ਤਾਰ

02/11/2021 3:58:15 PM

ਜਲੰਧਰ (ਮ੍ਰਿਦੁਲ)–ਫੇਸਬੁੱਕ ’ਤੇ ਫੇਕ ਪ੍ਰੋਫਾਈਲ ਬਣਾ ਕੇ ਪੰਜਾਬ ਪੁਲਸ ਦੇ ਏ. ਐੱਸ. ਆਈ. ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਮੁਲਜ਼ਮ ਨੂੰ ਪੁਲਸ ਨੇ ਸ਼ਾਮਲ ਤਫਤੀਸ਼ ਕਰਕੇ ਗ੍ਰਿਫ਼ਤਾਰ ਕੀਤਾ ਹੈ। ਹਾਲਾਂਕਿ ਉਕਤ ਹੁਕਮ ਕੋਰਟ ਵੱਲੋਂ ਦਿੱਤੇ ਜਾਣ ਤੋਂ ਬਾਅਦ ਪੁਲਸ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਮੁਲਜ਼ਮ ਦੀ ਪਛਾਣ ਜਗਪ੍ਰੀਤ ਸਿੰਘ ਪੁੱਤਰ ਓਂਕਾਰ ਸਿੰਘ ਵਾਸੀ 125 ਕਮਲ ਵਿਹਾਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ :  ਚੋਣਾਂ ਤੋਂ ਪਹਿਲਾਂ ਭਾਜਪਾ ਦੀ ਉਮੀਦਵਾਰ ਦੇ ਪਤੀ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ

ਪੀੜਤ ਸੁਖਵਿੰਦਰ ਸਿੰਘ ਸੰਘਾ ਨੇ ਦੱਸਿਆ ਕਿ ਬੀਤੇ ਸਾਲ ਉਨ੍ਹਾਂ ਨੂੰ ਫੇਸਬੁੱਕ ’ਤੇ ਇਕ ਫੇਕ ਪ੍ਰੋਫਾਈਲ ਤੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਬਾਅਦ ਵਿਚ ਜਦੋਂ ਸਾਈਬਰ ਸੈੱਲ ਵੱਲੋਂ ਪੁੱਛਗਿੱਛ ਕੀਤੀ ਗਈ ਤਾਂ ਫੇਸਬੁੱਕ ਪ੍ਰੋਫਾਈਲ ਟਰੈਕ ਕੀਤੀ ਗਈ। ਉਸ ਦੇ ਆਈ. ਪੀ. ਐਡਰੈੱਸ ਤੋਂ ਪਤਾ ਲੱਗਾ ਕਿ ਫੇਕ ਪ੍ਰੋਫਾਈਲ ਜਲੰਧਰ ਦੇ ਹੀ ਵਿਅਕਤੀ ਵੱਲੋਂ ਬਣਾਈ ਗਈ ਸੀ, ਜਿਸ ਨੂੰ ਲੈ ਕੇ ਪੁਲਸ ਨੇ ਜਦੋਂ ਡੂੰਘਾਈ ਨਾਲ ਜਾਂਚ ਕੀਤੀ ਤਾਂ ਮੁਲਜ਼ਮ ਕਮਲ ਵਿਹਾਰ ਦਾ ਰਹਿਣ ਵਾਲਾ ਜਗਪ੍ਰੀਤ ਸਿੰਘ ਨਿਕਲਿਆ। 

ਇਹ ਵੀ ਪੜ੍ਹੋ :  ਨਕੋਦਰ ਵਿਚ ਵੱਡੀ ਵਾਰਦਾਤ, ਬਜ਼ੁਰਗ ਦਾ ਸ਼ੱਕੀ ਹਾਲਾਤ ’ਚ ਕਤਲ

ਥਾਣਾ ਬਸਤੀ ਬਾਵਾ ਖੇਲ ਦੀ ਪੁਲਸ ਨੇ ਕੇਸ ਤਾਂ ਦਰਜ ਕਰ ਲਿਆ ਪਰ ਉਸ ਤੋਂ ਬਾਅਦ ਮੁਲਜ਼ਮ ਫਰਾਰ ਹੋ ਗਿਆ। ਪੁਲਸ ਨੇ ਕੋਰਟ ਵਿਚ ਅੰਤ੍ਰਿਮ ਜ਼ਮਾਨਤ ਅਪਲਾਈ ਕੀਤੀ ਸੀ, ਜਿਥੋਂ ਮਾਣਯੋਗ ਜੱਜਸਾਹਿਬ ਵੱਲੋਂ ਮੁਲਜ਼ਮ ਜਗਪ੍ਰੀਤ ਸਿੰਘ ਨੂੰ ਪੁਲਸ ਦੀ ਤਫਤੀਸ਼ ਵਿਚ ਸ਼ਾਮਲ ਹੋਣ ਦੇ ਹੁਕਮ ਦਿੱਤੇ ਗਏ, ਜਿਸ ਤੋਂ ਬਾਅਦ ਅੱਜ ਥਾਣਾ ਬਸਤੀ ਬਾਵਾ ਖੇਲ ਦੀ ਪੁਲਸ ਵੱਲੋਂ ਮੁਲਜ਼ਮ ਜਗਪ੍ਰੀਤ ਸਿੰਘ ਨੂੰ ਸ਼ਾਮਲ ਤਫਤੀਸ਼ ਕਰਕੇ ਗ੍ਰਿਫ਼ਤਾਰੀ ਪਾਈ ਗਈ। ਐੱਸ. ਐੱਚ. ਓ. ਗਗਨਦੀਪ ਸਿੰਘ ਸੇਖੋਂ ਨੇ ਦੱਸਿਆ ਕਿ ਮੁਲਜ਼ਮ ’ਤੇ 66 ਆਈ. ਟੀ. ਐਕਟ ਅਤੇ 506 (ਜਾਨ ਤੋਂ ਮਾਰਨ ਦੀ ਧਮਕੀ) ਆਈ. ਪੀ. ਸੀ. ਤਹਿਤ ਕੇਸ ਦਰਜ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਦਿੱਲੀ ਪੁਲਸ ਵੱਲੋਂ ਹੁਸ਼ਿਆਰਪੁਰ ਦਾ ਨੌਜਵਾਨ ਗ੍ਰਿਫ਼ਤਾਰ, ਪਰਿਵਾਰ ਨੇ ਸਰਕਾਰ ਨੂੰ ਕੀਤੀ ਇਹ ਅਪੀਲ (ਵੀਡੀਓ)


shivani attri

Content Editor

Related News